ਫਿਲੌਰ, ਗੁਰਦਾਸਪੁਰ, 15 ਅਗਸਤ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14 ਲੜੀਵਾਰ ਅਖੰਡ ਪਾਠ ਸਾਹਿਬ ਅੱਜ ਆਰੰਭ ਕਰ ਦਿੱਤੇ ਗਏ, ਜਿੰਨਾ ਦੇ ਸੰਪੂਰਨ ਭੋਗ 17 ਅਗਸਤ ਦਿੱਨ ਐਤਵਾਰ ਪਾਉਣ ਤੋਂ ਉਪਰੰਤ ਇੱਕ ਮਹਾਨ ਮਹਿਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਸ਼ਖ਼ਸੀਅਤਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਭਾਈ ਗਰੇਵਾਲ ਲੁਧਿਆਣਾ ਵੱਲੋਂ ਸਨਮਾਨਿਤ ਕੀਤਾ ਜਾਵੇਗਾ, ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਉਹਨਾਂ ਦੱਸਿਆ ਰੱਖੇਂ ਅਖੰਡ ਪਾਠ ਸਾਹਿਬ ਦੀ ਕੱਲ ਮੱਦਭਾਗ ਦੀ ਅਰਦਾਸ ਕੀਤੀ ਜਾਵੇਗੀ ਅਤੇ ਪਰਸੋਂ 17 ਅਗਸਤ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬਾ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਮ ਨਾਮੇ ਦੀ ਕਥਾ ਵਿਚਾਰ ਕਰਨ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਅਰੰਭਤਾ ਹੋਏਗੀ ।


