ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐੱਲ.ਓਜ਼ ਦੀ ਟਰੇਨਿੰਗ ਮੁਕੰਮਲ ਹੋਈ

ਗੁਰਦਾਸਪੁਰ


ਵੋਟਰ ਸੂਚੀਆਂ ਦੀ ਸੁਧਾਈ, ਅਪਡੇਸ਼ਨ, ਵੈਰੀਫਿਕੇਸ਼ਨ, ਬੀ.ਐਲ.ਓ. ਐਪ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਨੂੰ ਵੋਟਰ ਸੂਚੀਆਂ ਅਤੇ ਚੋਣਾਂ ਸਬੰਧੀ ਕੰਮਾਂ ਬਾਰੇ ਸਿਖਲਾਈ  ਦੇਣ ਲਈ 2 ਰੋਜ਼ਾ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਅੱਜ ਮੁਕੰਮਲ ਹੋ ਗਿਆ।

ਇਸ ਟਰੇਨਿੰਗ ਪ੍ਰੋਗਰਾਮ ਦੇ ਦੂਜੇ ਦਿਨ ਅੱਜ ਵਿਧਾਨ ਸਭਾ ਹਲਕਾ 04-ਗੁਰਦਾਸਪੁਰ ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵਿਮੈਨ ਗੁਰਦਾਸਪੁਰ ਵਿਖੇ ਕਰਵਾਈ ਗਈ। ਇਸੇ ਤਰਾਂ ਹੀ ਵਿਧਾਨ ਸਭਾ ਹਲਕਾ 05-ਦੀਨਾਨਗਰ (ਰਾਖਵਾਂ) ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ, ਵਿਧਾਨ ਸਭਾ ਹਲਕਾ 06-ਕਾਦੀਆਂ ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅਤੇ ਵਿਧਾਨ ਸਭਾ ਹਲਕਾ 09-ਫ਼ਤਿਹਗੜ੍ਹ ਚੂੜੀਆਂ ਦੇ ਬੀ.ਐੱਲ.ਓਜ਼. ਦੀ ਟਰੇਨਿੰਗ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਫ਼ਤਿਹਗੜ੍ਹ ਚੂੜੀਆਂ ਵਿਖੇ ਕਰਵਾਈ ਗਈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਰੋਜ਼ਾ ਟਰੇਨਿੰਗ ਪ੍ਰੋਗਰਾਮ ਦੌਰਾਨ ਬੀ.ਐਲ.ਓਜ਼ ਨੂੰ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਮਾਸਟਰ ਟਰੇਨਰਾਂ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ, ਅਪਡੇਸ਼ਨ, ਘਰ-ਘਰ ਜਾ ਕੇ ਵੋਟਰ ਵੈਰੀਫਿਕੇਸ਼ਨ, ਵੋਟਰ ਸ਼ਨਾਖ਼ਤੀ ਕਾਰਡ, ਡਿਜੀਟਲ ਟੈਕਨਾਲੋਜੀ ਦੀ ਵਰਤੋਂ, ਚੋਣ ਪ੍ਰਕਿਰਿਆ ਦੌਰਾਨ ਭਰੇ ਜਾਣ ਵਾਲੇ ਫਾਰਮਾਂ, ਬੀ.ਐਲ.ਓ ਐਪ, ਵੋਟਰ ਹੈਲਪਲਾਈਨ ਮੋਬਾਈਲ ਐਪ ਆਦਿ ਦੇ ਕੰਮਕਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।  ਟਰੇਨਿੰਗ ਖ਼ਤਮ ਹੋਣ ਉਪਰੰਤ ਬੀ.ਐਲ.ਓਜ਼ ਲਈ ਪ੍ਰਸ਼ਨ-ਉੱਤਰ ਸੈਸ਼ਨ ਵੀ ਰੱਖਿਆ ਗਿਆ ਅਤੇ ਅਸੈਸਮੈਂਟ ਟੈੱਸਟ ਲਿਆ ਗਿਆ। ਇਸ ਟਰੇਨਿੰਗ ਵਿੱਚ ਸ਼ਾਮਲ ਸਮੂਹ ਬੀ.ਐਲ.ਓਜ਼ ਨੂੰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸੋਂ ਭਾਗੀਦਾਰੀ ਸਰਟੀਫਿਕੇਟ ਵੀ ਜਾਰੀ ਕੀਤੇ ਗਏ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ, 07-ਬਟਾਲਾ, 08- ਸ੍ਰੀ ਹਰਗੋਬਿੰਦਪੁਰ (ਅ.ਜਾਤੀ) ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਕਰਵਾਈ ਗਈ ਸੀ।

Leave a Reply

Your email address will not be published. Required fields are marked *