ਮਨੁੱਖ 84 ਦੇ ਘੇੜ ਤੋਂ ਬਚਣ ਤੇ ਆਪਣੇ ਸੰਸਾਰਕ ਜੀਵਨ ਨੂੰ ਸਫ਼ਲ ਬਣਾਉਣ ਲਈ ਵਾਹਿਗੁਰੂ ਦੀ ਬੰਦਗੀ ਕਰਨ ਦੀ ਲੋੜ ਤੇ ਜ਼ੋਰ ਦੇਵੇ – ਸੰਤ ਗੁਰਦੀਪ ਸਿੰਘ ਜੀ

ਗੁਰਦਾਸਪੁਰ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਹਰ ਮਹੀਨੇ ਦੀ ਪੂਰਨਮਾਸ਼ੀ ਤੇ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੰਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਸਿੱਖੀ ਪ੍ਰਚਾਰ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਇਸ ਮਹਿਨੇ ਦੀ ਪੂਰਨਮਾਸ਼ੀ ਤੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਸਮੂਹ ਧਾਰਮਿਕ ਬੁਲਾਰਿਆਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਹਨਾਂ ਭਾਈ ਖਾਲਸਾ ਨੇ ਦੱਸਿਆ ਪੂਰਨਮਾਸ਼ੀ ਦੇ ਧਾਰਮਿਕ ਦੀਵਾਨ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਤੇ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਗੁਰਦੀਪ ਸਿੰਘ ਜੀ ਨੇ ਸਮੂਹ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਸਪੱਸ਼ਟ ਕੀਤਾ ਮਨੁੱਖ ਦਾ ਇਸ ਸੰਸਾਰ ਤੇ ਆਉਣ ਦਾ ਮੁੱਖ ਮਕਸਦ ਆਪਣੇ ਸੰਸਾਰਕ ਜੀਵਨ ਨੂੰ ਸਫ਼ਲ ਬਣਾਉਣ ਦਾ ਹੈਂ ਅਤੇ ਇਹ ਤਾਂ ਸਫ਼ਲ ਬਣਾਇਆਂ ਜਾ ਸਕਦਾ ਹੈ ਜੇ ਉਸ ਵਾਹਿਗੁਰੂ ਪਰਮਾਤਮਾ ਦਾ ਭਜਨ ਸਿਮਰਨ ਕੀਤਾ ਜਾਵੇ, ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *