ਨੰਬਰਦਾਰਾਂ ਵਿਰੁੱਧ ਦਰਜ ਝੂਠਾ ਮੁੱਕਦਮਾ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕਰਾਂਗੇ: ਚਕੋਹੀ

ਪੰਜਾਬ

ਨੰਬਰਦਾਰਾਂ ਵਿਰੁੱਧ ਦਰਜ ਝੂਠਾ ਮੁੱਕਦਮਾ ਰੱਦ ਕਰਵਾਉਣ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਵਲੋਂ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਅਤੇ ਕੌਮੀ ਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਦੀ ਪ੍ਰਧਾਨਗੀ ਹੇਠ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੇ ਗਏ ਸਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਸਮੁੱਚੇ ਪੰਜਾਬ ‘ਚੋਂ ਵੱਡੀ ਗਿਣਤੀ ਵਿਚ ਨੰਬਰਦਾਰਾਂ ਦੇ ਸ਼ਾਮਿਲ ਹੋਣ ਤੋਂ ਘਬਰਾਈ ਸੂਬਾ ਸਰਕਾਰ ਨੇ ਨੰਬਰਦਾਰਾਂ ਵਿਰੁੱਧ ਝੂਠਾ ਮੁੱਕਦਮਾ ਦਰਜ ਕਰ ਦਿੱਤਾ | ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਰਾਹੀਂ ਉਨ੍ਹਾਂ ਕਿਹਾ ਕਿ ਲੋਕਤੰਤਰ ਰਾਜ ਵਿੱਚ ਹਰ ਇੱਕ ਵਿਅਕਤੀ ਨੂੰ ਆਪਣੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਸਾਂਤਮਈ ਧਰਨਾ ਦੇਣ ਅਤੇ ਰੋਸ਼ ਪ੍ਰਦਰਸ਼ਨ ਕਰਨ ਦਾ ਪੂਰਾ-ਪੂਰਾ ਅਧਿਕਾਰ ਹੈ ਪਰ ਸੂਬਾ ਸਰਕਾਰ ਜਬਰਦਸਤੀ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਵਿਚ ਉਹ ਕਦੇ ਕਾਮਯਾਬ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਸੂਬੇ ਦੀ ਹਰ ਜੱਥੇਬੰਦੀ ਆਪਣੀਆਂ ਮੰਗਾਂ ਲਈ ਸੜਕਾਂ ਤੇ ਸੰਘਰਸ਼ ਕਰ ਰਹੀ ਹੈ, ਨੰਬਰਦਾਰ ਯੂਨੀਅਨ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰ ਚੁੱਕੀ ਹੈ ਪਰ ਕਦੇ ਵੀ ਕੋਈ ਮੁੱਕਦਮਾ ਸਰਕਾਰ ਵਲੋਂ ਦਰਜ ਨਹੀਂ ਕੀਤਾ ਗਿਆ, ਪਰ ‘ਆਪ’ ਸਰਕਾਰ ਨੇ ਤਾਨਾਸ਼ਾਹੀ ਰਵੱਈਆ ਅਖਤਿਆਰ ਕਰਦਿਆਂ ਸਮਾਜ ਦੇ ਜ਼ਿੰਮੇਵਾਰ ਵਰਗ ਖਿਲਾਫ ਮੁੱਕਦਮਾ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਖਿਲਾਫ ਸੰਗਰੂਰ ਵਿਖੇ ਪੁਲਸ ਵਲੋਂ ਦਰਜ ਕੀਤਾ ਗਿਆ ਝੂਠਾ ਮੁੱਕਦਮਾ ਰੱਦ ਨਾ ਕੀਤਾ ਗਿਆ ਤਾਂ ਨੰਬਰਦਾਰਾ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੇਗੀ ਅਤੇ ਸੂਬੇ ਦੇ 35 ਹਜ਼ਾਰ ਨੰਬਰਦਾਰ ਸੜਕਾਂ ‘ਤੇ ਉਤਰ ਕੇ ਸਰਕਾਰ ਦੇ ਨੱਕ ਵਿਚ ਦਮ ਕਰ ਦੇਣਗੇ |
ਇਸ ਸਮੇਂ ਹੇਠ ਲਿਖੇ ਨੰਬਰਦਾਰ ਹਾਜ਼ਰ ਸਨ | ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਾਂਗਲੀ , ਜ਼ਿਲ੍ਹਾ ਸੰਗਰੂਰ ਪ੍ਰਧਾਨ ਮਹਿੰਦਰ ਸਿੰਘ ਤੂਰ ,ਤਹਿਸੀਲ ਜਗਰਾਉਂ ਪ੍ਰਧਾਨ ਹਰਨੇਕ ਸਿੰਘ ,ਸਤਨਾਮ ਸਿੰਘ ਬੱਸੂਵਾਲ , ਤਹਿਸੀਲ ਖੰਨਾ ਪ੍ਰਧਾਨ ਸ਼ੇਰ ਸਿੰਘ ਫੈਜਗੜ , ਤਹਿਸੀਲ ਪਾਇਲ ਪ੍ਰਧਾਨ ਨਰਿੰਦਰ ਸਿੰਘ ਜਰਗੜੀ , ਤਹਿਸੀਲ ਪਾਇਲ ਕਾਰਜਕਾਰਨੀ ਪ੍ਰਧਾਨ ਗੁਰਦੀਪ ਸਿੰਘ ਚਾਪੜਾਂ , ਵਾਈਸ ਪ੍ਰਧਾਨ ਗੁਰਤੇਜ ਸਿੰਘ ਬਰਮਾਲੀਪੁਰ , ਪੰਜਾਬ ਐਗਜੈਕਟਿਵ ਮੈਂਬਰ ਰਾਜਪਾਲ ਸਿੰਘ ਇਕੋਲਾਹੀ ਤੇ ਰਮਨਦੀਪ ਸਿੰਘ ਚਾਪੜਾਂ , ਅਮਰਜੀਤ ਸਿੰਘ ਜੰਡਾਲੀ ਹਾਜ਼ਰ ਸਨ

Leave a Reply

Your email address will not be published. Required fields are marked *