ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣੀਆਂ ਆਰੰਭ- ਚੇਅਰਮੈਨ ਰਮਨ ਬਹਿਲ

ਪੰਜਾਬ

ਪੰਜਾਬ ਵਿੱਚ 600 ਯੂਨਿਟ ਬਿਜਲੀ ਬਿੱਲ ਮੁਆਫ਼ ਕਰਨ ਨਾਲ 50 ਲੱਖ ਘਰਾਂ ਦਾ ਬਿੱਲ ਆਇਆ ਜੀਰੋ
ਸੀ.ਐਮ ਨੇ ਸੂਬੇ ਦੇ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ
ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਲੋਕ ਹਿੱਤ ਦੇ ਕੰਮ ਕਰਕੇ ਮਿਸਾਲ ਪੈਦਾ ਕੀਤੀ ਹੈ। ਇਹ ਕੰਮ ਪਿੱਛਲੇ 75ਵੇਂ ਵਰੇ ਵਿੱਚ ਰਿਵਾਇਤੀ ਪਾਰਟੀਆਂ ਨਹੀਂ ਕਰ ਸਕੀਆ,ਜੋ ਪੰਜਾਬ ਦੇ ਹਿੱਤਾਂ ਲਈ ਮਾਨ ਸਰਕਾਰ ਨੇ ਕਰ ਵਿਖਾਇਆ ਹੈ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਨਾਲ ਹੀ ਇਥੇ ਮਰੀਜ਼ਾਂ ਦੇ ਖੂਨ ਦੀ ਜਾਂਚ ਦੀ ਸਹੂਲਤ ਵੀ ਮੁਫਤ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ ਜਿਸ ਕਰਕੇ ਵੱਡੇ ਹਸਪਤਾਲਾਂ ’ਤੇ ਵਾਧੂ ਬੋਝ ਵੀ ਘਟਿਆ ਹੈ ਅਤੇ ਹੁਣ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜੋ ਕਿ ਮੁੱਢਲੀ ਸਿਹਤ ਨੂੰ ਤੰਦਰੂਸਤ ਕਰਨ ਲਈ ਕਾਰਗਰ ਸਾਬਤ ਹੋ ਰਹੇ ਹਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਹੈ ਜਿਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 72.66 ਲੱਖ ਵਿੱਚੋਂ 50 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆਇਆ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਛੇ ਮਹੀਨਿਆਂ ਵਿੱਚ 17 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਰਾਜ ਸਰਕਾਰ ਨੌਕਰੀਆਂ ਵਿੱਚ ਸੋਸਣ ਵਾਲੀ ਠੇਕਾ ਪ੍ਰਣਾਲੀ ਦੇ ਵਿਰੁੱਧ ਹੈ ਅਤੇ ਸੂਬਾ ਸਰਕਾਰ ਨੇ ਰਾਜ ਦੇ 36,000 ਤੋਂ ਵੱਧ ਠੇਕੇ ’ਤੇ ਰੱਖੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸੁਰੂ ਕੀਤੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸਨ ਜਾਰੀ ਕਰ ਦਿੱਤਾ ਹੈ।
ਰਮਨ ਬਹਿਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਦੇ ਛੇ ਮਹੀਨਿਆਂ ਵਿੱਚ ਹੀ ਲੋਕ ਹਿੱਤ ਦੇ ਉਹ ਵੱਡੇ ਕੰਮ ਕੀਤੇ ਹਨ ਜੋ ਰਿਵਾਇਤੀ ਪਾਰਟੀਆਂ ਅਖੀਰਲੇ ਸਮੇਂ ਵਿੱਚ ਕਰਨ ਬਾਰੇ ਸੋਚਦੀਆਂ ਹੀ ਹਨ।

Leave a Reply

Your email address will not be published. Required fields are marked *