ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਦੇ ਤਿੰਨ ਮੈਂਬਰੀ ਜੱਜਾਂ ਨੇ ਇੱਕ ਫੈਸਲੇ ‘ਚ ਸਪੱਸ਼ਟ ਕੀਤਾ ਹੈ ਕਿ ਫਾਂਸੀ ਦੀ ਸਜ਼ਾ ਬਾਅਦ ਰਹਿਮ ਦੀ ਅਪੀਲ ਅਗਰ ਖਾਰਜ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ ਮੌਤ ਦੀ ਸਾਇਆਂ ਹੇਠ ਜਿਉਂਣ ਲਈ ਮਜਬੂਰ ਕਰਨਾ ਠੀਕ ਨਹੀਂ ? ਸਗੋਂ ਤੁਰੰਤ ਦੋਸ਼ੀ ਨੂੰ ਰਹਿਤ ਦੇਣ ਲਈ ਫਾਂਸੀ ਦੇ ਦੇਣੀ ਚਾਹੀਦੀ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦਿੱਤੇ ਫ਼ੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਰਾਸ਼ਟਰਪਤੀ ਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਫਾਂਸੀ ਦੀ ਸਜ਼ਾ ਹੇਠ ਜੇਲ੍ਹ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਲੱਮੇ ਸਮੇਂ ਤੋਂ ਜੇਲ੍ਹਾਂ ‘ਚ ਮੌਤ ਦੇ ਸਾਹਿਆਂ ਹੇਠ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ ਜਿਸ ਲਈ ਦੇਸ ਦੇ ਰਾਸ਼ਟਰਪਤੀ ਤੇ ਭਾਰਤ ਦਾ ਕਾਨੂੰਨੀ ਢਾਂਚਾ ਜੁਮੇਵਾਰ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਾਂਸੀ ਤੋਂ ਬਾਅਦ ਰਹਿਮ ਦੀ ਅਪੀਲ ਖਾਰਜ ਹੋਣ ਦੀ ਸੂਰਤ ਵਿੱਚ ਦੋਸ਼ੀ ਨੂੰ ਤੁਰੰਤ ਮੌਤ ਦੇਣ ਵਾਲੇ ਇਤਿਹਾਸਕ ਫੈਸਲਾ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਫਾਂਸੀ ਦੀ ਸਜ਼ਾ ਤੋਂ ਜਦੋਂ ਦੋਸ਼ੀ ਦੀ ਰਹਿਮ ਵਾਲੀ ਅਪੀਲ ਖਾਰਜ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ ਮੌਤ ਦੇ ਸਾਹਿਆਂ ਹੇਠ ਜਿਉਂਣ ਲਈ ਮਜਬੂਰ ਕਰਨਾ ਬਿਲਕੁਲ ਸਹੀ ਨਹੀਂ ਇਸ ਕਰਕੇ ਅਜਿਹੇ ਹਲਾਤਾਂ ਵਿੱਚ ਦੋਸ਼ੀ ਨੂੰ ਮੌਤ ਦੀ ਸਜ਼ਾ ਦੇ ਦੇਣੀ ਚਾਹੀਦੀ ਹੈ, ਭਾਈ ਖਾਲਸਾ ਨੇ ਕਿਹਾ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਦੇਸ਼ ਦੇ ਰਾਸ਼ਟਰਪਤੀ ਵੱਲੋਂ ਲਿਆ ਇਹ ਫੈਸਲਾ ਭਾਵੇਂ ਦੇਰੀ ਨਾਲ ਸਹਾਮਣੇ ਆਇਆ ਪਰ ਇਹ ਫਾਂਸੀ ਦੀ ਸਜ਼ਾ ਰਾਹੀਂ ਮੌਤ ਦੇ ਡਰ’ਚ ਜਿਉ ਰਹੇ ਦੋਸ਼ੀਆਂ ਲਈ ਰਾਹਤ ਵਾਲਾਂ ਕਿਹਾ ਜਾ ਸਕਦਾ ਹੈ ਅਤੇ ਇਸ ਫੈਸਲੇ ਨਾਲ ਕਈਆਂ ਅਜਿਹੇ ਦੋਸ਼ੀਆਂ ਨੂੰ ਰਾਹਤ ਮਿਲ ਸਕਦੀ ਹੈ ਜੋਂ ਆਪਣੀ ਫਾਂਸੀ ਦੀ ਸਜ਼ਾ ਤੋਂ ਬਾਅਦ ਰਹਿਮ ਦੀ ਅਪੀਲ ਖਾਰਜ ਹੋਣ ਤੋਂ ਉਪਰੰਤ ਮੌਤ ਦੀ ਸਾਇਆਂ ਹੇਠ ਆਪਣੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਭਾਈ ਖਾਲਸਾ ਨੇ ਰਾਸ਼ਟਰਪਤੀ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾ ਕਿਹਾ ਜਾ ਸਕਦਾ ਹੈ ਕਿ ਕਿਸੇ ਦੋਸ਼ੀ ਨੂੰ ਮੌਤ ਦੀ ਸਾਇਆਂ ਹੇਠ ਜਿੰਦਾ ਰੱਖਣਾ ਉਚਿਤ ਨਹੀਂ? ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਸਰਕਾਰ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਮੌਤ ਦੇ ਸਾਹਿਆਂ ਹੇਠ ਜਿਉਂਣ ਲਈ ਮਜਬੂਰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤੁਰੰਤ ਜ਼ੇਲ ਤੋਂ ਰਿਹਾਅ ਕੀਤਾ ਜਾਵੇ , ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਤੇ ਭਾਈ ਰਵਿੰਦਰ ਸਿੰਘ ਟੁੱਟਕਲਾ ਆਦਿ ਆਗੂ ਹਾਜਰ ਸਨ ।


