ਜ਼ਮੀਨ ਨਾਲ ਸਬੰਧਤ ਮਾਲ ਵਿਭਾਗ ਦੀਆਂ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ ਸੇਵਾਵਾਂ ਹੁਣ ਮਿਲਣਗੀਆਂ ਸੁਵਿਧਾ ਕੇਂਦਰਾਂ ਉੱਤੇ

ਗੁਰਦਾਸਪੁਰ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਈਜੀ ਰਜਿਸਟਰੇਸ਼ਨ ਨਾਲ ਸੰਬੰਧਿਤ ਮਾਲ ਵਿਭਾਗ ਦੀਆਂ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੁਵਿਧਾ ਕੇਂਦਰਾਂ ਤੇ ਮਿਲਣਗੀਆਂ।

ਜ਼ਿਲ੍ਹਾ ਵਾਸੀਆਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡਾਂ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਸੇ ਜਾਂ ਰਜਿਸਟਰਡ ਡੀਡ ਦੇ ਆਧਾਰ `ਤੇ ਰਾਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ) ਫਰਦ ਬਦਰ ਲਈ ਬੇਨਤੀ (ਰਿਕਾਰਡਾਂ ਵਿੱਚ ਸੁਧਾਰ), ਡਿਜੀਟਲ ਤੌਰ `ਤੇ ਦਸਤਖਤ ਕੀਤੇ ਫਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ ਲਗਭਗ ਸਾਰੀਆਂ ਸੇਵਾਵਾਂ ਹੁਣ ਸੁਵਿਧਾ ਕੇਂਦਰ ਤੋਂ ਮਿਲਿਆ ਕਰਨਗੀਆਂ। ਉਹਨਾਂ ਕਿਹਾ ਕਿ ਜੋ ਨਾਗਰਿਕ ਸੁਵਿਧਾ ਕੇਂਦਰ ਵੀ ਨਹੀਂ ਆ ਸਕਦੇ ਉਹ ਸਾਡੇ ਫੋਨ ਨੰਬਰ 1076 ਡਾਇਲ ਕਰਕੇ ਇੰਨਾ ਸੇਵਾਵਾਂ ਦਾ ਲਾਭ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।

Leave a Reply

Your email address will not be published. Required fields are marked *