ਅੰਮ੍ਰਿਤਸਰ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਮਨਾਉਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਸਿੱਖੀ ਪ੍ਰਚਾਰ ਲਹਿਰ ਵਿੱਢਣ ਦੀ ਅਹਿਮ ਮੀਟਿੰਗ ਰੰਘਰੇਟਾ ਜਥੇਬੰਦੀਆਂ ਦੇ ਚੇਅਰਮੈਨ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਦੋ ਦਰਜਨ ਤੋਂ ਵੱਧ ਰੰਘਰੇਟਾ ਜਥੇਬੰਦੀਆਂ ਨੇ ਹਿੱਸਾ ਲਿਆ ਮੀਟਿੰਗ ਵਿੱਚ ਆ ਰਹੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਜਾਗਰੂਕ ਕਰਨ ਅਤੇ ਗੁਰੂ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸਿੱਖ ਪੰਥ ਦੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਖੁੱਲ੍ਹ ਕੇ ਵਿਚਾਰਾ ਕੀਤੀਆਂ ਗਈਆਂ ਤੇ ਕੁਝ ਅਹਿਮ ਮਤੇ ਪਾਸ ਕੀਤੇ ਗਏ,ਪਹਿਲੇ ਤੇ ਪਲੇਠੇ ਮਤੇ ਰਾਹੀਂ ਮਨੁੱਖਤਾ ਦੇ ਕੇਂਦਰ ਪਵਿੱਤਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਬੰਬਾਂ ਨਾਲ ਨੁਕਸਾਨ ਪਹੁਚਾਉਣ ਵਾਲੀਆਂ ਈ ਮੇਲਾਂ ਰਾਹੀਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕੀਤਾ ਜਾਵੇ, ਦੂਜੇ ਮਤੇ ਰਾਹੀਂ ਸ਼੍ਰੀ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰ ਮੁਹਿੰਮ ਵਿੱਢਣ ਲਈ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਨੂੰ ਕੇਂਦਰ ਬਣਾਇਆ ਗਿਆ, ਤੀਜੇ ਮਤੇ ਰਾਹੀਂ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਗਈ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਆਗਰੇ ਵਿਖੇ ਗ੍ਰਿਫਤਾਰੀ ਨੂੰ ਸਮਰਪਿਤ ਇੱਕ ਵੱਡਾ ਨਗਰ ਕੀਰਤਨ ਆਗਰੇ ਤੋਂ ਦਿੱਲੀ ਤੱਕ ਲਿਆਉਣ ਦੀ ਜੋਰ ਦਿੱਤਾ ਜਾਵੇ ਤਾਂ ਕਿ ਲੋਕਾਂ ਨੂੰ ਗੁਰੂ ਸਾਹਿਬ ਜੀ ਦੇ ਸ਼ਹੀਦੀ ਇਤਿਹਾਸ ਨਾਲ ਜੋੜਿਆ ਜਾ ਸਕੇ, ਇੱਕ ਹੋਰ ਮਤੇ ਰਾਹੀਂ, ਇਨ੍ਹਾਂ ਸਾਰੇ ਧਾਰਮਿਕ ਪ੍ਰੋਗ੍ਰਾਮਾ ਸਬੰਧੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਇਸ ਦੇ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਜੀ,ਜਨਰਲ ਸਕੱਤਰ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾ ਦਲ ਤੇ ਖਜਾਨਚੀ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨੂੰ ਨਿਯੁਕਤ ਕੀਤਾ ਗਿਆ, ਇਸ ਮੌਕੇ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਚੇਅਰਮੈਨ ਸਾਹਿਬ ਵੱਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸਮੇਤ ਸਮੂਹ ਜਥੇਦਾਰ ਸਾਹਿਬਾਨਾ ਦਾ ਸੀਰੀਪਾਓ ਦੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਇਸ ਮੌਕੇ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਬਾਬਾ ਮੱਖਣ ਸਿੰਘ ਰੰਘੜਨੰਗਲ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ, ਬਾਬਾ ਨਰਿੰਦਰ ਸਿੰਘ ਵੱਲੋਂ ਤੋਂ ਇਲਾਵਾ ਕਈ ਧਾਰਮਿਕ ਸਖਸ਼ੀਅਤਾਂ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ।


