ਅੰਮ੍ਰਿਤਸਰ, ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸਾਵਣ ਮਹੀਨੇ ਦੇ ਆਗਮਨ ਸੰਗ੍ਰਾਂਦ ਦੀ ਖੁਸੀ ‘ਚ ਨੌਵੀਂ ਪਾਤਸ਼ਾਹੀ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਦੀ ਅਗਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਇੱਕ ਮਹਾਨ ਕੀਰਤਨ ਸਮਾਗਮ 16 ਜੁਲਾਈ ਦਿਨ ਬੁੱਧਵਾਰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸਥਾਨਕ ਅਤੇ ਦੇਸਾ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆ ਦੇ ਨਾਲ ਨਾਲ ਹਜ਼ਾਰਾਂ ਸੰਗਤਾਂ ਸਾਮਲ ਹੋਣ ਜਾ ਰਹੀਆਂ ਹਨ , ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਵਲਟੋਹਾ ਨੇ ਸਥਾਨਕ ਮਹੰਤ ਬਾਬਾ ਮਾਨ ਸਿੰਘ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਕੀਰਤਨ ਸਮਾਗਮ ਸਬੰਧੀ 14 ਜੁਲਾਈ ਮੰਗਣ ਵਾਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ


