ਫਿਲੌਰ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ’ਚ 14 ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਬਾਅਦ ਧਾਰਮਿਕ ਦੀਵਾਨ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ, ਪੰਥਕ ਬੁਲਾਰਿਆਂ ਤੇ ਸੰਤਾਂ ਵਲੋਂ ਹਾਜਰੀ ਲਵਾਈ ਤੇ ਸੰਗਤਾਂ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਸਮੂਹ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਕਾਰੋਬਾਰ ਸਰਦਾਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿੱਚ ਬੈਠ ਕੇ ਛਕਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸ਼੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਧਰਮੀ ਸਪੂਤ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਜਿਥੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਉਥੇ ਹਰ ਹਫ਼ਤੇ ਸੰਗਤਾਂ ਵੱਲੋਂ ਰਖਵਾਏ ਪਾਠਾਂ ਦੇ ਭੋਗਾਂ ਦੇ ਨਾਲ ਨਾਲ ਹਰ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਜਾਂਦਾ ਹੈ ਭਾਈ ਖਾਲਸਾ ਨੇ ਦੱਸਿਆ ਇਸੇ ਹੀ ਕੜੀ ਤਹਿਤ ਇਸ ਮਹਿਨੇ ਦੇ ਸਮਾਗਮ ਸਬੰਧੀ ਪਰਸੋ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸ੍ਰਵਣ ਕਰਵਾਉਣ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਅਰੰਭਤਾ ਹੋਈ ਜਿਸ ਵਿੱਚ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਭਾਈ ਰਵਿੰਦਰ ਸਿੰਘ, ਭਾਈ ਰਿੰਕੂ ਤੇ ਭਾਈ ਭਾਈ ਗੁਰਮੇਲ ਸਿੰਘ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਦੇ ਨਾਲ ਨਾਲ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਤੇ ਆਈ ਸੰਗਤ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਤੇ ਸੰਗਤਾਂ ਨੂੰ ਧਾਰਮਿਕ ਇਤਿਹਾਸ ਨਾਲ ਜੋੜਿਆ,ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਨੇ ਸਪੱਸ਼ਟ ਕੀਤਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਬਹੁਤ ਹੀ ਮਿਹਨਤ ਮਸ਼ੱਕਤ ਨਾਲ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਗੁਰਬਾਣੀ ਦੀਆਂ ਸੈਂਚੀਆਂ ਨੂੰ ਇਕੱਤਰ ਕਰਕੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰਚਨਾ ਕੀਤੀ, ਉਹਨਾਂ ਦੱਸਿਆ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਜਦੋਂ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਹਰਮੰਦਰ ਸਾਹਿਬ ਵਿਖੇ ਪ੍ਰਕਾਸ਼ ਕੀਤਾ ਉਸ ਤੋਂ ਬਾਅਦ ਗੁਰੂ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਪਲੰਘੇ ਤੇ ਆਸਨ ਨਹੀਂ ਲਾਇਆ ਸਗੋ ਥੱਲੇ ਆਸਣ ਲਾ ਕੇ ਸੰਗਤਾਂ ਨੂੰ ਗੁਰੂ ਗ੍ਰੰਥ ਜੀ ਦੇ ਸਤਿਕਾਰ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਦੀਆਂ ਡੇਢ ਦਰਜਨ ਦੇ ਲਗਭਗ ਪੰਥਕ ਬੁਲਾਰਿਆਂ ਨੇ ਹਾਜ਼ਰੀ ਤੇ ਸੰਗਤਾਂ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਨਾਲ ਨਾਲ ਗੁਰਬਾਣੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਤੇ ਸੰਯੋਗੀਆ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸੀਰੀ ਪਾਓ ਦੇ ਕੇ ਨਿਵਾਜਿਆ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ, ਸ੍ਰ ਨਿਰਮਲ ਸਿੰਘ ਯੂ ਐਸ ਏ, ਅੰਮ੍ਰਿਤ ਲਾਲ ਧੀਮਾਨ ਅੱਪਰਾ, ਸ੍ਰ ਸੱਜਣ ਸਿੰਘ ਲਾਡੋਵਾਲ, ਸ੍ਰ ਮਹਿੰਦਰ ਸਿੰਘ ਅਮਰਜੀਤ ਪੁਰ, ਸ੍ਰ ਜਗਜੀਤ ਸਿੰਘ ਪਟਿਆਲਾ ਚਰਨਜੋਤ ਸਿੰਘ ਘੜਾਮ, ਜਗਜੀਤ ਸਿੰਘ ਕੋਟਲਾ ਦੇਵੀਗੜ੍ਹ,ਭਾਈ ਰਵਿੰਦਰ ਸਿੰਘ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਿੰਕੂ, ਬਾਬਾ ਦਾਰਾ ਸਿੰਘ ਆਦਿ ਹਾਜ਼ਰ ਸਨ ।



