ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚੱਲ ਰਹੇ ਰਹੇ ਰੱਖੜ ਪੁੰਨਿਆਂ ਸਲਾਨਾ ਜੋੜ ਮੇਲੇ ਦੇ ਗੁਰਮਤਿ ਸਮਾਗਮਾਂ ਸਬੰਧੀ ਆਖਰੀ ਤੇ ਚੌਥੇ ਰੋਜ਼ ‘ਚ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਤੇ ਹੋਰ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋ ਧਾਰੇ ਕਿਰਪਾਨਾਂ ਅਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਗੁਰਦਾਸਪੁਰ, ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ ਮੁਖੀ ਮਿਸਲ ਧੰਨ ਧੰਨ ਭਾਈ ਰੂਪ ਚੰਦ ਦਲ ਪੰਥ ਵੱਲੋਂ ਬਾਬਾ ਬਕਾਲਾ ਸਾਹਿਬ ਰੱਖੜ ਪੁਨਿਆ ਜੋੜ ਮੇਲਾ ਮਨਾਉਣ ਮੌਕੇ ਕੀਤੇ ਵੱਖ ਵੱਖ ਪੜਾਵਾਂ ਤੇ ਧਾਰਮਿਕ ਸਰਗਰਮੀਆਂ ਦੇਖਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਵੱਲੋਂ ਸਠਿਆਲਾ ਰੋੜ, ਮਾਲਵਾ ਤਰਨਾ ਦਲ ਤੇ ਭਾਈ ਚੰਦ ਦਲ ਪੰਥ ਸਮੇਤ ਦਰਜਨਾਂ ਤੋਂ ਵੱਧ ਵੱਡੀਆਂ ਤੇ ਛੋਟੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਘੌੜਿਆ ਫ਼ੌਜਾਂ ਤੇ ਜੰਗੀ ਰਾਜ ਸਾਜ ਸਮੇਂਤ ਮਾਤਾ ਗੰਗਾ ਬਾਬਾ ਬਕਾਲਾ ਦੇ ਸਥਾਨਾ ਦੇ ਆਸ ਪਾਸ ਪੜਾਅ ਕੀਤੇ ਹੋਏ ਸਨ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜ਼ੋਰ ਵਲੋਂ ਪੂਰਨਮਾਸ਼ੀ ਤੇ ਅਖੰਡ ਪਾਠਾਂ ਦੇ ਭੋਗ ਕੇ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਤੇ ਸਿਆਸੀ ਨੇਤਾਵਾਂ ਵੱਲੋਂ ਸਿਆਸੀ ਪਾਰਟੀਆਂ ਵੱਲੋਂ ਆਪਣਾ ਆਪਣਾ ਪ੍ਰਚਾਰ ਕੀਤਾ ਜਾਂਦਾ ਹੈ ਪਰ ਨਿਹੰਗ ਸਿੰਘ ਜਥੇਬੰਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਉਲਟ ਅਗਲੇ ਦਿਨ ਅਖੰਡ ਪਾਠਾਂ ਦੇ ਭੋਗ ਪਾਉਂਦੀਆਂ ਤੇ ਮਹੱਲੇ ਦਾ ਪ੍ਰਦਰਸ਼ਨ ਕਰਦੀਆਂ ਹਨ, ਭਾਈ ਖਾਲਸਾ ਨੇ ਦੱਸਿਆ ਇਸੇ ਹੀ ਮਰਯਾਦਾ ਤੇ ਪਹਿਰਾ ਦੇਂਦਿਆਂ ਰੱਖੜ ਪੁੰਨਿਆ ਦੇ ਸਲਾਨਾ ਲਾਚਾ ਗੁਰ ਲਾਧੋ ਰੇ ਤਿਉਹਾਰ ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਆਖਰੀ ਦਿਨ ਵੱਖ ਵੱਖ ਦਲਪੰਥਾ ਵੱਲੋਂ ਆਪਣੇ ਆਪਣੇ ਪੜਾਵਾਂ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਮੁੱਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਤੇ ਜਥੇਦਾਰ ਬਾਬਾ ਅਵਤਾਰ ਸਿੰਘ ਬਾਬਾ ਬਿਧੀ ਚੰਦ ਦਲਪੰਥ ਵਾਲਿਆਂ ਦੀ ਅਗਵਾਈ ਹੇਠ ਮਹੱਲਾ ਖੇਡਿਆ ਗਿਆ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਰੰਘੜਨੰਗਲ ਜਥੇਦਾਰ ਬਾਬਾ ਨਰਿੰਦਰ ਸਿੰਘ ਵੱਲਾ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਸਮੇਤ ਹਜ਼ਾਰਾਂ ਜਥੇਦਾਰ ਸਾਹਿਬਾਨਾਂ, ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਧਾਰਮਿਕ ਜਥੇਬੰਦੀਆਂ ਨੇ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਸ਼ਾਨਦਾਰ ਮਹੱਲੇ ਦੇ ਪ੍ਰਦਰਸ਼ਨ ਤਹਿਤ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਤੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿਲਾ ਪੁੱਟਣ ਤੋਂ ਇਲਾਵਾ ਕਈ ਕਈ ਤਰ੍ਹਾਂ ਦੀਆਂ ਖਾਲਸਾਈ ਜੰਗ ਜੂੰ ਖੇਡਾ ਦਾ ਪ੍ਰਦਰਸ਼ਨ ਕੀਤਾ, ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਵੱਲੋਂ ਮਹੱਲੇ ਪ੍ਰਦਰਸ਼ਨ ਤੋਂ ਉਪਰੰਤ ਮਹੱਲਾ ਖੇਡਣ ਵਾਲਿਆਂ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਆਗੂਆ ਦਾ ਸਨਮਾਨ ਕੀਤਾ ਗਿਆ ਅਤੇ ਇਹਨਾਂ ਸਾਰੇ ਸਮਾਗਮਾਂ ਮੌਕੇ ਦੇਗਾਂ ਸਰਦਾਈਆ ਤੇ ਹੋਰ ਕਈ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਗਏ ।



