ਚਿਲਡਰਨ ਹੋਮ ਦੀ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ

ਗੁਰਦਾਸਪੁਰ



ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ) – ਜਸਮੀਤ ਕੋਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਚਿਲਡਰਨ ਹੋਮ (ਲੜਕੇ) ਗੁਰਦਾਸਪੁਰ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੀ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ| ਇਸ ਮੀਟਿੰਗ ਵਿੱਚ ਸੁਨੀਲ ਜੋਸ਼ੀ (ਬਾਲ ਸੁਰੱਖਿਆ ਅਫ਼ਸਰ) ਚਿਲਡਰਨ ਹੋਮ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜੁਲਾਈ ਮਹੀਨੇ ਵਿੱਚ ਬੱਚਿਆ ਨੂੰ ਆਈਆਂ ਸਮੱਸਿਆਵਾਂ ਅਤੇ ਆਉਣ ਵਾਲੇ ਮਹੀਨੇ ਵਿੱਚ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਚਿਲਡਰਨ ਹੋਮ ਦੇ ਬੱਚਿਆਂ ਦੀ ਪੜ੍ਹਾਈ ਅਤੇ ਕਿਸੇ ਹੋਰ ਸਿਲਸਿਲੇ ਵਿੱਚ ਆ ਰਹੀਆਂ ਦਿੱਕਤਾਂ ਸੰਬੰਧੀ, ਬੱਚਿਆਂ ਦੀ ਦੇਖਭਾਲ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਦਲ ਰਹੇ ਮੌਸਮ ਦੌਰਾਨ ਬੱਚਿਆਂ ਦੀ ਸਿਹਤ ਦਾ ਵਿਸ਼ੇਸ਼ ਖ਼ਿਆਲ ਰੱਖਿਆ ਜਾਵੇ ਅਤੇ ਡੇਂਗੂ, ਮਲੇਰੀਆ ਤੋਂ ਬਚਣ ਲਈ ਖ਼ਾਸ ਇਹਤਿਆਤ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਨੋਰੰਜਨ ਵਾਸਤੇ ਦੀਵਾਲੀ ਤੋਂ ਪਹਿਲਾਂ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Leave a Reply

Your email address will not be published. Required fields are marked *