ਪੌਗ ਡੈਮ ਦੇ ਵਧਦੇ ਬਹਾਅ ਕਾਰਨ ਡੈਮ ‘ਚ ਪਾਣੀ ਛੱਡਣ ਨਾਲ ਬਿਆਸ,ਸਤਲੁਜ ਦਰਿਆ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੋਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦੇਵੇ ਸਰਕਾਰ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਹਰ ਸਾਲ ਬਿਆਸ ਤੇ ਸਤਲੁਜ ਦਰਿਆ ਦੇ ਕਿਨਾਰਿਆਂ ਤੇ ਵੱਸਦੇ ਲੋਕਾਂ ਨੂੰ ਪਾਣੀ ਛੱਡਣ ਕਾਰਨ ਵੱਡੇ ਜਾਨੀ ਤੇ ਮਾਲੀ  ਨੁਕਸਾਨ ਝੱਲਣਾ ਪੈਂਦਾ ਹੈ ਜਦੋਂ ਕਿ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਲੋਕਾਂ ਨੂੰ ਹੜ ਦੇ ਪਾਣੀ ਤੋਂ ਬਚਾਉਣ ਲਈ ਕੁੱਝ ਨਹੀਂ ਕੀਤਾ ? ਅਤੇ ਇਸੇ ਅਣਗਹਿਲੀ ਕਾਰਨ ਇਸ ਵਾਰ ਵੀ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਦੀ ਮਾਰ ਹੇਠ ਆਏ ਅਤੇ ਸਤਿਲੁਜ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕ ਜੋ ਬੇਘਰ ਹੋਏ ਬੈਠੇ ਹਨ, ਭੁੱਬਾਂ ਮਾਰ ਮਾਰ ਰੋਏ ਤੇ ਸਰਕਾਰ ਤੇ ਦੋਸ ਲਾਇਆ ਕਿ ਸਰਕਾਰ ਸਾਨੂੰ ਪਹਿਲਾਂ ਦੱਸ ਦੇਦੀ ਤਾਂ ਕਿ ਅਸੀਂ ਆਪਣਾ ਪਰਬੰਧ ਕਰ ਲੈਂਦੇ ਤੇ ਹੋਣ ਵਾਲੇ ਨੁਕਸਾਨ ਤੋਂ ਬਚ ਜਾਂਦੇ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਾਣੀ ਛੱਡਣ ਕਾਰਨ ਬਿਆਸ ਤੇ ਸਤਲੁਜ ਦਰਿਆ ਦੇ ਕੰਢੇ ਵੱਸੇ ਲੋਕਾਂ ਦੇ ਜਾਨ ਮਾਲ ਦੀ ਭਰਪਾਈ ਕਰਨ ਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਹਰ ਸਾਲ ਟੁੱਟਣ ਵਾਲੇ ਇਨ੍ਹਾਂ ਬੰਨਾ ਪੂਰੀ ਮਜ਼ਬੂਤੀ ਨਾਲ ਬੰਨਿਆਂ ਜਾਵੇ ,ਤਾਂ ਕਿ ਇਸ ਦੇ ਟੁੱਟਣ ਨਾਲ ਹਰ ਸਾਲ ਲੋਕਾਂ ਦੇ ਹੋਣ ਵਾਲੇ ਨੁਕਸਾਨ ਨੂੰ ਬਚਾਇਆ ਜਾ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਬਿਆਸ ਦਰਿਆ ਦੀ ਲਟੇਪ’ਚ ਸ਼ੇਰੋਂ, ਯੋਧੇ ਤੇ ਹੋਰ ਕਈ ਪਿੰਡਾਂ ਦੇ ਨਾਲ ਨਾਲ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਦਰਿਆ ਦੇ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਗਏ, ਲੋਕਾਂ੍ਰਦੀਆ ਫਸਲਾਂ ਬਰਬਾਦ ਹੋ ਗਈਆਂ,ਕਈਆ ਦੇ ਮਾਲ ਡੰਗਰਾਂ ਦਾ ਵੀ ਨੁਕਸਾਨ ਹੋਇਆ ਘਰਾਂ ਦੇ ਘਰ ਢਹਿ ਢੇਰੀ ਹੋ ਗਏ ,ਪਰ ਸਰਕਾਰ ਨੇ ਅਜੇ ਤੱਕ ਇਨ੍ਹਾਂ ਹੜ ਪ੍ਰਭਾਵਿਤ ਲੋਕਾਂ ਦੀ ਸਾਰ ਨਹੀਂ ਲਈ ? ਜਦੋਂ ਕਿ ਕਾਰਸੇਵਾ ਬਾਬਾ ਸੁੱਖਾ ਸਿੰਘ ਸਰਹਾਲੀ ਵਾਲੇ , ਵਾਤਾਵਰਨ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੇਚੇਵਾਲ ਇਨ੍ਹਾਂ ਹੜ ਭਰਪਾਵਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਦੇ ਹਨ ਹੋਰ ਸਮਾਜਸੇਵਕ ਸੰਸਥਾਵਾਂ ਅਜਿਹੇ ਪੀੜਤਾਂ ਦੀ ਸਹਾਇਤਾ ਲਈ ਯੋਗਦਾਨ ਪਾਉਂਦੀਆਂ ਹਨ ਜੋਂ ਬਹੁਤ ਹੀ ਸ਼ਲਾਘਾਯੋਗ ਤੇ ਧਰਮੀ ਕਾਰਜ਼ ਹੈ, ਭਾਈ ਖਾਲਸਾ ਨੇ ਕਿਹਾ ਪਰ ਅਫਸੋਸ ਸਮੇਂ ਦੀਆਂ ਸਰਕਾਰਾਂ ਹਰ ਸਾਲ ਦਰਿਆ ਦੇ ਪਾਣੀ ਕਾਰਨ ਹੋਣ ਵਾਲੇ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਨੂੰ ਬਚਾਉਣ ਲਈ ਢੁਕਵੇਂ ਉਪਰਾਲੇ ਕਰਨ ਵਿਚ ਬਹੁਤ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈਆਂ ਭਾਈ ਖਾਲਸਾ ਨੇ ਬਿਆਨ ‘ਚ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹੜ ਭਰਪਾਵਤ ਲੋਕਾਂ ਦੇ ਹੋਏ ਨੁਕਸਾਨ ਲਈ ਗਹਿਰੀ ਚਿੰਤਾ ਪ੍ਰਗਟ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਇਨ੍ਹਾਂ ਪਿੰਡਾਂ ਦੇ ਲੋਕਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਦੀ ਭਰਪਾਈ ਤੁਰੰਤ ਕੀਤੀ ਜਾਵੇ, ਰਹਿਣ ਸਹਿਣ ਦੇ ਖਾਣ ਪੀਣ ਦੇ ਪੂਰੇ ਪ੍ਰਬੰਧ ਯੌਕੀਨੀ ਬਣਾਉਣ ਦੇ ਨਾਲ ਨਾਲ ਦਰਿਆ ਦੇ ਉਹਨਾਂ ਬੰਨਾਂ ਨੂੰ ਮਜ਼ਬੂਤੀ ਨਾਲ ਬਣਾਇਆ ਜਾਵੇ ਤਾਂ ਕਿ ਲੋਕਾਂ ਨੂੰ ਹਰ ਸਾਲ ਹੋਣ ਵਾਲੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ ।

Leave a Reply

Your email address will not be published. Required fields are marked *