ਨੈਸ਼ਨਲ ਅਚੀਵਮੈਂਟ ਸਰਵੇਖਣ 2024-25 ਵਿੱਚ ਜ਼ਿਲ੍ਹਾ ਗੁਰਦਾਸਪੁਰ ਦੂਸਰੇ ਸਥਾਨ ਤੇ ਆਉਣ ਤੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਗੁਰਦਾਸਪੁਰ

ਗੁਰਦਾਸਪੁਰ 9 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਕਰਵਾਏ ਪੰਜਾਬ ਅਚੀਵਮੈਂਟ ਸਰਵੇਖਣ ਵਿੱਚ ਦੂਸਰੇ ਸਥਾਨ ਉੱਪਰ ਰਿਹਾ ਹੈ। ਇਸ ਖੁਸ਼ੀ ਵਿੱਚ ਤੇ ਸਿੱਖਿਆ ਵਿਭਾਗ ਦੀ ਚੜ੍ਹਦੀ ਕਲਾ ਲਈ ਸਿੱਖਿਆ ਤੇ ਸਿਖਲਾਈ ਸੰਸਥਾ ( ਡਾਈਟ ) ਗੁਰਦਾਸਪੁਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਿੱਖਿਆ ਕਾਰਗੁਜ਼ਾਰੀ ਪਰਖਣ ਤਹਿਤ ਰਾਸ਼ਟਰੀ ਪ੍ਰਾਪਤੀ ਸਰਵੇਖਣ ਕਰਵਾਇਆ ਗਿਆ ਸੀ , ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਬਿਹਤਰੀਨ ਕਾਰਗੁਜ਼ਾਰੀ ਦਿਖਾਈ ਤੇ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਪੰਜਾਬ ਪੱਧਰ ਤੇ ਦੂਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਸ ਸਭ ਦਾ ਸਿਹਰਾ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਸਿਰ ਜਾਂਦਾ ਹੈ, ਜਿਨ੍ਹਾਂ ਦੀ ਮਿਹਨਤ ਸਦਕਾ ਜ਼ਿਲ੍ਹਾ ਗੁਰਦਾਸਪੁਰ ਦਾ ਮਾਣ ਵਧਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਲਈ ਸ਼ੁਰੂ ਕੀਤਾ ” ਮਿਸ਼ਨ ਆਰੰਭ “ ਦਰਦਾਨ ਸਾਬਤ ਹੋ ਰਿਹਾ ਹੈ। । ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਉਹ ਇਸੇ ਤਰ੍ਹਾਂ ਮਿਹਨਤ ਕਰਕੇ ਸਮਾਜ ਅਤੇ ਅਪਣੇ ਪਰਿਵਾਰ ਦਾ ਨਾਮ ਰੋਸ਼ਨ ਕਰਨਗੇ। ਇਸ ਮੌਕੇ ਨਵਦੀਪ ਸਿੰਘ, ਰਿਟਾ: ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ, ਰਿਟਾ: ਡੀ.ਈ.ਓ. ਸੁਰਜੀਤਪਾਲ, ਪ੍ਰਿੰਸੀਪਲ ਬਲਬੀਰ ਸਿੰਘ, ਲੈਕਚਰਾਰ ਨਰੇਸ਼ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੇਖੋਂ, ਬਲਵਿੰਦਰ ਸਿੰਘ ਗਿੱਲ, ਭਾਰਤ ਰਤਨ , ਸੁਦੇਸ਼ ਸ਼ਰਮਾ, ਗੁਰਇੱਕਬਾਲ ਸਿੰਘ ਗੋਰਾਇਆ , ਸੈਂਟਰ ਮੁੱਖ ਅਧਿਆਪਕ ਤੇ ਸਮਰੱਥ ਦੀ ਟੀਮ ਹਾਜ਼ਰ ਸੀ।

Leave a Reply

Your email address will not be published. Required fields are marked *