ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਭੂਮੀ ਲੈਡ ਪੂਲ ਨੀਤੀ ਤਹਿਤ ਕਿਸਾਨਾਂ ਨੂੰ ਕਈ ਤਰ੍ਹਾਂ ਦੇ ਲਾਲਚਾਂ ਰਾਹੀਂ ਗੁਮਰਾਹ ਕਰ ਰਹੀ ਹੈ ਇਸ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਸਰਕਾਰ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਏ, ਜਦੋਂ ਕਿ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਇੱਕ ਜੁੱਟਤਾ ਨਾਲ ਸਪੱਸ਼ਟ ਕਰ ਚੁੱਕੀਆਂ ਹਨ ਕਿ ਪੰਜਾਬ ਦੀ ਇੱਕ ਇੰਚ ਜ਼ਮੀਨ ਵੀ ਸਰਕਾਰ ਇਸ ਨੀਤੀ ਤਹਿਤ ਨਹੀਂ ਦਿੱਤੀ ਜਾਵੇਗੀ ਭਾਵੇਂ ਉਹਨਾਂ ਨੂੰ ਸ਼ਹਾਦਤਾ ਵੀ ਦੇਣੀਆਂ ਪੈਣ ਪਰ ਪੰਜਾਬ ਦੀ ਧਰਤੀ ਪ੍ਰਵਾਸੀਆਂ ਨੂੰ ਵਸਾਉਣ ਲਈ ਨਹੀਂ ਦਿੱਤੀ ਜਾਵੇਗੀ ? ਅਤੇ ਧੱਕੇਸਾਹੀ ਨਾਲ ਜ਼ਮੀਨਾਂ ਖੋਹਣ ਵਾਲੀ ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਦਾ ਡੱਟਵਾਂ ਮੁਕਾਬਲਾ ਕੀਤਾ ਜਾਵੇਗਾ ਅਤੇ ਇਸ ਲਈ ਸਾਰੇ ਸੰਘਰਸੀ ਕਿਸਾਨ ਚੰਗੀ ਤਰ੍ਹਾਂ ਨਾਲ ਕਮਰਕੱਸਾ ਕਰੀ ਬੈਠੇ ਹਨ, ਇਥੇ ਹੀ ਬਸ ਨਹੀਂ ? ਪੰਜਾਬ ਸਰਕਾਰ ਦੀਆਂ ਮੁੱਖ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਵੀ ਇਸ ਨੀਤੀ ਵਿਰੁੱਧ ਪੱਕਾ ਮੋਰਚਾ ਖੋਲ ਦਿੱਤਾ ਹੈ ਅਤੇ ਪੰਜਾਬ ਦੀਆਂ ਸਾਰੀਆਂ ਕਿਸਾਨ ਸੰਘਰਸ਼ੀ ਜਥੇਬੰਦੀਆਂ ਨੇ ਵੀ ਸਖ਼ਤ ਐਲਾਨ ਕਰ ਦਿੱਤਾ ਹੈ ਕਿ ਅਗਰ ਸਰਕਾਰ ਨੇ ਇਸ ਨੀਤੀ ਤੇ ਵਿਸ਼ਰਾਮ ਨਾਂ ਲਾਇਆ ਤਾਂ ਪੰਜਾਬ ਸਰਕਾਰ ਦੀ ਇਸ ਨੀਤੀ ਵਿਰੁੱਧ ਦਿੱਲੀ ਸਰਕਾਰ ਵਿਰੁੱਧ ਲਾਏ ਮੋਰਚੇ ਵਾਂਗ ਇੱਕ ਵੱਡਾ ਮੋਰਚਾ ਪੰਜਾਬ ਸਰਕਾਰ ਵਿਰੁੱਧ ਲਾਇਆ ਜਾਵੇਗਾ ਅਤੇ ਪੰਜਾਬ ਦੀਆਂ ਸਾਰੀਆਂ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ ਤਾਂ ਕਿ ਸਰਕਾਰ ਨੂੰ ਇਸ ਨੀਤੀ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਜਾ ਸਕੇ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਨੂੰ ਚਿਤਾਵਨੀ ਦਿੰਦੀ ਹੈ ਕਿ ਭੂਮੀ ਲੈਂਡ ਪੂਲ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਗੁਰੂਆਂ ਪੀਰਾਂ ਪੈਗੰਬਰਾਂ ਰਿਸ਼ੀਆਂ ਮੁਨੀਆਂ ਤੇ ਸ਼ਹੀਦਾ ਦੀ ਪਵਿੱਤਰ ਧਰਤੀ ਪੰਜਾਬੀਆਂ ਨੇ ਬਹੁਤ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੀ ਹੈ, ਇਸ ਕਰਕੇ ਸਰਕਾਰ ਇਥੇ ਪ੍ਰਵਾਸੀਆਂ ਨੂੰ ਵਸਾਕੇ ਵੋਟ ਬੈਂਕ ਬਣਾਉਣ ਵਾਲੀ ਪੌਲਸੀ ਤੋਂ ਪਿੱਛੇ ਹਟੇ ਕਿਉਂਕਿ ਪੰਜਾਬੀ ਕਿਸਾਨ ਮਰ ਮਿੱਟ ਤਾਂ ਸਕਦੇ ਹਨ ! ਪਰ ਸਰਕਾਰ ਦੀ ਇਸ ਕਿਸਾਨ ਵਿਰੋਧੀ ਨੀਤੀ ਨੂੰ ਬਿਲਕੁਲ ਪ੍ਰਵਾਨ ਨਹੀਂ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਸਾਬਕਾ ਫੈਡਰੇਸ਼ਨ ਆਗੂ ਭਾਈ ਗੁਰਬਾਜ਼ ਸਿੰਘ ਰਾਜਪੁਰਾ ਨੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਲਿਆਂਦੀ ਗਈ ਭੂਮੀ ਲੈਡ ਪੂਲ ਨੀਤੀ ਦਾ ਜ਼ੋਰਦਾਰ ਸ਼ਬਦਾਂ’ਚ ਵਿਰੋਧ ਅਤੇ ਸਰਕਾਰ ਨੂੰ ਇਸ ਨੀਤੀ ਤੋਂ ਪਿੱਛੇ ਹਟਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਸਪੱਸ਼ਟ ਕੀਤਾ ਦਿੱਲੀ ਸਰਕਾਰ ਨੇ ਵੀ ਕਿਸਾਨਾਂ ਦੀਆਂ ਜ਼ਬਰੀ ਜ਼ਮੀਨਾਂ ਖੋਹਣ ਲਈ ਅਜਿਹੀ ਕਿਸਾਨ ਵਿਰੋਧੀ ਨੀਤੀ ਵਰਤ ਕੇ ਵੇਖ ਲਿਆ, ਪਰ ਉਹਨਾਂ ਨੂੰ ਮੂੰਹ ਦੀ ਖਾਣੀ ਪਈ ਤੇ ਆਖਰ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਵਿਰੋਧੀ ਬਿੱਲ ਵਾਪਸ ਲੈਣੇ ਪਏ, ਭਾਈ ਖਾਲਸਾ ਤੇ ਭਾਈ ਰਾਜਪੁਰਾ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਕਿਸਾਨ ਵਿਰੋਧੀ ਨੀਤੀ ਅਪਨਾਕੇ ਭੂਮੀ ਲੈਡ ਪੂਲ ਨੀਤੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀ ਪੰਜਾਬ ਵਿਰੋਧੀ ਨੀਤੀ ਤੋਂ ਪਿੱਛੇ ਹਟਜਾਣ ? ਨਹੀਂ ਤਾਂ ਪੰਜਾਬ ਸਰਕਾਰ ਦਾ ਵੀ ਉਹੀ ਹਾਲ ਹੋਏਗਾ, ਜੋ ਕੇਂਦਰ ਸਰਕਾਰ ਦਾ ਤਿੰਨ ਖੇਤੀ ਵਿਰੋਧੀ ਬਿੱਲ ਵਾਪਸ ਲੈਣ ਸਮੇਂ ਹੋਇਆ ਸੀ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਪੰਜਾਬ ਦੀਆਂ ਸਾਰੀਆਂ ਕਿਸਾਨ ਸੰਘਰਸ਼ੀ ਜਥੇਬੰਦੀਆਂ ਅਤੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪੰਜਾਬ ਦੀ ਧਰਤੀ ਤੇ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਭੂਮੀ ਲੈਡ ਪੂਲ ਨੀਤੀ ਦਾ ਵਿਰੋਧ ਕਰਨ ਲਈ ਦਿੱਲੀ ਵਰਗਾ ਮੋਰਚਾ ਦੁਬਾਰਾ ਪੰਜਾਬ ਦੀ ਧਰਤੀ ਤੇ ਲਾਉਣ ਲਈ ਜੰਗੀ ਪੱਧਰ ਤੇ ਕਮਰਕਸੇ ਕਰਕੇ ਤਿਆਰ ਬਰ ਤਿਆਰ ਹੋਣ ਦੀ ਅਪੀਲ ਕੀਤੀ ਤਾਂ ਕਿ ਇਸ ਖਤਰਨਾਕ ਪੰਜਾਬ ਵਿਰੋਧੀ ਨੀਤੀ ਦਾ ਭੋਗ ਪਾਇਆ ਜਾ ਸਕੇ ।


