ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਤਿਆਰੀ ਸਬੰਧੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਗੁਰਦਾਸਪੁਰ


ਡੇਰਾ ਬਾਬਾ ਨਾਨਕ/ਗੁਰਦਾਸਪੁਰ, 05 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੇ ਵਿਭਾਗ ਸੀ-ਪਾਈਟ ਆਰਮੀ ਕੈਂਪ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨ ਜੋ ਫ਼ੌਜ ਦੀ ਭਰਤੀ ਲਈ ਲਿਖਤੀ ਪੇਪਰ ਪਾਸ ਕਰ ਚੁੱਕੇ ਹਨ, ਉਨ੍ਹਾਂ ਨੌਜਵਾਨਾਂ ਦੀ ਫਿਜ਼ੀਕਲ ਟਰੇਨਿੰਗ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ। ਪੈਰਾ ਮਿਲਟਰੀ ਫੋਰਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੀ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਟਰੇਨਿੰਗ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ-ਪਾਈਟ ਕੈਂਪ ਦੇ ਟਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੈਰਾ ਮਿਲਟਰੀ ਫੋਰਸ ਜਿਵੇਂ ਐੱਸ.ਐੱਸ.ਸੀ, ਬੀ.ਐੱਸ.ਐੱਫ਼ ਦੀ ਭਰਤੀ ਦੀ ਤਿਆਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਸਰੀਰਕ ਤੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਜੋ ਕਿ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਦੇ ਰਹਿਣ ਲਈ ਮੁਫ਼ਤ ਹੋਸਟਲ ਦਾ ਪ੍ਰਬੰਧ ਹੈ ਅਤੇ ਨੌਜਵਾਨਾਂ ਨੂੰ ਤਿੰਨ ਟਾਈਮ ਦਾ ਖਾਣਾ ਵੀ ਮੁਫ਼ਤ ਦਿੱਤਾ ਜਾਂਦਾ ਹੈ।

ਸੂਬੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਦਸਵੀਂ, ਬਾਰ੍ਹਵੀਂ ਦੇ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਦੇ ਨਾਲ ਦੋ ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ ਈ-ਪਾਈਟ ਆਰਮੀ ਕੈਂਪ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਜਲਦੀ ਤੋਂ ਜਲਦੀ ਪਹੁੰਚ ਕੇ ਫ਼ਾਇਦਾ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਸੰਪਰਕ ਨੰਬਰਾਂ 62830-31125, 94647-56808 ਜਾਂ 94174-20125 ਉੱਪਰ ਰਾਬਤਾ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *