ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਮਰਿਆਦਾ ਛਿੱਕੇ ਟੰਗ 350 ਸਾਲਾਂ ਸ਼ਤਾਬਦੀ ਮਨਾਉਣੀ ਨਿੰਦਣਯੋਗ,ਸੂਫ਼ੀ ਸਿੰਗਰ ਨੂੰ ਹੋਵੇ ਸਖਤ ਸਜ਼ਾ ਤੇ ਪ੍ਰਬੰਧਕਾਂ ਨੂੰ ਕੀਤਾ ਜਾਵੇ ਅਕਾਲ ਤਖ਼ਤ ਸਾਹਿਬ ਤਲਬ- ਫੈਡਰੇਸ਼ਨ ਆਗੂ

ਗੁਰਦਾਸਪੁਰ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਗੁਰੂ ਸਾਹਿਬਾਨਾਂ ਦੀਆਂ ਪਹਿਲੀਆਂ ਮਨਾਈਆਂ ਗਈਆਂ ਸ਼ਤਾਬਦੀਆਂ ਵੀ ਸਿੱਖੀ ਪ੍ਰਚਾਰ ਪ੍ਰਸਾਰ ਦੀ ਜਗ੍ਹਾ ਸਿਆਸਤ ਦੀ ਹੀ ਭੇਟ ਚੜ੍ਹੀਆਂ ਤੇ ਹੁਣ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ’ਚ ਗੁਰੂ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ’ਚ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਬੰਧੀ ਗੁਰੂ ਸਾਹਿਬ ਜੀ ਦੀ ਸ਼ਹੀਦੀ ਸਬੰਧੀ ਜਾਗਰੂਕਤਾ ਫੈਲਾਉਣ ਦੀ ਜਗ੍ਹਾ ਗੁਰ ਮਰਯਾਦਾ ਨੂੰ ਛਿੱਕੇ ਟੰਗ ਕੇ ਆਪਣੀ ਪਾਰਟੀ ਲਈ ਹੀ ਚੋਣ ਪ੍ਰਚਾਰ ਕੀਤਾ ਜਾਵੇਗਾ, ਜਿਸ ਦੀ ਤਾਜ਼ਾ ਮਿਸਾਲ ਪੰਜਾਬ ਰਾਜ ਭਾਸ਼ਾ ਵਿਭਾਗ ਵੱਲੋਂ ਮਰਿਯਾਦਾ ਨੂੰ ਛਿੱਕੇ ਟੰਗ ਕੇ 350 ਸਾਲਾਂ ਸ਼ਤਾਬਦੀ ਸਮਾਗਮ ਕੀਤਾ ਗਿਆ ਤੇ ਸੱਭਿਆਚਾਰ ਗੀਤਾਂ ਰਾਹੀਂ ਪੰਗੜੇ ਪਾਏ ਗਏ ਅਤੇ ਇਸ ਦਾ ਵਿਰੋਧ ਹੋਣ ਤੇ ਸੂਫ਼ੀ ਸਿੰਗਰ ਬੀਰ ਸਿੰਘ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਸਜ਼ਾ ਲਿਆਉਣ ਲਈ ਤਿਆਰ ਹੋ ਗਏ ਹਨ ,ਪਰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਮਰਿਆਦਾ ਨੂੰ ਛਿੱਕੇ ਟੰਗ ਮਨਾਈ 350 ਸਾਲਾਂ ਸ਼ਤਾਬਦੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕੀਤੀ ਜਾ ਰਹੀ ਅਤੇ ਮੰਗ ਕੀਤੀ ਜਾ ਰਹੀ ਹੈ ਸੂਫ਼ੀ ਸਿੰਗਰ ਨੂੰ ਇਸ ਦੇ ਦੋਸ’ਚ ਇਤਿਹਾਸਕ ਸਜ਼ਾ ਅਕਾਲ ਤਖ਼ਤ ਸਾਹਿਬ ਤੋਂ ਸੁਣਾਈ ਜਾਵੇ, ਲੋਕਾਂ ਦਾ ਕਹਿਣਾ ਹੈ ਕਿ  ਜੰਮੂ ਕਸ਼ਮੀਰ ਦੇ ਟਾਗੋਰ ਹਾਲ ਵਿਚ ਹੋਏ ਇਸ ਸਮਾਗਮ ਵਿੱਚ ਸੂਫ਼ੀ ਬੀਰ ਸਿੰਘ ਨੇ ਸੱਭਿਆਚਾਰ ਗੀਤ ਗਾਏ ਅਤੇ ਸਟੇਜ ਦੇ ਸਹਾਮਣੇ ਕਈਆਂ ਵੱਲੋਂ ਭੰਗੜੇ ਪਾਏ ਗਏ,ਜਿਸ ਨਾਲ ਸਿੱਖ ਧਰਮੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ੍ਰੀ ਨਗਰ ਜੰਮੂ ਕਸ਼ਮੀਰ’ਚ ਭਾਸ਼ਾ ਵਿਭਾਗ ਵੱਲੋਂ ਮਰਯਾਦਾ ਭੰਗ ਕਰਕੇ ਮਨਾਏ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਸੂਫ਼ੀ ਸਿੰਗਰ ਬੀਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਤੋਂ ਇਤਿਹਾਸਕ ਸਜ਼ਾ ਸੁਣਾਈ ਜਾਵੇ ਤਾਂ ਕਿ ਅੱਗੇ ਤੋਂ ਧਾਰਮਿਕ ਸਮਾਗਮਾ ਮੌਕੇ ਮਰਯਾਦਾ ਛਿੱਕੇ ਟੰਗ ਕੇ ਭੰਗੜੇ ਪਾਉਣ ਵਰਗੇ ਸਿੱਖ ਵਿਰੋਧੀ ਵਰਤਾਰੇ ਨੂੰ ਅੰਜਾਮ ਦੇਣ ਦੀ ਕੋਈ ਹਿੰਮਤ ਨਾ ਕਰ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ ਫ਼ੌਜੀ ਤੇ ਸੀਨੀਅਰ ਆਗੂ ਭਾਈ ਗੁਰਸੇਵਕ ਸਿੰਘ ਧੂੜਕੋਟ ਨੇ ਇਸ ਸਿੱਖ ਵਿਰੋਧੀ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਅਤੇ ਮੁੱਖ ਦੋਸ਼ੀ ਸੂਫ਼ੀ ਸਿੰਗਰ ਬੀਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਤੋਂ ਇਤਿਹਾਸਕ ਸਜ਼ਾ ਸੁਣਾਉਣ ਦੀ ਮੰਗ ਕਰਦਿਆਂ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਕਿਹਾ ਇਸ ਸਿੱਖ ਵਿਰੋਧੀ ਵਰਤਾਰੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਅਸੀਂ ਪਹਿਲਾਂ ਵੀ ਕਹਿ ਚੁੱਕੇ ਹਾਂ ਕਿ ਸਰਕਾਰ ਨੂੰ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਧਾਰਮਿਕ ਪ੍ਰੋਗਰਾਮਾਂ ਤੋਂ ਦੂਰ ਰਹੇ ਕੇ ਪੰਜਾਬ ਦੇ ਵਿਕਾਸ ਤੇ ਹੋਰ ਸਰਕਾਰੀ ਕੰਮਾਂ ਵੱਲ ਧਿਆਨ ਦੇਣ ਚਾਹੀਦੀ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸ ਸਮਾਗਮ ਮੌਕੇ ਪੰਜਾਬ ਸਰਕਾਰ ਦੇ ਕਈ ਨੇਤਾ ਤੇ ਉੱਚ ਅਧਿਕਾਰੀ ਸ਼ਾਮਲ ਸਨ, ਸੂਫ਼ੀ ਗਾਇਕ ਬੀਰ ਸਿੰਘ ਦਾ ਕਹਿਣਾ ਹੈ ਕਿ ਸਮਾਗਮ ਦੀ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਸਹੀ ਗਾਇਡਨੈਸ ਨਹੀਂ ਕੀਤੀ ਪਰ ਸਟੇਜ ਦੇ ਪਿੱਛੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਬੰਧੀ ਲੱਗੇ ਵੱਡੇ ਵੱਡੇ ਪੋਸਟਰ ਉਹਨਾਂ ਨੂੰ ਨਜ਼ਰ ਨਹੀਂ ਆਏ, ਉਹਨਾਂ ਭਾਈ ਖਾਲਸਾ ਨੇ ਕਿਹਾ ਸਮਾਗਮ ਦੇ ਪ੍ਰਬੰਧਕਾਂ ਤੇ ਹਾਜ਼ਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਤਾਂ ਪਤਾ ਸੀ ਕਿਉਂਕਿ ਉਹਨਾਂ ਵੱਲੋਂ ਸਮਾਗਮ ਉਲੀਕਿਆ ਗਿਆ, ਫਿਰ ਉਨ੍ਹਾਂ ਨੇ ਸੂਫ਼ੀ ਸਿੰਗਰ ਬੀਰ ਸਿੰਘ ਨੂੰ ਸੱਭਿਆਚਾਰ ਗੀਤ ਗਾਉਣ ਤੋਂ ਕਿਉਂ ਨਹੀਂ ਰੋਕਿਆ ਅਤੇ ਸਾਡੇ ਤਿੰਨ ਸੌ ਸਾਲਾਂ ਸ਼ਹੀਦੀ ਸ਼ਤਾਬਦੀ ਦੇ ਧਾਰਮਿਕ ਪ੍ਰੋਗਰਾਮਾਂ ਵਿੱਚ ਪੰਗੜੇ ਪਾਉਣ ਦੀ ਉਹਨਾਂ ਨੂੰ ਕਿਸ ਨੇ ਅਜ਼ਾਜ਼ਤ ਦਿੱਤੀ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਸਪੱਸ਼ਟ ਕੀਤਾ ਸ਼ਤਾਬਦੀਆਂ ਮੌਕੇ ਧਰਮ ਪ੍ਰਚਾਰ ਦੀ ਬਜਾਏ ਆਪਣੇ ਪਾਰਟੀ ਪ੍ਰਚਾਰ ਨੂੰ ਪ੍ਰਚਾਰਨ ਦੀ ਪਿਰਤ ਅਕਾਲੀ ਸਰਕਾਰ ਨੇ ਖੁੱਦ ਪਾਈ ਤੇ ਗੈਰ ਸਰਕਾਰਾਂ ਕਿਉਂ ਪਿੱਛੇ ਰਹਿਣਗੀਆਂ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਮਰਿਆਦਾ ਛਿੱਕੇ ਟੰਗ ਮਨਾਈ ਗਈ 350 ਸਾਲਾਂ ਸ਼ਤਾਬਦੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਸੂਫ਼ੀ ਸਿੰਗਰ ਬੀਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਤੋਂ ਇਤਿਹਾਸਕ ਸਜ਼ਾ ਸੁਣਾਈ ਜਾਵੇ ਦੇ ਨਾਲ ਸਮਾਗਮ ਦੀ ਸਾਰੀ ਮੈਨੇਜਮੈਂਟ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ ਕਿਉਂਕਿ ਸਰਕਾਰ ਦੇ ਇਸ ਵਰਤਾਰੇ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਸੀਨੀਅਰ ਆਗੂ ਭਾਈ ਗੁਰਸੇਵਕ ਸਿੰਘ ਧੂੜਕੋਟ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਤੇ ਭਾਈ ਰਵਿੰਦਰ ਸਿੰਘ ਟੁੱਟਕਲਾ ਜਲੰਧਰ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *