ਗੜ੍ਹਸ਼ੰਕਰ, ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 24 ਅਗਸਤ ਨੂੰ ਸਮਰਾਲਾ ਵਿਖੇ ਕੀਤੀ ਜਾ ਰਹੀ ਵਿਜੈ ਰੈਲੀ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਸਕੰਦਰਪੁਰ ਵਿਖੇ ਹੋਈ ਜਿਸ ਵਿੱਚ ਰੈਲੀ ਵਿੱਚ ਵਧ ਚੜ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਜਥੇਬੰਦੀ ਦੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਅਤੇ ਬਲਾਕ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕੇ ਪੰਜਾਬ ਸਰਕਾਰ ਵੱਲੋਂ 14 ਮਈ ਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਲੈਡ ਪੂਲਿਗ ਨੀਤੀ ਦਾ ਸਾਰੇ ਪੰਜਾਬ ਦੇ ਕਿਸਾਨਾਂ ਵਲੋ ਸਜ਼ੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਜੋਰਦਾਰ ਵਿਰੋਧ ਕੀਤਾ ਗਿਆ ਅਤੇ 30 ਜੁਲਾਈ ਨੂੰ ਪੰਜਾਬ ਭਰ ਵਿੱਚ ਇੱਕ ਵਿਸਾਲ ਟਰੈਕਟਰ ਮਾਰਚ ਕੀਤਾ ਕਿਸਾਨਾ ਦੇ ਰੌਂਅ ਨੂੰ ਦੇਖ ਕੇ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਵਾਜ ਉਠਾਨ ਲਈ ਮਜਬੂਰ ਹੋਣਾ ਪਿਆ ਜਿਸ ਕਰਕੇ ਪੰਜਾਬ ਸਰਕਾਰ ਨੂੰ ਏ ਫ਼ੈਸਲਾ ਵਾਪਸ ਲੈਣਾ ਪਿਆ ਜਿਸ ਵਿੱਚ ਸਜ਼ੂਕਤ ਕਿਸਾਨ ਮੋਰਚੇ ਦੀ ਜਿਤ ਹੋਇ ਹੈ ਉਹਨਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਡੀ ਏ ਪੀ ਅਤੇ ਜ਼ੂਰੀਆ ਖਾਦ ਦੀ ਕਮੀ ਪੈਦਾ ਕੀਤੀ ਜਾ ਰਹੀ ਹੈ ਅਤੇ ਸੋਚੀ ਸਮਝੀ ਸਾਜ਼ਿਸ਼ ਤਹਿਤ ਚਿਪ ਵਾਲੇ ਮੀਟਰ ਲਗਾਉਣ ਦਾ ਜ਼ਤਨ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਬਲਾਕ ਵਿਤ ਸਕੱਤਰ ਸੰਦੀਪ ਸਿੰਘ ਮਿੰਟੂ ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ ਸਮਸੇਰ ਸਿੰਘ ਚੱਕ ਸਿੰਘਾ ਹਰਜਿੰਦਰ ਸਿੰਘ ਸਕੰਦਰਪੁਰ ਕਰਤਾਰ ਸਿੰਘ ਜਸਵੀਰ ਸਿੰਘ ਰੋਮੀ ਸਕੰਦਰਪੁਰ ਆਦਿ ਕਿਸਾਨ ਹਾਜਰ ਸਨ


