ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਸੈਦਾਂ, ਬਥਵਾਲਾ ਬੇਰੀਆਂ, ਬਥਵਾਲਾ ਸੁੱਖਾ ਅਤੇ ਹਰਦੋ ਬਥਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ

ਗੁਰਦਾਸਪੁਰ


ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਸੈਦਾਂ, ਬਥਵਾਲਾ ਬੇਰੀਆਂ, ਬਥਾਵਾਲਾ ਸੁੱਖਾ ਅਤੇ ਹਰਦੋ ਬਥਵਾਲਾ ਵਿਖੇ ਨਸ਼ਿਆਂ ਦੇ ਖ਼ਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਉੱਘੇ ਜਨਤਕ ਆਗੂ ਕਬੀਰ ਬਹਿਲ ਨੇ ਕਿਹਾ ਕਿ ਪੰਜਾਬ ਵਿੱਚ ਹਰ ਕੀਮਤ `ਤੇ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 22 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਲਗਾਤਾਰ ਜਾਰੀ ਰਹੇਗਾ ਅਤੇ ਨਸ਼ਿਆਂ ਦੇ ਖ਼ਾਤਮੇ ਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੁੰਦੀ ਰਹੇਗੀ।

ਕਬੀਰ ਬਹਿਲ ਨੇ ਕਿਹਾ ਕਿ ਆਪ ਸਰਕਾਰ ਬਣਨ `ਤੇ ਸੂਬਾ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡਟ ਕੇ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਸਰਕਾਰ ਵੱਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਨਸ਼ਿਆਂ ਵਿਰੁੱਧ ਇਸ ਯੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ।
ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਹਨੀ ਬਹਿਲ, ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਤੇ ਟਰੱਸਟੀ ਹਿਤੇਸ਼ ਮਹਾਜਨ, ਰਾਕੇਸ਼ ਸ਼ਰਮਾ, ਮੁਸਤਫ਼ਾਬਾਦ ਸੈਦਾਂ ਦੇ ਸਰਪੰਚ ਦਵਿੰਦਰ ਸਿੰਘ ਦਵਿੰਦਰ ਸਿੰਘ ਹੈਪੀ, ਬਥਵਾਲਾ ਬੇਰੀਆਂ ਦੇ ਸਰਪੰਚ ਸਰੂਪ ਸਿੰਘ, ਬਥਵਾਲਾ ਸੁੱਖਾ ਦੇ ਸਰਪੰਚ ਅਕਾਸ਼ਦੀਪ, ਹਰਦੋ ਬਥਵਾਲਾ ਦੇ ਸਰਪੰਚ ਕੁੰਦਨ ਤੋਂ ਇਲਾਵਾ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

Leave a Reply

Your email address will not be published. Required fields are marked *