ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ)– ਕਈ ਸਾਲ ਪਹਿਲਾਂ ਮੁੰਬਈ ਰੇਲਵੇ ਸਟੇਸ਼ਨ ਤੇ ਅੱਤਵਾਦੀਆਂ ਨੇ ਅੰਨ੍ਹੇ ਵਾਹ ਫਾਇਰਿੰਗ ਕਰਕੇ 189 ਨੂੰ ਜਾਨੋਂ ਮਾਰ ਮੁਕਾਇਆ ਤੇ 840 ਨੂੰ ਜ਼ਖ਼ਮੀ ਕਰ ਦਿੱਤਾ, ਲੰਮਾਂ ਸਮਾਂ ਕੇਸ ਚੱਲਣ ਤੋਂ ਬਾਅਦ ਬੰਬਈ ਹਾਈ ਕੋਰਟ ਨੇ ਇਸ ਕੇਸ ਦੇ 12 ਖਤਰਨਾਕ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਇਸ ਫੈਸਲੇ ਨਾਲ ਪੀੜਤ ਪਰਿਵਾਰਾਂ ਨੂੰ ਵੱਡਾ ਧੱਕਾ ਲੱਗਾ ਪਰ ਹੁਣ ਸੁਪਰੀਮ ਕੋਰਟ ਨੇ ਇਹਨਾਂ ਪੀੜਤ ਪਰਿਵਾਰਾਂ ਨੂੰ ਰਾਹਤ ਮਹਿਸੂਸ ਕਰਵਾਉਂਦਿਆਂ ਬੰਬਈ ਹਾਈ ਕੋਰਟ ਦੇ ਫੈਸਲੇ ਤੇ ਰੋਕ ਲਗਾ ਦਿੱਤੀ ਹੈ ਭਾਵੇਂ ਕਿ ਮੁਲਜ਼ਮਾਂ ਨੂੰ ਇਸ ਨਾਲ ਦੁਬਾਰਾ ਜੇਲ’ਚ ਨਹੀਂ ਰੱਖਿਆ ਜਾਵੇਗਾ ਪਰ ਇਸ ਨੂੰ ਮਿਸਾਲੀ ਫ਼ੈਸਲਾ ਨਹੀਂ ਮੰਨਿਆ ਜਾਵੇਗਾ, ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਲੋਕਾਂ ਤੇ ਪੀੜਤ ਪਰਿਵਾਰਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ ਦੱਸਿਆ ਜਾ ਰਿਹਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਸਰਕਾਰ ਤੇ ਸੁਪਰੀਮ ਕੋਰਟ ਤੋਂ ਮੰਗ ਕਰਦੀ ਹੈ ਕਿ ਸੈਂਕੜੇ ਲੋਕਾਂ ਦੀਆਂ ਜਾਨਾਂ ਲੈਣ ਵਾਲਿਆਂ ਨੂੰ ਜੇਲ੍ਹ ਤੋਂ ਬਾਹਰ ਕੱਢਿਆ ਜਾ ਸਕਦਾ ਹੈ ਤਾਂ ਫਿਰ ਲੰਮੇ ਸਮੇਂ ਤੋਂ ਅਦਾਲਤ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ‘ਚ ਸੜ ਰਹੇ ਸਿੱਖ ਬੰਦੀਆਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ ਜਿਸ ਤੋਂ ਸਾਫ ਨਜ਼ਰ ਆ ਰਿਹਾ ਕਿ ਦੇਸ਼ ਦੀਆਂ ਉੱਚ ਅਦਾਲਤਾਂ ਤੇ ਸਰਕਾਰਾਂ’ਚ ਸਿਖਾਂ ਲਈ ਇਨਸਾਨ ਦੇਣ ਦੇ ਵੱਖਰੇ ਕਾਨੂੰਨ ਹਨ ਅਤੇ ਹੋਰ ਨਾਗਰਿਕਾ ਲਈ ਵੱਖਰੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਨਯੋਗ ਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਬੰਬਈ ਹਾਈ ਕੋਰਟ ਵੱਲੋਂ ਬੰਬਈ ਕਾਂਢ ਦੇ 12 ਮੁਲਜ਼ਮਾਂ ਨੂੰ ਬਰੀ ਕਰਨ ਵਾਲੇ ਫੈਸਲੇ ਤੇ ਰੋਕ ਲਾਉਣ ਦਾ ਸਵਾਗਤ, ਲੰਮੇ ਸਮੇਂ ਤੋਂ ਨਜਾਇਜ਼ ਜ਼ੇਲਾਂ ‘ਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਸਾਡੀ ਜਥੇਬੰਦੀ ਰਿਆਹ ਹੋਣ ਵਾਲਿਆਂ ਦੇ ਖਿਲਾਫ ਨਹੀਂ ਕਿਉਂਕਿ ਹੋ ਸਕਦਾ ਹੈ ਉਹਨਾਂ ਵਿੱਚ ਕਈ ਨਿਰਦੋਸ਼ ਵੀ ਹੋਣਗੇ,ਪਰ ਇਸ ਕਾਂਢ ਦੌਰਾਨ ਮਰਨ ਵਾਲੇ 189 ਅਤੇ 440 ਜ਼ਖ਼ਮੀ ਹੋਣ ਵਾਲਿਆਂ ਦੇ ਪ੍ਰਵਾਰਾਂ ਨੂੰ ਬੰਬਈ ਹਾਈ ਕੋਰਟ ਦੇ ਬਰੀ ਕਰਨ ਵਾਲੇ ਫੈਸਲੇ ਤੇ ਕੁਝ ਦਰਦ ਤਾਂ ਜ਼ਰੂਰ ਮਹਿਸੂਸ ਹੋਇਆ ਹੋਵੇਗਾ, ਭਾਈ ਖਾਲਸਾ ਨੇ ਕਿਹਾ ਮਾਨਯੋਗ ਅਦਾਲਤ ਸੁਪਰੀਮ ਕੋਰਟ ਨੇ ਬੰਬਏ ਹਾਈਕੋਰਟ ਇਸ ਫੈਸਲੇ ਤੇ ਰੋਕ ਲਗਾ ਕੇ ਪੀੜਤ ਪਰਿਵਾਰਾਂ ਨੂੰ ਰਾਹਤ ਮਹਿਸੂਸ ਕਰਵਾਈ ਹੈ ਇਸ ਕਰਕੇ ਲੋਕਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਿਆ ਜਾ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਇਸ ਨਾਲ 12 ਮੁਲਜ਼ਮਾਂ ਨੂੰ ਦੁਬਾਰਾ ਜੇਲ੍ਹ ਨਹੀਂ ਭੇਜਿਆ ਜਾਵੇਗਾ ਸਗੋਂ ਬੰਬਈ ਹਾਈ ਕੋਰਟ ਦੇ ਫੈਸਲੇ ਨੂੰ ਮੈਸਾਲੀ ਨਹੀਂ ਮੰਨਿਆ ਜਾਵੇਗਾ ਕਿਉਂਕਿ ਮਾਨਯੋਗ ਉੱਚ ਅਦਾਲਤ ਸੁਪਰੀਮ ਕੋਰਟ ਇਸ ਫੈਸਲੇ ਤੇ ਰੋਕ ਲਾ ਚੁੱਕੀ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਸਰਕਾਰ ਤੇ ਸੁਪਰੀਮ ਕੋਰਟ ਤੋਂ ਮੰਗ ਕਰਦੀ ਹੈ ਕਿ ਸੈਂਕੜੇ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਬਰੀ ਕੀਤਾ ਜਾ ਸਕਦਾ ਹੈ ਤਾਂ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਜੇਲਾਂ ‘ਚ ਸੜ ਰਹੇ ਸਿੱਖ ਬੰਦੀਆਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ ? ਤੁਰੰਤ ਰਿਹਾਅ ਕਰੋ, ਤਾਂ ਕਿ ਉਨ੍ਹਾਂ ਦਾ ਭਾਰਤੀ ਅਦਾਲਤਾਂ ਦੇ ਕਾਨੂੰਨੀ ਇਨਸਾਫ਼ ਵਿਸ਼ਵਾਸ ਤੇ ਯਕੀਨ ਬਣਾਇਆ ਜਾ ਸਕੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਰਵਿੰਦਰ ਸਿੰਘ ਟੁੱਟਕਲਾ ਆਦਿ ਆਗੂ ਹਾਜਰ ਸਨ ।


