ਗੜਸ਼ੰਕਰ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– 25 ਜੁਲਾਈ ਨੂੰ ਸੰਗਰੂਰ ਵਿਖੇ ਪੁਲਸ ਜ਼ਬਰ ਅਤੇ ਲੈਡ ਪੂਲਿਗ ਪਾਲਿਸੀ ਦੇ ਵਿਰੋਧ ਵਿੱਚ ਹੋ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਚਾਹਲਪੁਰ ਅਤੇ ਮੋਲਾ ਵਹਿਦਪੁਰ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਜੋਰਦਾਰ ਨਿਖੇਧੀ ਕੀਤੀ ਗਈ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਅਤੇ ਬਲਾਕ ਆਗੂ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕੇ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਅਣ ਐਲਾਨੀ ਐਮਰਜੰਸੀ ਲਾ ਕੇ ਕਿਸਾਨਾ ਮਜਦੂਰਾ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਲੈਡ ਪੂਲਿਗ ਪਾਲ਼ਸੀ ਤਹਿਤ ਗਲਤ ਤਰੀਕੇ ਨਾਲ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਕਰਕੇ ਪੰਜਾਬ ਦੇ ਸਮੂਹ ਕਿਸਾਨਾ ਵਿੱਚ ਰੋਸ ਪਾਇਆ ਜਾ ਰਿਹਾ ਹੈ ਜੇਕਰ ਸਰਕਾਰ ਨੇ ਆਪਣੀ ਨੀਤੀ ਵਾਪਸ ਨਾ ਲਈ ਤਾਂ ਆਣ ਵਾਲੇ ਸਮੇਂ ਵਿੱਚ ਸਜ਼ੁਕਤ ਕਿਸਾਨ ਮੋਰਚੇ ਵਲੋਂ ਤਕੜੇ ਪਰੋਗਰਮ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਆਗੂ ਹਰਮੇਸ਼ ਸਿੰਘ ਢੇਸੀ ਸੁਖਵਿੰਦਰ ਸਿੰਘ ਮੋਲਾ ਵਾਹਿਦਪੁਰ ਰੇਸ਼ਮ ਸਿੰਘ ਗੁਰਨੇਕ ਸਿੰਘ ਸਤਨਾਮ ਸਿੰਘ ਚਾਹਲ ਪੁਰ ਗੁਰਦੀਪ ਸਿੰਘ ਅਤੇ ਲਖਵੀਰ ਸਿੰਘ ਹਾਜਰ ਸਨ।


