ਮਾਲੇਰਕੋਟਲਾ , ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਦੇ ਮੌਜੂਦਾ ਮੁਖੀ ਭਾਈ ਮਨਪ੍ਰੀਤ ਸਿੰਘ ਜੀ ਤੇ ਹੋਰ ਪ੍ਰਬੰਧਕਾਂ ਵੱਲੋਂ ਹਰ ਮਹੀਨੇ ਦਸਵੀਂ ਮੌਕੇ ਤੇ ਸ਼ਰਧਾਲੂਆਂ ਵੱਲੋਂ ਰਖਵਾਏ ਲੜੀਵਾਰ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਮਰਿਯਾਦਾ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਸਾਵਣ ਮਹੀਨੇ ਦੇ ਗੁਰਮਤਿ ਸਮਾਗਮ ਸਬੰਧੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਪਾਵਰ ਔਫ ਸੁਸਾਇਟੀ ਟੀਮ ਵੱਲੋਂ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀਆਂ ਦੀ ਯਾਦ ਵਿੱਚ 4000 ਬੂਟਿਆਂ ਦਾ ਲੰਗਰ ਲਾਇਆ ਗਿਆ ਤੇ ਖ਼ੀਰ ਪੂੜਿਆਂ ਦੇ ਲੰਗਰ ਤੇ ਹੋਰ ਲੰਗਰ ਅਟੁੱਟ ਵਰਤਾਏ ਗਏ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਸਾਵਣ ਮਹੀਨੇ ਦੇ ਗੁਰਮਤਿ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਰਖਵਾਏ ਰਖਵਾਏ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਹਾਜ਼ਰੀ ਲਵਾਈ ਅਤੇ ਜਿਥੇ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਉਥੇ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀਆਂ ਦੇ ਜੀਵਨ ਇਤਿਹਾਸ ਤੇ ਗੁਰੂਘਰ ਦੀਆਂ ਚਲਾਈਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇ ਤੇ ਆਈਆਂ ਸੰਗਤਾਂ ਦਾ ਮੁੱਖ ਪ੍ਰਬੰਧਕ ਤੇ ਮਜੌਦਾ ਗੱਦੀ ਨਸ਼ੀਨ ਭਾਈ ਮਨਪ੍ਰੀਤ ਸਿੰਘ ਜੀ ਨੇ ਧੰਨਵਾਦ ਕੀਤਾ, ਭਾਈ ਖਾਲਸਾ ਨੇ ਦੱਸਿਆ ਵਾਤਾਵਰਨ ਪ੍ਰੇਮੀ ਪਾਵਰ ਔਫ ਸੁਸਾਇਟੀ ਯੁਨਿਟੀ ਟੀਮ ਮਲੇਰਕੋਟਲਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਚੇਅਰਮੈਨ ਹਰਫੂਲ ਸਿੰਘ ਸਰੋਦ, ਗੁਰਵਿੰਦਰ ਸਿੰਘ ਫੱਲੇਵਾਲ, ਜ਼ਿਲ੍ਹਾ ਪ੍ਰਧਾਨ ਮਾਸਟਰ ਹਰਬੰਸ ਸਿੰਘ ਦੋਦ, ਇੰਜੀਨੀਅਰ ਸਤਨਾਮ ਸਿੰਘ ਜਮਾਲਪੁਰ, ਮਾਸਟਰ ਨਿਰਮਲ ਸਿੰਘ ਫਲੌਡ, ਬਾਬਾ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਤੇ ਸਤਨਾਮ ਸਿੰਘ ਕੁੱਪ ਕਲਾਂ ਆਦਿ ਵੱਲੋਂ 4000 ਬੂਟਿਆਂ ਦਾ ਲੰਗਰ ਲਗਾਇਆ ਗਿਆ, ਇਸ ਮੌਕੇ ਤੇ ਮਾਲਪੂੜੇ ਤੇ ਹੋਰ ਲੰਗਰ ਵੀ ਅਤੁੱਟ ਵਰਤਾਏ ਗਏ ਅਤੇ ਮਜੌਦਾ ਗੱਦੀ ਨਸ਼ੀਨ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਮੂਹ ਸੰਗਤਾਂ ਦੀਆਂ ਦੁਖ ਸੁਖ ਤੇ ਚੜਦੀ ਕਲਾ ਦੀਆਂ ਹਰਦਾਸਾ ਕੀਤੀਆਂ ਗਈਆਂ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਾ ਭਾਈ ਮਨਪ੍ਰੀਤ ਸਿੰਘ ਜੀ ਤੇ ਵਾਤਾਵਰਨ ਪ੍ਰੇਮੀ ਟੀਮ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀਆਂ ਦੀ ਯਾਦ ਵਿੱਚ ਵੱਡਾ ਸਲਾਨਾ ਸਮਾਗਮ 5/6/ਅਤੇ 7 ਫ਼ਰਵਰੀ ਨੂੰ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ।



