ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨਿਮਾਣੇ ਸਿੱਖ ਵਜੋਂ ਛੇਵੀਂ ਪਾਤਿਸ਼ਾਹੀ ਦੇ ਪਵਿੱਤਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ,ਹਰ ਸਿੱਖ ਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਤੇ ਹਰ ਸਿੱਖ ਅਕਾਲ ਤਖ਼ਤ ਸਾਹਿਬ ਤੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਬੀਤੇ ਦਿਨੀਂ ਜੰਮੂ ਕਸ਼ਮੀਰ ਵਿਖੇ ਭਾਸ਼ਾ ਵਿਭਾਗ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਤਾਬਦੀ ਦਿਵਸ ਦੇ ਬੈਨਰਾ ਹੇਠ ਨਾਚ ਗਾਣੇ ਤੇ ਭੰਗੜੇ ਪਾਉਣ ਦੇ ਵੱਡੇ ਦੋਸ਼ ਵਜੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਲਬ ਕੀਤਾ ਗਿਆ ਸੀ, ਜਿਸ ਹੁਕਮ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਸਿਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨਿਮਾਣੇ ਸਿੱਖ ਵਜੋਂ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਬਖਸ਼ਾਉਣ ਪਹੁੰਚੇ, ਹਰਜੋਤ ਸਿੰਘ ਬੈਂਸ ਵੱਲੋਂ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਤੇ ਭੁੱਲ ਬਖਸ਼ਾਉਣ ਪਹੁੰਚਣ ਵਾਲੀ ਨੀਤੀ ਦੀ ਹਰ ਵਰਗ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਅਤੇ ਇਸ ਨੂੰ ਸਮੇਂ ਦੀ ਲੋੜ ਵਾਲੀ ਵਧੀਆ ਨੀਤੀ ਮੰਨਿਆ ਮੰਗ ਕੀਤੀ ਜਾ ਰਹੀ ਹੈ ਕਿ ਹਰ ਇੱਕ ਸਿੱਖ ਨੂੰ ਨਿਮਾਣੇ ਬਣ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਭਾਈ ਖਾਲਸਾ ਨੇ ਦੱਸਿਆ ਇਸ ਤੋਂ ਪਹਿਲਾਂ ਭਾਈ ਵੀਰ ਸਿੰਘ ਜਿੰਨਾ ਨੇ ਪੰਜਾਬੀ ਗੀਤ ਗਾਕੇ ਲੋਕਾਂ ਤੋਂ ਪੰਗੜੇ ਪਵਾਏ ਆਪਣੀ ਭੁੱਲ ਬਖਸ਼ਾਉਣ ਲਈ ਖੁੱਦ ਹੀ ਪੇਸ਼ ਹੋਏ ਸਨ,ਅਜੇ ਇਨ੍ਹਾਂ ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ’ਚ ਕੀ ਸਜ਼ਾ ਸੁਣਾਉਂਦੇ ਹਨ ਸਮੇਂ ਦਾ ਭਵਿੱਖ ਦੱਸੇਗਾ ਪਰ ਇਨ੍ਹਾਂ ਦੋਸ਼ੀਆਂ ਨੇ ਇੱਕ ਨਿਮਾਣੇ ਸਿੱਖ ਵਜੋਂ ਭੁੱਲ ਬਖਸ਼ਾਉਣ ਲਈ ਕੀਤੀ ਪਹਿਲ ਕਦਮੀ ਪ੍ਰਸੰਸਾਯੋਗ ਵਰਤਾਰਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜੰਮੂ ਕਸ਼ਮੀਰ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਬੈਨਰ ਲਾ ਕੇ ਨਾਚ ਗਾਣੇ ਤੇ ਭੰਗੜੇ ਪਾਉਣ ਦੇ ਵੱਡੇ ਦੋਸ਼ ਵਜੋਂ ਪੇਸ਼ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਸ਼ਲਾਘਾ ਕਰਦੀ ਹੈ ਉਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕਰਦੀ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਢੁਕਵੀਂ ਸਜਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਸਰਕਾਰ ਦਾ ਕੋਈ ਨਿਮਾਇਦਾ ਅਜਿਹੇ ਧਾਰਮਿਕ ਸਮਾਗਮ ‘ਚ ਨਾਚ ਗਾਣੇ ਤੇ ਭੰਗੜੇ ਪਾਉਣ ਵਰਗੇ ਸਿੱਖ ਵਿਰੋਧੀ ਵਰਤਾਰੇ ਨੂੰ ਅੰਜਾਮ ਦੇਣ ਦੀ ਜੁਰਅਤ ਨਾ ਕਰ ਸਕੇ ਦੇ ਨਾਲ ਨਾਲ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਦਾ ਸਭ ਨੂੰ ਹੱਕ ਪਰ ਜਾਦ ਰੱਖਿਆ ਜਾਵੇ ਕਿ ਅਜਿਹੇ ਮੌਕੇ ਤੇ ਸਿਰਫ ਸਿਰਫ਼ ਨੌਵੀਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹੀਦਾਂ ਸਬੰਧੀ ਹੀ ਸੰਗਤਾਂ ਨੂੰ ਜਾਗਰੂਕ ਕੀਤਾ ਜਾਵੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ,ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ ।।


