ਫਿਲੌਰ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਦੁਆਬੇ ਖੇਤਰ’ਚ ਆਪਣੀਆਂ ਧਾਰਮਿਕ ਸਰਗਰਮੀਆਂ ਰਾਹੀਂ ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਸ਼ਰਧਾ ਵਾਨ ਸੰਗਤਾਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਸਜ਼ਾ ਕਿ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਵੱਲੋਂ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਸਾਵਣ ਮਹੀਨੇ ਦੇ ਮਹੀਨਾਵਾਰੀ ਸਮਾਗਮ ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 18 ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਅੱਧੀ ਦਰਜਨ ਤੋਂ ਵੱਧ ਧਾਰਮਿਕ ਬੁਲਾਰਿਆਂ ਤੇ ਸੰਤ ਮਹਾਂਪੁਰਸ਼ਾਂ ਦੇ ਨਾਲ ਨਾਲ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਕੇ ਆਪਣੇ ਸੰਸਾਰਕ ਜੀਵਨ ਨੂੰ ਸਫ਼ਲ ਬਣਾਇਆ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦੇ ਨਾਲ ਨਾਲ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ 15 ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 18 ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਮੁਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸ੍ਰਵਣ ਕਰਵਾਉਣ ਤੋਂ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਭਾਈ ਰਿੰਕੂ ਤੇ ਭਾਈ ਗੁਰਮੇਲ ਸਿੰਘ ਦੇ ਕੀਰਤਨੀ ਜਥਿਆਂ ਵੱਲੋਂ ਅੰਮ੍ਰਿਤ ਮਈ ਗੁਰਬਾਣੀ ਕੀਰਤਨ ਸਰਵਣ ਕਰਵਾਉਣ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਅਰੰਭਤਾ ਹੋਈ, ਭਾਈ ਖਾਲਸਾ ਨੇ ਦੱਸਿਆ ਸਮਾਗਮ ‘ਚ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਤੋਂ ਇਲਾਵਾ ਅੱਧੀ ਦਰਜਨ ਤੋਂ ਵੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਦੇ ਨਾਲ ਨਾਲ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰ ਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ, ਗੁਰਬਾਣੀ ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਇਸ ਮੌਕੇ ਤੇ ਬੋਲਦਿਆਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਕਿਹਾ ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰ ਕ੍ਰਿਸ਼ਨ ਸਾਹਿਬ ਜੀ ਸਮੂਹ ਸਿੱਖ ਗੁਰੂ ਸਾਹਿਬਾਨਾਂ ਤੋਂ ਛੋਟੀ ਉਮਰ ਵਿਚ ਗੁਰਗੱਦੀ ਤੇ ਬਿਰਾਜਮਾਨ ਹੋਏ, ਉਨ੍ਹਾਂ ਦਿੱਲੀ ਵਿਚ ਪਏ ਭਿਆਨਕ ਚੀਚਕ ਦੇ ਰੋਗ ਤੋਂ ਲੋਕਾਂ ਨੂੰ ਛੁਟਕਾਰਾ ਦਿਵਾਇਆ ਉਨ੍ਹਾਂ ਬਾਬਾ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਗੁਰੂ ਹਰ ਕ੍ਰਿਸ਼ਨ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ‘ਬਾਬਾ’ (ਬਾਬੇ ਬਕਾਲਾ’ਚ ) ਤੋਂ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਵੱਲ ਇਸ਼ਾਰਾ ਕੀਤਾ ਕਿ ਨੌਵੇਂ ਸਿੱਖ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਬੇ ਬਕਾਲਾ’ਚ ਬੈਠੇ ਹਨ ਅੱਜ ਕੱਲ ਇਸ ਅਸਥਾਨ ਨੂੰ ਗੁਰਦੁਆਰਾ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਨਾਲ ਜਾਣਿਆ ਜਾਂਦਾ ਹੈ, ਗੁਰੂ ਤੇਗ ਬਹਾਦਰ ਸਾਹਿਬ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਬਾਬਾ ਜੀ ਸਨ, ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ,ਕਾਰੋਬਾਰੀ ਸ੍ਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਦਾਰਾ ਸਿੰਘ ਭਾਈ ਗੁਰਮੇਲ ਸਿੰਘ ਭਾਈ ਰਿੰਕੂ, ਭਾਈ ਕਰਮ ਸਿੰਘ ਜਲੰਧਰ ਵਾਲਿਆਂ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ।



