ਅੰਮ੍ਰਿਤਸਰ , ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਹੈੱਡ ਕੁਆਰਟਰ ਪਿੰਡ ਬਾਸਰਕੇ ਭੈਣੀ ਅੰਮ੍ਰਿਤਸਰ ਵਿਖੇ ਸਾਵਣ ਮਹੀਨੇ ਦੀ ਅਰੰਭਤਾ ਮੋਕੇ ਧਾਰਮਿਕ ਦੀਵਾਨ ਸਜਾਏ ਗਏ ਤੇ ਖੀਰ ਪੂੜਿਆਂ ਦੇ ਨਾਲ ਕਈ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਗਏ, ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਦੇ ਜਥੇਦਾਰ ਸਾਹਿਬਾਨਾਂ ਨੇ ਹਾਜ਼ਰੀ ਲਵਾਈ ਇਹ ਸਾਰਾ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਦੀ ਦੇਖ ਰੇਖ ਅਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਧਾਰਮਿਕ ਬੁਲਾਰਿਆਂ ਤੇ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਵੱਲੋਂ ਸਨਮਾਨ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਦਲਪੰਥ ਦੇ ਹੈੱਡ ਕੁਆਰਟਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਸਾਵਣ ਮਹੀਨੇ ਦੀ ਅਰੰਭਤਾ ਨੂੰ ਮੁੱਖ ਰੱਖਦਿਆਂ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ‘ਚ ਭਾਈ ਬਲਵਿੰਦਰ ਸਿੰਘ ਗਹਿਰੀ ਦੇ ਕਵੀਸ਼ਰੀ ਜਥੇ, ਭਾਈ ਮੁਖਤਿਆਰ ਸਿੰਘ ਗੁਮਾਨਪੁਰਾ, ਬਾਬਾ ਬਾਜ ਸਿੰਘ, ਗਿਆਨੀ ਨਿਰੰਜਣ ਸਿੰਘ ਬੋਪਾਰਾਏ ਤੋਂ ਇਲਾਵਾ ਕਈ ਬੁਲਾਰਿਆਂ ਨੇ ਸਾਵਣ ਮਹੀਨੇ ਦੀ ਅਰੰਭਤਾ ਦੇ ਧਾਰਮਿਕ ਦੀਵਾਨ ‘ਚ ਸੱਜੀ ਸੰਗਤ ਨੂੰ ਸਾਵਣ ਮਹੀਨੇ ਦੇ ਮਹਾਤਮ ਦੇ ਨਾਲ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰਬਾਣੀ ਤੋਂ ਇਲਾਵਾ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਦਸਮੇਸ਼ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਨਰਿੰਦਰ ਸਿੰਘ ਵੱਲਾ, ਜਥੇਦਾਰ ਬਾਬਾ, ਜਸਵੰਤ ਸਿੰਘ ਗੁਰੂ ਕੀ ਵਡਾਲੀ, ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੋਂ ਇਲਾਵਾ ਸੈਂਕੜੇ ਜਥੇਦਾਰ, ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਸਾਵਣ ਮਹੀਨੇ ਦੇ ਲੱਗੇ ਧਾਰਮਿਕ ਦੀਵਾਨ ਦੀਆਂ ਰੌਣਕਾਂ ਵਧਾਈਆਂ, ਸਮੂਹ ਧਾਰਮਿਕ ਬੁਲਾਰਿਆਂ ਤੇ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਅਤੇ ਮੁਖੀ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਖੀਰ ਪੂੜੇ ਅਟੁੱਟ ਵਰਤਾਏ ਗਏ ।


