ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ


ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਲੰਗਰ ਹਾਲ ਅਤੇ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਦੀ ਸਿਹਤ ਦਾ ਹਾਲ ਜਾਣਿਆ।

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਹਵਾਲਾਤੀਆਂ ਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਸਟਾਫ਼ ਵੀ ਮੌਜੂਦ ਸੀ। ਇਸ ਮੌਕੇ ਜੇਲ੍ਹ ਅਥਾਰਿਟੀ ਨੂੰ ਮੌਕੇ ‘ਤੇ ਹੀ ਨਿਰਦੇਸ਼ ਦੇ ਕੇ ਬੰਦੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗੱਲਾਂ ਦਾ ਨਿਪਟਾਰਾ ਕੀਤਾ ਗਿਆ।

Leave a Reply

Your email address will not be published. Required fields are marked *