ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਏਦੇ’ਚ ਕੋਈ ਦੋ ਰਾਵਾ ਨਹੀਂ? ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਹੁਤ ਇਮਾਨਦਾਰ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਕੁੱਝ ਕੰਮ ਪ੍ਰਸੰਸਾਯੋਗ ਹਨ,ਪਰ ਦਿੱਲੀ ਤੋਂ ਨਕਾਰੇ ਆਪ ਦੇ ਕੁਝ ਅਖੌਤੀ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਕੰਗਾਲ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਮਾਲੋਮਾਲ ਕਰਨ ਲਈ ਲਿਆਂਦੀ ਲੈਂਡ ਪੂਲਿੰਗ ਪੋਲਸੀ ਭਗਵਾਨ ਮਾਨ ਸਰਕਾਰ ਨੂੰ ਲੈ ਕੇ ਬੈਠ ਗਈ ਅਤੇ ਸਰਕਾਰ ਨੇ ਹੁਣ ਇਸ ਪੌਲਸੀ ਤੋਂ ਯੂ ਟਰਨ ਲੈਦਿਆਂ ਹੁਣ ਇਸ ਪੌਲਸੀ ਨੂੰ ਵਾਪਸ ਲੈ ਲਿਆ ਹੈ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪਹਿਲਾਂ ਹੀ ਇਹ ਭਵਿੱਖਬਾਣੀ ਕਰ ਦਿੱਤੀ ਸੀ ਸਰਕਾਰ ਨੂੰ ਪੌਲਸੀ ਵਾਪਸ ਲੈਣੀ ਪਈ ਅਤੇ ਅਸੀਂ ਇਹ ਦੱਸ ਸਕਦੇ ਹਾਂ ਕਿ ਭਵਿੱਖ ਵਿੱਚ ਆਪ ਦੀ ਸਰਕਾਰ ਨਹੀਂ ਬਣੇਗੀ, ਕਿਉਂਕਿ ਜਿਵੇਂ ਲੈਂਡ ਪੂਲਿੰਗ ਪੋਲਸੀ ਤੇ ਸਰਕਾਰ ਦੇ ਕਈ ਐਮ ਐਲ ਏ ਨੇ ਰੱਜ ਕੇ ਵਿਰੋਧ ਕੀਤਾ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਸਰਕਾਰ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੀ ਇਸ ਨੀਤੀ ਖਿਲਾਫ ਇੱਕਜੁਟਤਾ ਵਿਖਾਈ ਗਈ ਅਤੇ ਸਰਕਾਰ ਨੂੰ ਮਜਬੂਰ ਹੋ ਕੇ ਲੈਂਡ ਪੂਲਿੰਗ ਪੋਲਸੀ ਵਾਪਸ ਲੈਣੀ ਪਈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਮੰਗ ਕਰਦੀ ਹੈ ਦਿੱਲੀ ਤੋਂ ਨਕਾਰੇ ਆਗੂਆਂ ਨੂੰ ਪੰਜਾਬ ਸਰਕਾਰ ਦੇ ਉੱਚ ਅਹੁਦਿਆਂ ਤੇ ਲਾਉਣ ਵਾਲੀ ਪੌਲਸੀ ਤੋਂ ਪਿੱਛੇ ਹਟਿਆ ਜਾਵੇ? ਨਹੀਂ ਤਾਂ ਜਿਵੇਂ ਸਰਕਾਰ ਦੀ ਲੈਂਡ ਪੂਲਿੰਗ ਪੋਲਸੀ ਕਰਕੇ ਸੌਂ ਗੰਢਾਂ ਤੇ ਸੌ ਛਿੱਤਰ ਖਾਣ ਵਰਗੀ ਕਹਾਵਤ ਵਾਂਗ ਸਰਕਾਰ ਲੈਂਡ ਪੂਲਿੰਗ ਪੋਲਸੀ ਤੋਂ ਪਿੱਛੇ ਹਟਣਾ ਪਿਆ ਇਵੇਂ ਦਿੱਲੀ ਤੋਂ ਨਕਾਰੇ ਆਗੂ ਭਗਵੰਤ ਮਾਨ ਦੀ ਭਵਿੱਖ ਵਿੱਚ ਸਰਕਾਰ ਬਣਾਉਣ ਦੇ ਸੁਪਨਿਆਂ ਅੱਗੇ ਵੱਡੀ ਰੁਕਾਵਟ ਬਣ ਸਕਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪੋਲਸੀ ਵਾਪਸ ਲੈਣ ਵਾਲੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਤੇ ਸਰਕਾਰ ਤੋਂ ਦਿੱਲੀ ਤੋਂ ਆਏ ਲੀਡਰਾਂ ਨੂੰ ਪੰਜਾਬ ਸਰਕਾਰ ਦੇ ਉੱਚ ਅਹੁਦਿਆਂ ਤੇ ਲਾਉਣ ਗੁਰੇਜ਼ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਸਰਕਾਰ ਨੇ ਇਸ ਪੌਲਸੀ ਨੂੰ ਵਾਪਸ ਲੈ ਕੇ ਲੋਕਾਂ ਦੇ ਵਿਰੋਧ ਦਾ ਆਦਰ ਮਾਣ ਕੀਤਾ, ਇਸ ਨਾਲ ਲੋਕਤੰਤਰ ਦੀ ਵੱਡੀ ਜਿੱਤ ਪ੍ਰਾਪਤ ਹੋਈ ਹੈ ਅਤੇ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਲੈਂਡ ਪੂਲਿੰਗ ਪੋਲਸੀ ਵਾਪਸ ਲੈਣ ਦਾ ਸਵਾਗਤ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਹ ਸੋਚਿਆ ਜਾਵੇ ਕਿ ਇਹ ਪੰਜਾਬ ਦੀ ਪਵਿੱਤਰ ਧਰਤੀ ਗੁਰੂਆਂ ਪੀਰਾਂ ਪੈਗੰਬਰਾਂ ਰਿਸ਼ੀਆਂ ਮੁਨੀਆਂ ਤੇ ਸ਼ਹੀਦੀ ਦੀ ਧਰਤੀ ਹੈ ਅਤੇ ਇਥੇ ਦੇ ਜਵਾਨਾਂ ਤੇ ਕਿਸਾਨਾਂ ਦਾ ਦੇਸ਼ ਨੂੰ ਵੱਡਾ ਯੋਗਦਾਨ ਹੈ ਇਸ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀਆਂ ਸਾਰੀਆਂ ਸਰਕਾਰਾਂ ਨੂੰ ਮੂੰਹ ਦੀ ਖਾਣੀ ਪਈ, ਭਾਵੇਂ ਉਹ ਕੇਂਦਰ ਦੀਆਂ ਸਰਕਾਰਾਂ ਹੋਣ ਜਾ ਪੰਜਾਬ ਦੀਆਂ , ਸਰਕਾਰ ਨੂੰ ਲੋਕ ਤੰਤਰ ਅੱਗੇ ਗੋਡੇ ਟੇਕਣੇ ਹੀ ਪੈਦੇ ਹਨ ਜਿਵੇਂ ਹੁਣ ਝਾੜੂ ਨਿਸ਼ਾਨ ਵਾਲਿਆਂ ਦੀ ਆਪ ਸਰਕਾਰ ਨੇ ਟੇਕੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਸੁਰਿੰਦਰ ਸਿੰਘ ਆਦਮਪੁਰ ਤੇ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਆਦਿ ਆਗੂ ਹਾਜਰ ਸਨ ।।


