ਫਿਲੌਰ,ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਤੇ ਚਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਅੰਮ੍ਰਿਤ ਮਈ ਗੁਰਬਾਣੀ ਦੇ ਕੀਰਤਨ ਤੇ ਕਥਾ ਵਿਚਾਰ ਰਾਹੀਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਕਈ ਸ਼ਖ਼ਸੀਅਤਾਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਗੁਰੂਘਰ ਦੀ ਬਖਸ਼ਿਸ਼ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੇ ਜਪੁਜੀ ਸਾਹਿਬ ਸਮੇਤ ਚਾਰ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਮਨਜੀਤ ਸਿੰਘ ਤੇ ਭਾਈ ਉਂਕਾਰ ਸਿੰਘ ਦੇ ਕੀਰਤਨੀ ਜਥੇ ਨੇ ਸ਼ਬਦ ਗੁਰਬਾਣੀ ਦੇ ਕੀਰਤਨ ਨਾਲ ਹਾਜ਼ਰੀ ਲਵਾ ਕੇ ਦੇਸ਼ ਕੌਮ ਦੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਇਸ ਮੌਕੇ ਤੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਰਾਹੀਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉਹਨਾਂ ਸੰਗਤਾਂ ਨੂੰ ਦੱਸਿਆ ਦੇਸ਼ ਦੇ ਸ਼ਹੀਦਾ ਤੇ ਸਾਨੂੰ ਮਾਣ ਹੈ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੁਰਬਾਨੀ ਕੀਤੀ ਉਨ੍ਹਾਂ ਕਿਹਾ ਸ਼ਹੀਦਾ ਦੀ ਬਦੌਲਤ ਅੱਜ ਅਸੀਂ ਅਜ਼ਾਦੀ ਨਾਲ ਜੀ ਰਹੇ ਹਾਂ , ਇਸ ਕਰਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸਮੇਂ ਸਮੇਂ ਉਹਨਾਂ ਨੂੰ ਯਾਦ ਕਰਕੇ ਉਨ੍ਹਾਂ ਦੀ ਕੁਰਬਾਨੀ ਸਬੰਧੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰੀਏ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਵੱਲੋਂ ਕੀਰਤਨੀ ਜਥਿਆਂ ਤੇ ਹੋਰ ਆਈਆਂ ਸਨਮਾਨਯੋਗ ਹਸਤੀਆਂ ਨੂੰ ਗੁਰੂ ਘਰ ਦੀ ਮਰਯਾਦਾ ਅਨੁਸਾਰ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਭਨਾਂ ਨੇ ਲੰਗਰ ਦੀ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ, ਇਸ ਮੌਕੇ ਤੇ ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਅਵਤਾਰ ਸਿੰਘ ਯੂ ਪੀ, ਬੀਬੀ ਹਰਜੀਤ ਕੌਰ, ਸ੍ਰ ਸੁਖਵਿੰਦਰ ਸਿੰਘ ਇੰਗਲੈਂਡ, ਸ੍ਰ ਮਨਦੀਪ ਸਿੰਘ, ਸੁਰਿੰਦਰ ਜੋਸ਼ੀ, ਬਾਬਾ ਦਾਰਾ ਸਿੰਘ, ਬਲਦੇਵ ਸਿੰਘ, ਅਮਨਦੀਪ ਸਿੰਘ ਬਲੀਏਵਾਲ ਵਾਲਾ , ਗੁਰਦੀਪ ਸਿੰਘ ਲੰਬਰਦਾਰ ਤੇ ਗੁਰਪ੍ਰੀਤ ਸਿੰਘ ਲਾਡੀ ਸਮੇਤ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਦੇਸ਼ ਦੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।



