ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਮਜ਼ਬੂਤੀ ਨਾਲ ਕੇਸ ਲੜਨ ਲਈ ਆਪ ਸਰਕਾਰ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਹੁਤ ਸ਼ਲਾਘਾਯੋਗ ਕਦਮ ਉਪਰਾਲਾ ਤੇ ਹਿੰਮਤ ਕਹੀ ਜਾ ਸਕਦੀ ਹੈ,ਕਿਉਂਕਿ ਅਦਾਲਤ ਨੇ ਇਹਨਾਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਉਹਦੋਂ ਤੱਕ ਜਾਰੀ ਰੱਖਣ ਲਈ ਹੁਕਮ ਕੀਤੇ ਹਨ, ਜਿਨ੍ਹੀਂ ਦੇਰ ਤੱਕ ਨਵੀਆਂ ਨਿਯੁਕਤੀਆਂ ਨਹੀਂ ਕਰ ਲਈਆਂ ਜਾਂਦੀਆਂ,ਪਰ ਆਪ ਸਰਕਾਰ ਦੇ ਸਿਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹਨਾਂ 1158 ਪ੍ਰੋਫੈਸਰਾ ਅਤੇ ਲਾਇਬ੍ਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਇਸ ਕੇਸ ਨੂੰ ਉੱਚ ਅਦਾਲਤ ਵਿੱਚ ਮਜ਼ਬੂਤੀ ਨਾਲ ਲੜਿਆ ਜਾਵੇਗਾ, ਤਾਂ ਕਿ ਇਹਨਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਜਾ ਸਕਣ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਆਪ ਸਰਕਾਰ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਇਸ ਕੇਸ ਨੂੰ ਮਜ਼ਬੂਤੀ ਨਾਲ ਲੜਨ ਲਈ ਦਿੱਤੇ ਬਿਆਨ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਦੱਸਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪ ਸਰਕਾਰ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਕੀਤੀ ਜਾ ਕਾਨੂੰਨੀ ਪ੍ਰਕਿਰਿਆ ਦੀ ਸ਼ਲਾਘਾ ਅਤੇ ਸਰਕਾਰ ਤੋਂ ਇਹਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਇਹਨਾਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕੀਤਾ ਗਿਆ ਸੀ ਜਿਸ ਕਰਕੇ ਇਹ ਉਸ ਵਕਤ ਬੇਰੋਜ਼ਗਾਰ ਸਨ, ਉਹਨਾਂ ਦੱਸਿਆ ਸਰਕਾਰ ਵੱਲੋਂ ਇਹਨਾਂ ਨਿਯੁਕਤੀਆਂ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਅਦਾਲਤੀ ਪ੍ਰਕਿਰਿਆ ਜਾਰੀ ਸੀ, ਭਾਈ ਖਾਲਸਾ ਨੇ ਹੁਣ ਅਦਾਲਤ ਨੇ ਇਹਨਾਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਉਦੋਂ ਤੱਕ ਜਾਰੀ ਰੱਖਣ ਦੇ ਹੁਕਮ ਦੇ ਦਿੱਤੇ ਹਨ ਜਦੋਂ ਤੱਕ ਨਵੀਂ ਭਰਤੀ ਨਹੀਂ ਹੋ ਜਾਂਦੀ,ਪਰ ਸਰਕਾਰ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹਨਾਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਮਜ਼ਬੂਤੀ ਨਾਲ ਅਦਾਲਤ ‘ਚ ਕੇਸ ਲੜਿਆ ਜਾਵੇਗਾ ਤਾਂ ਕਿ ਇਹਨਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਰੱਖਿਆ ਜਾ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਦਾਲਤ ਵੱਲੋਂ ਇਹਨਾਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਆਪ ਸਰਕਾਰ ਵੱਲੋਂ ਇਹਨਾਂ ਸਾਰਿਆਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਮਜ਼ਬੂਤੀ ਨਾਲ ਕੇਸ ਲੜਨ ਵਾਲੇ ਫੈਸਲੇ ਉਪਰਾਲੇ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਰੱਖਣ ਲਈ ਹੁਕਮ ਕੀਤੇ ਜਾਣ।


