ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਸਿੱਖਾਂ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੇ ਹੁਕਮਾਂ ਤਹਿਤ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਆਪਣੀ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਨਵੇਂ ਬਣੇ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਪੰਥਕ ਕੌਂਸਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਨੂੰ ਬਣਾਇਆ ਗਿਆ ਹੈ, ਇਸ ਫੈਸਲੇ ਦਾ ਜਿਥੇ ਅਕਾਲ ਤਖ਼ਤ ਸਾਹਿਬ ਨੂੰ ਮੰਨਣ ਵਾਲਿਆਂ ਨੇ ਪੂਰੇ ਜ਼ੋਰਾਂ ਸ਼ੋਰਾਂ ਨਾਲ ਸਵਾਗਤ ਕੀਤਾ ਹੈ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਤੇ ਸ਼ਲਾਘਾਯੋਗ ਫੈਸਲਾ ਦੱਸਿਆ ਹੈ ,ਪਰ ਦੂਸਰੇ ਪਾਸੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੇ ਚਮਚਾਗਿਰੀ ਗਰੁੱਪ ਨੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਤੇ ਕਈ ਤਰ੍ਹਾਂ ਸਵਾਲ ਪੈਦਾ ਕੀਤੇ ਤੇ ਬੇਤੁਕੇ ਨਿਸ਼ਾਨੇ ਸਾਧੇ ਜਾ ਰਹੇ ਹਨ, ਜਿਨ੍ਹਾਂ ਦੀ ਕੋਈ ਤੁਕ ਨਹੀਂ ਬਣਦੀ,ਐਸ ਜੀ ਪੀ ਸੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਤਾਂ ਇਥੋਂ ਤਕ ਕਹਿ ਦਿੱਤਾ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਤੇ 420 ਦਾ ਪ੍ਰਚਾ ਦਰਜ਼ ਕਰਵਾਉਣਗੇ ਕਿਉਂ ਉਹਨਾਂ ਨੇ ਇਲੈਕਸ਼ਨ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਅਕਾਲੀ ਦਲ ਦਾ ਨਾਂ ਵਰਤਿਆ, ਜਦੋਂ ਕਿ ਇਹ ਨਵਾਂ ਅਕਾਲੀ ਦਲ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੋਂਦ ਵਿੱਚ ਆਇਆ ਹੈ ਅਤੇ ਅਸਲ ਵਿੱਚ ਇਹ ਹੀ ਅਸਲੀ ਅਕਾਲੀ ਦਲ ਹੈ ਜਿਸ ਨੂੰ ਸਮੁੱਚੇ ਪੰਥ ਦੀ ਮਾਨਤਾ ਹਾਸਲ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ 420 ਦਾ ਪ੍ਰਚਾ ਦਰਜ਼ ਕਰਵਾਉਣ ਵਾਲੇ ਦਿਤੇ ਬਿਆਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਸਮੁੱਚੇ ਸਿੱਖ ਪੰਥ ਨੂੰ ਬੇਨਤੀ ਕਰਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਬਣਿਆ ਨਵਾਂ ਅਕਾਲੀ ਦਲ ਹੀ ਅਸਲੀ ਅਕਾਲੀ ਦਲ ਹੈ ਅਤੇ ਸਮੂਹ ਸੰਗਤਾਂ ਨੂੰ ਨਵੇਂ ਬਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਖੜਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਅਤੇ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਸੁਖਬੀਰ ਸਿੰਘ ਬਾਦਲ ਦੇ ਆਪਣੇ ਘਰਦੇ ਅਕਾਲੀ ਦਲ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਤੇ 420 ਦਾ ਪ੍ਰਚਾ ਦਰਜ਼ ਕਰਵਾਉਣ ਵਾਲੇ ਦਿਤੇ ਬਿਆਨ ਦੀ ਨਿੰਦਾ ਅਤੇ ਸਮੁੱਚੇ ਸਿੱਖ ਪੰਥ ਨੂੰ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਹਰ ਤਰ੍ਹਾਂ ਦਾ ਸੰਯੋਗ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪ੍ਰਧਾਨ ਬਣਨ ਤੋਂ ਬਾਅਦ ਐਲਾਨ ਕੀਤਾ ਸੀ ਸਭ ਤੋਂ ਪਹਿਲਾਂ ਅਸੀਂ ਅਕਾਲੀ ਦਲ ਦਾ ਚੋਣ ਨਿਸ਼ਾਨ ਤੱਕੜੀ ਪ੍ਰਾਪਤ ਕਰਾਂਗੇ ਅਤੇ ਦੂਸਰੇ ਨੰਬਰ ਤੇ ਅਕਾਲੀ ਦਲ ਬਾਦਲ ਕੋਲੋਂ ਦਫ਼ਤਰਾਂ ਵੀ ਖੋਹਾਗੇ ਕਿਉਂਕਿ ਉਹ ਦਫ਼ਤਰ ਅਕਾਲੀ ਦਲ ਹੈ,ਭਾਈ ਖਾਲਸਾ ਨੇ ਦੱਸਿਆ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਤੇ ਜਿਥੇ ਸੁਖਬੀਰ ਸਿੰਘ ਬਾਦਲ ਬੜੇ ਦੁਖੀ ਹੋਏ ਤੇ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਕਈ ਊਟ ਪਟਾਂਗ ਬਿਆਨ ਦਿੱਤੇ, ਅਕਾਲੀ ਦਲ ਸਕੱਤਰ ਸ੍ਰ ਦਲਜੀਤ ਸਿੰਘ ਚੀਮਾ ਮੁੱਖ ਚਮਚਾਗਿਰੀ ਗਰੁੱਪ ਆਫ ਬਾਦਲ ਨੇ ਕਿਹਾ ਗਿਆਨੀ ਹਰਪ੍ਰੀਤ ਸਿੰਘ ਦਾ ਨਵਾਂ ਅਕਾਲੀ ਦਲ ਅਜੇ ਰਜਿਸਟਰ ਹੀ ਨਹੀਂ? ਅਸੀਂ ਇਸ ਦੇ ਜਵਾਬ ਵਿੱਚ ਪੁੱਛਣਾ ਚਾਹੁੰਦੇ ਹਾਂ ਕਿ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਜਾਂ ਇਲੈਕਸ਼ਨ ਕਮਿਸ਼ਨ, ਭਾਈ ਖਾਲਸਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਤਾਂ ਹੱਦ ਹੀ ਕਰ ਦਿੱਤੀ ਹੈ ਅਖੇ ! ਅਸੀਂ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ 420 ਦਾ ਪ੍ਰਚਾ ਦਰਜ਼ ਕਰਵਾਵਾਂਗੇ ਕਿਉਂਕਿ ਉਸ ਨੇ ਸਾਡੇ ਅਕਾਲੀ ਦਲ ਦਾ ਨਾਂ ਵਰਤਿਆ, ਭਾਈ ਖਾਲਸਾ ਨੇ ਕਿਹਾ ਇੱਕ ਪਾਸੇ ਪ੍ਰਧਾਨ ਭਾਈ ਧਾਮੀ ਸਾਹਿਬ ਕਹੇ ਰਹੇ ਹਨ ਕਿ ਅਕਾਲ ਤਖ਼ਤ ਸਾਹਿਬ ਸਭ ਦਾ ਸੁਪਰੀਮ ਹੈ ਤੇ ਜਿਸ ਨੂੰ ਲੋਕ ਮਾਨਤਾ ਦੇਣਗੇ ਉਹ ਹੀ ਅਸਲੀ ਅਕਾਲੀ ਦਲ ਹੋਵੇਗਾ, ਪਰ ਦੂਸਰੇ ਪਾਸੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਛਤਰ ਛਾਇਆ ਹੇਠ ਬਣੇ ਅਕਾਲੀ ਦਲ ਨੂੰ ਚਾਇਲਜ ਕਰ ਰਹੇ ਹਨ ? ਖਾਲਸਾ ਨੇ ਸਪੱਸ਼ਟ ਕੀਤਾ ਧਾਮੀ ਸਾਹਿਬ ਤੁਹਾਡੇ ਲਈ ਸਿਰਫ ਸੁਖਬੀਰ ਬਾਦਲ ਹੀ ਸੁਪਰੀਮ ਹੈ ਕਿਉਂਕਿ ਅਸਤੀਫਾ ਦੇ ਘਰ ਬੈਠੇ ਨੂੰ ਮਨਾਉਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਹੁੰਚੇ ਤੇ ਬੇਨਤੀ ਕੀਤੀ ਕਿ ਅਸਤੀਫਾ ਵਾਪਸ ਲੈ ਲਵੋਂ ਤਾਂ ਤੁਸੀਂ ਉਨ੍ਹਾਂ ਦੇ ਹੁਕਮਾਂ ਨੂੰ ਠੁਕਰਾਇਆ ਤੇ ਨੱਕ ਤੇ ਮੱਖੀ ਨਹੀਂ ਬਹਿਣ ਦਿਤੀ ਅਤੇ ਜਦੋਂ ਸੁਖਬੀਰ ਬਾਦਲ ਟੁੱਟੀ ਬਾਂਹ ਗਲ ਵਿਚ ਪਾ ਕੇ ਤੁਹਾਨੂੰ ਡਰਾਉਣ ਲੱਗਾ ਤਾਂ ਤੁਸੀਂ ਝੱਟ ਹੀ ਮੰਨ ਗਏ ਤੇ ਅਸਤੀਫਾ ਵਾਪਸ ਲੈ ਲਿਆ, ਹੁਣ ਤੁਸੀਂ ਆਪ ਹੀ ਦੱਸੋ ਤੁਹਾਡੇ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੁਪਰੀਮ ਹਨ ? ਜਾ ਸੁਖਬੀਰ ਬਾਦਲ!ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਤੇ 420 ਦਾ ਪ੍ਰਚਾ ਦਰਜ਼ ਕਰਵਾਉਣ ਵਾਲੇ ਤਖ਼ਤ ਵਿਰੋਧੀ ਦਿੱਤੇ ਬਿਆਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਸਮੂਹ ਸ…


