ਵੈਬੇਕਸ ਐਪ ਅਤੇ ਵਟਸਐਪ ਨੰਬਰ 62393-01830 ਉੱਪਰ ਜ਼ਿਲ੍ਹਾ ਵਾਸੀ ਭੇਜ ਸਕਦੇ ਹਨ ਆਪਣੀ ਸ਼ਿਕਾਇਤ – ਡੀ.ਸੀ.

ਗੁਰਦਾਸਪੁਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਨ-ਲਾਈਨ ਸ਼ਿਕਾਇਤਾਂ ਸੁਣਨ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋਈ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ/ਸ਼ਿਕਾਇਤਾਂ ਹੱਲ ਕਰਨ ਲਈ ਜਿਥੇ ਰੋਜ਼ਾਨਾਂ (ਹਰ ਵਰਕਿੰਗ ਡੇਅ) 11:00 ਵਜੇ ਵੈਬਕਸ ਐਪ https://dcofficegurdaspur.my.webex.com/meet/dcgsp ਜਰੀਏ ਆਨਲਾਈਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਓਥੇ ਜ਼ਿਲ੍ਹਾ ਵਾਸੀ ਵਟਸਐਪ ਨੰਬਰ 62393-01830 ਉੱਪਰ ਵੀ ਆਪਣੀ ਮੁਸ਼ਕਿਲ ਜਾਂ ਸ਼ਿਕਾਇਤ ਭੇਜ ਸਕਦੇ ਹਨ। ਇਸ ਨੰਬਰ ਉੱਪਰ ਭੇਜੀ ਗਈ ਹਰ ਸ਼ਿਕਾਇਤ ਉੱਪਰ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ ਅਤੇ ਉਸ ਬਾਰੇ ਸ਼ਿਕਾਇਤਕਰਤਾ ਨੂੰ ਜਾਣੂ ਕਰਵਾਇਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨ ਅਤੇ ਘਰ ਬੈਠੇ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਹੁਣ ਆਪਣੇ ਪਿੰਡ/ਮੁਹੱਲੇ ਦੇ ਵਿਕਾਸ ਕਾਰਜਾਂ ਲਈ ਜਾਂ ਕਿਸੇ ਹੋਰ ਸ਼ਿਕਾਇਤ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਆਉਣ ਦੀ ਲੋੜ ਨਹੀਂ ਹੈ, ਬਲਕਿ ਕੋਈ ਵੀ ਵਿਅਕਤੀ ਆਪਣੇ ਮੋਬਾਇਲ ਫੋਨ ਰਾਹੀਂ ਵੈਬੇਕਸ ਐਪ https://dcofficegurdaspur.my.webex.com/meet/dcgsp ਜਾਂ ਵਟਸਐਪ ਨੰਬਰ 62393-01830 ’ਤੇ ਆਪਣੀ ਸ਼ਿਕਾਇਤ ਜਾਂ ਮੁਸ਼ਕਲ ਬਾਰੇ ਗੱਲ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਬੇਕਸ ਐਪ ਜਰੀਏ ਜਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈ ਹਰ ਸ਼ਿਕਾਇਤ ਨੂੰ  ਡੀ.ਸੀ. ਦਫ਼ਤਰ ਦੀ ਸ਼ਿਕਾਇਤ ਬਰਾਂਚ ਵੱਲੋਂ ਨੋਟ ਕਰਕੇ ਪੀ.ਜੀ.ਆਰ.ਐੱਸ. ਪੋਰਟਲ ਉੱਪਰ ਅਪਲੋਡ ਕਰ ਦਿੱਤਾ ਜਾਂਦਾ ਹੈ। ਇਸਦੇ ਨਾਲ ਹੀ ਸ਼ਿਕਾਇਤ ਉੱਪਰ ਕੀਤੀ ਜਾ ਕਾਰਵਾਈ ਦੀ ਪੈਰਵੀ ਵੀ ਕੀਤੀ ਜਾਂਦੀ ਹੈ ਅਤੇ ਸ਼ਿਕਾਇਤ ਕਰਤਾ ਨੂੰ ਉਸਦੇ ਸਟੇਟਸ ਬਾਰੇ ਜਾਣੂ ਕਰਵਾਇਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸੂਚਨਾ ਤਕਨਾਲੌਜੀ ਦੀ ਮਦਦ ਨਾਲ ਜਿਥੇ ਜ਼ਿਲ੍ਹਾ ਵਾਸੀ ਘਰ ਬੈਠੇ ਆਪਣੀਆਂ ਮੁਸ਼ਕਲਾਂ ਹੱਲ ਕਰਵਾ ਰਹੇ ਹਨ ਓਥੇ ਜ਼ਿਲ੍ਹੇ ਦੇ ਉਹ ਵਿਅਕਤੀ ਜੋ ਦੂਸਰੇ ਰਾਜਾਂ ਜਾਂ ਵਿਦੇਸ਼ ਵਿੱਚ ਵੀ ਰਹਿੰਦੇ ਹਨ, ਉਹ ਵੀ ਬੜੀ ਅਸਾਨੀ ਨਾਲ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ।

Leave a Reply

Your email address will not be published. Required fields are marked *