ਜਲੰਧਰ, ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਅੱਜ ਜਲੰਧਰ ਦੇ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਖੇ ਕਿਸਾਨੀ ਮੰਗਾਂ ਨੂੰ ਲੈਕੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਇਸ ਮਹਾਂਪੰਚਾਇਤ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਆਪਣੇ ਵੱਡੇ ਵੱਡੇ ਕਾਫ਼ਲਿਆਂ ਰਾਹੀਂ ਜਲੰਧਰ ਦੇ ਕੁੱਕੜ ਪਿੰਡ ਦੀ ਦਾਣਾ ਮੰਡੀ ਵਿਖੇ ਕਿਸਾਨੀ ਮਹਾਂਪੰਚਾਇਤ ਵਿਚ ਸ਼ਾਮਿਲ ਹੋ ਰਹੇ ਹਨ ਉਥੇ ਭਾਰਤ ਦੇ ਸਭ ਤੋਂ ਮਹਿਗੇ ਤੇ ਹੁਣ ਸਭ ਤੋਂ ਸਸਤਾ ਲਾਡੋਵਾਲ ਟੋਲ ਪਲਾਜ਼ਾ ਤੋਂ ਭਾਰਤੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦਾ ਇੱਕ ਵੱਡਾ ਜਥਾ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਜੀ ਨੇ ਅਰਦਾਸ ਕਰਨ ਤੋਂ ਉਪਰੰਤ ਅਸ਼ੀਰਵਾਦ ਦੇ ਕੇ ਤੋਰਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਕਿਸਾਨਾਂ ਵੱਲੋਂ ਰੱਖੀਂ ਇਹ ਮਹਾਂਪੰਚਾਇਤ ਦਾ ਮੁੱਖ ਮਕਸਦ ਕਿਸਾਨਾਂ ਵੱਲੋਂ ਬਿਜਲੀ ਬਿੱਲ 2025 ,ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿਆਂਗੇ, ਲੈਂਡ ਪੂਲਿੰਗ ਪੋਲਸੀ ਪੂਰੀ ਤਰ੍ਹਾਂ ਰੱਦ ਕਰਵਾਉਣ, ਹੜ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ, ਗੰਨੇ ਦਾ ਬਕਾਇਆ ਲੈਣ, ਸ਼ੰਭੂ ਬਾਰਡਰ ਦੀਆਂ 12 ਮੰਗਾਂ ਦੇ ਨਾਲ ਨਾਲ ਸ਼ੰਭੂ ਬਾਰਡਰ ਤੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਚਿਤਾਵਨੀ ਦੇਣ ਸਬੰਧੀ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਇਹ ਮਹਾਂਪੰਚਾਇਤ ਕੀਤੀ ਰਹੀ ਹੈ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਨੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ ਹਨ ਤੇ ਸਰਕਾਰ ਨੂੰ ਪ੍ਰਵਾਨ ਕਰ ਲੈ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਕਿਸਾਨਾਂ ਨੂੰ ਰੋਸ ਰੈਲੀਆਂ ਮਹਾਂਪੰਚਾਇਤਾ ਕਰਨ ਦੀ ਲੋੜ ਹੀ ਨਾ ਪਵੇ ।।


