ਫਿਲੌਰ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਜੀ ਤੇ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਰੱੱਖੜ ਪੁਨਿਆ ਮੌਕੇ ਹਰ ਸਾਲ ਚਾਰ ਦਿਨ ਲੰਗਰ ਚਲਾਉਣ ਤੇ ਧਾਰਮਿਕ ਦੀਵਾਨ ਲਾਉਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤਹਿਤ ਰੱੱਖੜ ਪੁਨਿਆ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਪਣੇ ਜਥੇ ਤੇ ਲੰਗਰ ਦੀਆਂ ਰਸਤਾ ਸਮੇਤ ਡੇਰਾ ਵਡਭਾਗ ਸਿੰਘ ਗੁਰਦੁਆਰਾ ਮੈੜੀ ਸਾਹਿਬ,ਮੰਜੀ ਸਾਹਿਬ ਧੌਲੀਧਾਰ ਹਿਮਾਚਲ ਵਿਖੇ ਚਾਰ ਦਿਨਾਂ ਦੇ ਦਿਵਾਨਾ ਤੇ ਲੰਗਰ ਸੇਵਾਵਾਂ ਚਲਾਉਣ ਤੋਂ ਉਪਰੰਤ ਆਪਣੇ ਜਥੇ ਸਮੇਤ ਪੰਜਾਬ ਨੂੰ ਵਾਪਸ ਪਹੱਚੇ ਅਤੇ 15 ਤੋਂ 17 ਤੱੱਕ ਚੱਲਣ ਵਾਲੇ ਮਹੀਨਾਵਾਰੀ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਅਰੰਭ ਕਰ ਦੇਣਗੇ ਕਿਉਂਕਿ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਂ ਵੱਲੋਂ ਰਖਵਾਏ ਲੜੀਵਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਭਾਈ ਦਿਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ ਅਤੇ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਸੰਤ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸੰਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਜਿਥੇ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਦੀ ਸੇਵਾ ਨਿਭਾਅ ਰਹੇ ਹਨ ਉਥੇ ਹਰ ਧਾਰਮਿਕ ਸਮਾਗਮ ਤੇ ਕੁਦਰਤੀ ਆਫਤ ਮੌਕੇ ਲੌੜਵੰਦਾਂ ਨੂੰ ਲੰਗਰਾਂ ਦੀ ਸੇਵਾ ਕਰਦੇ ਰਹਿੰਦੇ ਹਨ ਅਤੇ ਹੁਣ ਉਹ ਰੱੱਖੜੀ ਤਿਉਹਾਰ ਨੂੰ ਆਪਣੇ ਜਥੇ ਸਮੇਤ ਡੇਰਾ ਵਡਭਾਗ ਸਿੰਘ ਜੀ ਗੁਰਦੁਆਰਾ ਮੈੜੀ ਸਾਹਿਬ ਹਿਮਾਚਲ ਵਿਖੇ ਚਾਰ ਦਿਨਾਂ ਦੇ ਲੰਗਰ ਤੇ ਦਿਵਾਨ ਲਾਉਣ ਤੋਂ ਬਾਅਦ ਪੰਜਾਬ ਪਰਤੇ ਹਨ, ਉਹਨਾਂ ਨਾਲ ਬਾਬਾ ਦਾਰਾ ਸਿੰਘ ਭਾਈ ਗੁਰਮੇਲ ਸਿੰਘ ਭਾਈ ਰਵਿੰਦਰ ਸਿੰਘ ਭਾਈ ਰਿੰਕੂ ਤੋਂ ਇਲਾਵਾ ਦੋ ਦਰਜਨ ਤੋਂ ਵੱਧ ਜਥੇ ਦੇ ਸਿੰਘਾਂ ਸੈਂਕੜੇ ਸੰਗਤਾਂ ਹਾਜ਼ਰ ਸਨ ।।


