ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਭਾਰਤ ਦੀ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਇੱਕ ਫੈਸਲੇ ਰਾਹੀਂ ਸਪੱਸ਼ਟ ਕੀਤਾ ਹੋਇਆ ਹੈ ਕਿ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ( ਪ੍ਰਗਟ ਗੁਰੂ ) ਹਨ ,ਇਸ ਕਰਕੇ ਜਿਥੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸੁਭਾਇਮਾਨ ਹਨ ,ਉਸ ਜਗ੍ਹਾ ਦੀ ਰਜਿਸਟਰੀ ਕਿਸੇ ਮਨੁੱਖ ਦੇ ਨਾਂ ਨਹੀਂ ਕੀਤੀ ਜਾਵੇਗੀ ? ਸਗੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ਤੇ ਕੀਤੀ ਜਾਵੇਗੀ, ਜਦੋਂ ਕਿ ਹੋਰਨਾਂ ਧਰਮ ਗ੍ਰੰਥਾਂ ਨੂੰ ਅਜਿਹੀ ਮਾਨਤਾ ਨਹੀਂ ? ਇਸ ਕਰਕੇ ਹਰ ਮਨੁੱਖ ਨੂੰ ਸਾਰੇ ਧਰਮ ਗ੍ਰੰਥਾਂ ਦਾ ਸਤਿਕਾਰ ਤੇ ਆਦਰ ਕਰਨਾ ਚਾਹੀਦਾ, ਪਰ ਸਾਰੇ ਧਰਮ ਗ੍ਰੰਥਾਂ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਨਹੀਂ ਮੰਨਿਆ ਜਾ ਸਕਦਾ ,ਕਿਉਂਕਿ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਪ੍ਰਗਟ ਗੁਰੂ ਦਾ ਸਨਮਾਨ ਹਾਸਲ ਹੈ ਅਤੇ ਇਸ ਤੇ ਮੋਹਰ ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਵੀ ਲਾ ਦਿੱਤੀ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ‘ ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੀ ਬੇਅਬਦੀ ਕਰਨ ਵਾਲੇ ਦੋਸ਼ੀ ਨੂੰ 10 ਸਾਲ ਤੋਂ ਲੈਕੇ ਉਮਰ ਕੈਦ ਤੱਕ ਦੀ ਸਜਾ ਕਰਨ ਵਾਲੇ ਪੇਸ਼ ਕੀਤੇ ਬਿੱਲ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਸਾਰੇ ਧਰਮ ਗ੍ਰੰਥਾਂ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਬਰ ਨਾਂ ਮੰਨਿਆ ਜਾਵੇ ? ਕਿਉਂਕਿ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਤੇ ਮਾਣ ਸਨਮਾਨ ‘ਚ ਹੋਰਨਾਂ ਧਰਮ ਗ੍ਰੰਥਾਂ ਦੀ ਮਰਯਾਦਾ ਤੇ ਸਨਮਾਨ ‘ ਚ ਵੱਡਾ ਫਰਕ ਹੈ,ਪਰ ਸਾਰੇ ਧਰਮ ਗ੍ਰੰਥਾਂ ਦਾ ਸਤਿਕਾਰ ਕਰਨਾ ਮਨੁੱਖ ਦਾ ਮੁੱਢਲਾ ਫਰਜ਼ ਬਣਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਚੱਲ ਰਹੇ ਮੌਨਸੂਨ ਸੈਸ਼ਨ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ 10 ਸਾਲ ਤੋਂ ਲੈਕੇ ਉਮਰ ਕੈਦ ਤੱਕ ਦੀ ਸਜਾ ਦੇਣ ਵਾਲੇ ਬਿੱਲ ਦੀ ਪੂਰਨ ਹਮਾਇਤ ਕਰਦਿਆਂ ਸਮੂਹ ਪਾਰਟੀਆਂ ਨੂੰ ਪਾਰਟੀ ਨੀਤੀ ਤੋਂ ਉੱਪਰ ਉੱਠ ਕੇ ਇਸ ਦੀ ਹਮਾਇਤ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਉਹਨਾਂ ਕਿਹਾ ਇਹ ਕੰਮ ਅਗਰ ਪਹਿਲੀਆਂ ਸਰਕਾਰਾ ਨੇ ਕਰਨ ਦੀ ਕੋਸ਼ਿਸ਼ ਕੀਤੀ ਹੁੰਦੀ ਤਾਂ ਬੇਅਦਬੀ ਮਾਮਲੇ ਤੇ ਕਾਬੂ ਪਾਇਆ ਜਾ ਸਕਦਾ ਸੀ, ਪਰ ਹੁਣ ਵੀ ਦੇਰ ਆਏ ਦਰੁਸਤ ਆਏ ਵਾਲੀ ਕਹਾਵਤ ਅਨੁਸਾਰ ਪੰਜਾਬ ਦੀ ਆਪ ਸਰਕਾਰ ਨੇ ਵਧੀਆ ਬਿੱਲ ਲਿਆਂਦਾ ਹੈ, ਭਾਈ ਖਾਲਸਾ ਨੇ ਕਿਹਾ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਬਿੱਲ ਦੇ ਖਰੜੇ ਪੜ੍ਹਨ ਤੋਂ ਬਾਅਦ ਬੋਲਣ ਦੀ ਗੱਲ ਕੀਤੀ ਹੈ ਜਦੋਂ ਕਿ ਆਪ ਪਾਰਟੀ ਦੇ ਲੀਡਰਾਂ ਤੋਂ ਇਲਾਵਾ ਹੋਰਨਾਂ ਪਾਰਟੀਆਂ ਦੇ ਨੇਤਾਵਾਂ ਨੇ ਸਪੱਸ਼ਟ ਗੱਲ ਨਹੀਂ ਕੀਤੀ, ਭਾਈ ਖਾਲਸਾ ਨੇ ਦੱਸਿਆ ਵਿਰੋਧੀਆਂ ਦਾ ਕਹਿਣਾ ਹੈ ਕਿ ਅਜਿਹਾਂ ਬਿੱਲ ਪਹਿਲਾਂ ਵੀ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤਾ ਗਿਆ ਸੀ ਪਰ ਪੰਜਾਬ ਦੇ ਗਵਰਨਰ ਤੇ ਦੇਸ਼ ਦੇ ਰਾਸ਼ਟਰਪਤੀ ਤੋਂ ਮਨਜ਼ੂਰੀ ਨਹੀਂ ਸੀ ਮਿਲੀ ? ਭਾਈ ਖਾਲਸਾ ਨੇ ਦੱਸਿਆ ਇਸ ਬਿੱਲ ਵਿਚ ਹੋਰਨਾਂ ਧਰਮਾਂ ਦੇ ਗ੍ਰੰਥਾਂ ਦੀ ਬੇਅਬਦੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਭਾਵੇਂ ਕਿ ਇਸ ਬਿੱਲ ਦੇ ਖਰੜੇ ਨੂੰ ਲੈਕੇ ਸਮੂਹ ਪਾਰਟੀਆਂ ਨੇ ਕੋਈ ਦਿਲਚਸਪੀ ਨਹੀਂ ਦਿਖਾਈ ਅਤੇ ਇੱਕ ਦੂਜੇ ਦੀ ਸਰਕਾਰ ਦੀਆਂ ਨੀਤੀਆਂ ਤੇ ਗੱਲਬਾਤਾਂ ਕਰਕੇ ਡੰਗ ਟਪਾਇਆਂ ,ਪਰ ਆਉਣ ਵਾਲੇ ਦਿਨਾਂ ਵਿੱਚ ਇਹ ਬਿੱਲ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ‘ਚ ਪਾਸ ਕਰਵਾ ਲਿਆ ਜਾਵੇਗਾ ਅੱਗੇ ਪੰਜਾਬ ਦੇ ਗਵਰਨਰ ਸਾਹਿਬ ਤੇ ਦੇਸ਼ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਜੀ ਇਸ ਤੇ ਮੋਹਰ ਲਾਉਂਦੇ ਹਨ, ਜਾ ਨਹੀਂ ? ਇਹ ਤਾਂ ਸਮੇਂ ਦਾ ਭਵਿੱਖ ਤਹਿ ਕਰੇਗੀ, ਪਰ ਲੋਕਾਂ ਵੱਲੋਂ ਬੇਅਦਬੀ ਮਾਮਲੇ ਤੇ ਸਖ਼ਤ ਬਿੱਲ ਲਿਆਉਣ ਦੀ ਸ਼ਲਾਘਾ ਤੇ ਇਸ ਨੂੰ ਸਮੇਂ ਦੀ ਮੁੱਖ ਮੰਗ ਵਾਲਾ ਵਧੀਆ ਫੈਸਲਾ ਮੰਨਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਤੇ ਸਖ਼ਤ ਬਿੱਲ ਲਿਆਉਣ ਦੀ ਹਮਾਇਤ ਕਰਦੀ ਹੈ ਉਥੇ ਸਾਰੀਆਂ ਪਾਰਟੀਆਂ ਨੂੰ ਬੇਨਤੀ ਕਰਦੀ ਹੈ ਕਿ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਇਸ ਬਿੱਲ ਦੀ ਹਮਾਇਤ ਕੀਤੀ ਜਾਵੇ ਤਾਂ ਕਿ ਲੰਮੇ ਸਮੇਂ ਤੋਂ ਲਗਾਤਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੀਆਂ ਹੋ ਰਹੀਆਂ ਬੇਅਦਬੀ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ, ਭਾਈ ਗੁਰਸੇਵਕ ਸਿੰਘ ਧੂੜਕੋਟ,ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ ।


