ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਭਾਰਤ ਦੇਸ਼ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਆਪਣੇ ਇੱਕ ਇਤਿਹਾਸਕ ਫੈਸਲੇ ਰਾਹੀਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਪੱਸ਼ਟ ਕੀਤਾ ਹੈ ਕਿ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਉਹਨਾਂ ਸਾਰੇ ਕੈਦੀਆਂ ਨੂੰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਜਾਵੇ, ਅਗਰ ਉਹਨਾਂ ਤੇ ਕੋਈ ਹੋਰ ਕੇਸ ਨਹੀਂ ਹੈ? ਮਾਨਯੋਗ ਉੱਚ ਅਦਾਲਤ ਸੁਪਰੀਮ ਕੋਰਟ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾ ਫੈਸਲਾ ਮੰਨਿਆ ਜਾ ਸਕਦਾ ਹੈ, ਕਿਉਂਕਿ ਇਸ ਫੈਸਲੇ ਨਾਲ ਹਜ਼ਾਰਾਂ ਉਹ ਕੈਦੀ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਛੱਡਣੇ ਪੈਣਗੇ,ਜੋ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ ਵਿੱਚ ਸੜ ਰਹੇ ਹਨ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਨਯੋਗ ਉੱਚ ਅਦਾਲਤ ਸੁਪਰੀਮ ਕੋਰਟ ਦੇ ਇਸ ਮਹਾਨ ਫੈਸਲੇ ਦਾ ਜੋਰਦਾਰ ਸ਼ਬਦਾਂ ਵਿੱਚ ਸਵਾਗਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਮੰਨਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਸੁਪਰੀਮ ਕੋਰਟ ਦੇ ਆਏ ਫੈਸਲੇ ਮੁਤਾਬਕ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਬੇ ਕਸੂਰ ਡੱਕੇ ਹੋਏ ਸਿੱਖ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ, ਕਿਉਂਕਿ ਇਸ ਤੋਂ ਪਹਿਲਾਂ ਵੀ ਭਾਰਤੀ ਅਦਾਲਤਾਂ ਨੇ ਅਜਿਹੇ ਫੈਸਲੇ ਸੁਣਾਏ ਤੇ ਉਨ੍ਹਾਂ ਵਿੱਚ ਸਿਰਫ ਦੇਸ਼ ਦੇ ਹੋਰ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ,ਪਰ ਸਿੱਖ ਕੈਦੀਆਂ ਨੂੰ ਇਸ ਫੈਸਲੇ ਤੋਂ ਦੂਰ ਰੱਖ ਕੇ ਬਿਗਾਨਗੀ ਦਾ ਅਹਿਸਾਸ ਕਰਵਾਇਆ ਗਿਆ ਸੀ?ਇਸ ਕਰਕੇ ਸਾਨੂੰ ਅਜੇ ਵੀ ਛੱਕ ਹੈ ਕਿ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ, ਕਿਉਂਕਿ ਸਿੱਖਾਂ ਲਈ ਦੇਸ਼ ਵਿਚ ਵੱਖਰਾ ਕਾਨੂੰਨ ਹੈ ਅਤੇ ਹੋਰਨਾਂ ਲਈ ਵੱਖਰਾ,ਜਦੋਂ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਦੇਸ਼ ਦੇ ਹਰ ਨਾਗਰਿਕ ਤੇ ਲਾਗੂ ਹੋਣਾ ਚਾਹੀਦਾ ਹੈ ਤਾਂ ਕਿ ਸਿੱਖ ਕੈਦੀਆਂ ਵਿਚੋਂ ਬੇਗਾਨਗੀ ਦਾ ਅਹਿਸਾਸ ਦੂਰ ਕਰਵਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਪਰੀਮ ਕੋਰਟ ਵੱਲੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਰਿਹਾਅ ਕਰਨ ਵਾਸਤੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸੁਣਾਏ ਇਤਿਹਾਸਕ ਫੈਸਲੇ ਦਾ ਸਵਾਗਤ ਅਤੇ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ ਵਿੱਚ ਬੰਦ ਸਿੱਖ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਸੁਪਰੀਮ ਕੋਰਟ ਦਾ ਇਹ ਫੈਸਲਾ ਬਹੁਤ ਹੀ ਮਹਾਨ ਅਤੇ ਇਤਿਹਾਸਕ ਹੈ ਕਿਉਂਕਿ ਇਹ ਫੈਸਲਾ ਉਹਨਾਂ ਹਜ਼ਾਰਾਂ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਸਹਾਈ ਹੋਵੇਗਾ, ਜੋ ਲੰਮੇ ਸਮੇਂ ਤੋਂ ਅਦਾਲਤੀ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਕੇਂਦਰ ਜਾ ਸੂਬਾ ਸਰਕਾਰਾਂ ਦੀ ਵਜ੍ਹਾ ਕਰਕੇ ਜੇਲ੍ਹਾਂ ‘ਚ ਸੜ ਰਹੇ ਹਨ, ਭਾਈ ਖਾਲਸਾ ਨੇ ਕਿਹਾ ਸੁਪਰੀਮ ਦੇ ਇਸ ਫੈਸਲੇ ਦਾ ਹਰ ਵਰਗ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਵਿੱਚ ਡੱਕੇ ਸਾਰੇ ਸਿੱਖ ਕੈਦੀਆਂ ਨੂੰ ਸਰਕਾਰ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਿੱਖ ਕੈਦੀਆਂ ਵਿਚੋਂ ਬਿਗਾਨਗੀ ਵਾਲਾ ਅਹਿਸਾਸ ਦੂਰ ਕੀਤਾ ਜਾ ਸਕੇ, ਭਾਈ ਖਾਲਸਾ ਨੇ ਕਿਹਾ ਸਿਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ ਜੋ ਬਹੁਤ ਹੀ ਵਧੀਆ ਗੱਲ ਹੈ ਅਤੇ ਸਰਕਾਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੌਰ ਕਰਨਾ ਚਾਹੀਦਾ ਹੈ, ਉਨ੍ਹਾਂ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਬਿਨਾਂ ਵਜ੍ਹਾ ਜੇਲਾਂ ਵਿੱਚ ਬੰਦ ਰੱਖੇ ਕੈਦੀਆਂ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਜਦੋਂ ਭਾਰਤ ਦਾ ਸੰਵਿਧਾਨ ਸਭ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦੇਂਦਾ ਹੈ ਤਾਂ ਫਿਰ ਭਾਰਤ ਵਿਚ ਸਿੱਖਾਂ ਲਈ ਵੱਖਰਾ ਕਾਨੂੰਨ ਤੇ ਹੋਰਨਾ ਲਈ ਵੱਖਰੇ ਕਾਨੂੰਨ ਕਿਉਂ ? ਇਹ ਵਿਤਕਰੇ ਵਾਲਾ ਵਰਤਾਰਾ ਬੰਦ ਕੀਤਾ ਜਾਵੇ ਤਾਂ ਕਿ ਸਿੱਖਾਂ ਵਿੱਚੋਂ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਸਕਦਾ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਰਵਿੰਦਰ ਸਿੰਘ ਟੁੱਟਕਲਾ ਤੇ ਸੀਨੀਅਰ ਆਗੂ ਭਾਈ ਗੁਰਸੇਵਕ ਸਿੰਘ ਧੂੜਕੋਟ ਆਦਿ ਆਗੂ ਹਾਜਰ ਸਨ ।।


