ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਸਰਾਏ, ਦਿਓਲ ਤੇ ਪੈੜੂਵਾਲ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ

ਗੁਰਦਾਸਪੁਰ


ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ – ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) – ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਸੂਬੇ ਦੇ ਲੋਕ ਨਸ਼ਿਆਂ ਵਿਰੁੱਧ ਉੱਠ ਖੜ੍ਹੇ ਹੋਏ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਸਾਡਾ ਪੰਜਾਬ ਮੁੜ ਰੰਗਲਾ ਪੰਜਾਬ ਬਣ ਕੇ ਉਭਰੇਗਾ।

ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਮੌਕੇ ਹਲਕੇ ਦੇ ਪਿੰਡਾਂ ਸਰਾਏ, ਦਿਓਲ ਤੇ ਪੈੜੂਵਾਲ ਵਿਖੇ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੇ ਵਸਨੀਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਇਲਾਕੇ ਵਿੱਚ ਕੋਈ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਚੁਕਾਈ ਕਿ ਉਹ ਰਾਜ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਯੋਗਦਾਨ ਦੇਣਗੇ।

Leave a Reply

Your email address will not be published. Required fields are marked *