ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਪੰਜਾਬੀ ਫਿਲਮ ਇੰਡਸਟਰੀ ਨੂੰ ਅੱਜ ਵੱਡਾ ਘਾਟਾ ਪਿਆ ਜਦੋਂ ਪੰਜਾਬ ਦਾ ਨਾਮਵਰ ਹਾਂਸਰਸ ਬਾਦਸ਼ਾਹ ਕਲਾਕਾਰ ਜਸਵਿੰਦਰ ਸਿੰਘ ਭੱਲਾ ਪਰਮਾਤਮਾ ਵੱਲੋਂ ਬਖਸ਼ਿਸ਼ ਕੀਤੀ ਨਾਮੀ ਪੂੰਜੀ ਨੂੰ ਭੋਗਦੇ ਹੋਏ ਸਾਨੂੰ ਸਾਰਿਆਂ ਨੂੰ ਰੋਂਦੇ ਕੁਰਲਾਉਂਦਿਆਂ ਨੂੰ ਛੱਡ ਗਏ ਉਨ੍ਹਾਂ ਦੇ ਦਿਹਾਂਤ ਨਾਲ ਜਿਥੇ ਪੰਜਾਬੀ ਫਿਲਮ ਇੰਡਸਟਰੀ ਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਕਿ ਇੱਕ ਨਾਮਵਰ ਹਾਸਰਸ ਕਲਾਕਾਰ ਬਾਦਸ਼ਾਹ ਸਾਡੇ ਕੋਲੋਂ ਸਦਾ ਸਦਾ ਲਈ ਵਿਛੜ ਗਿਆ ਅਤੇ ਭੱਲਾ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ, ਉਹਨਾਂ ਦੇ ਦਿਹਾਂਤ ਤੇ ਸੀ ਐਮ ਭਗਵੰਤ ਮਾਨ, ਸੁਖਬੀਰ ਬਾਦਲ ਸਮੇਤ ਹਜ਼ਾਰਾਂ ਸਿਆਸੀ ਸਮਾਜਿਕ ਧਾਰਮਿਕ ਤੇ ਕਲਾਕਾਰ ਭਾਈ ਚਾਰੇ ਵੱਲੋਂ ਗਹਿਰੇ ਦੁੱਖ ਪ੍ਰਗਟਾਵਾਂ ਤੇ ਪਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨ’ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀਆਂ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਸਰਪ੍ਰਸਤ ਭਾਈ ਗੁਰਬਾਜ਼ ਸਿੰਘ ਰਾਜਪੁਰਾ,ਵਾਇਸ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਸੀਨੀਅਰ ਆਗੂ ਤੇ ਪੀ ਏ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਸੀਨੀਅਰ ਆਗੂ ਭਾਈ ਗੁਰਸੇਵਕ ਸਿੰਘ ਧੂੜਕੋਟ, ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ, ਭਾਈ ਰਵਿੰਦਰ ਸਿੰਘ ਟੁੱਟਕਲਾ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਰਛਪਾਲ ਸਿੰਘ ਕਮਾਲਕੇ ਆਦਿ ਫੈਡਰੇਸ਼ਨ ਖਾਲਸਾ ਦੇ ਆਗੂਆਂ ਜਸਵਿੰਦਰ ਭੱਲਾ ਜੀ ਦੇ ਦਿਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ, ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਪੰਜਾਬੀ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਦੇ ਦਿਹਾਂਤ ਨਾਲ ਜਿਥੇ ਪੰਜਾਬ ਦਾ ਇੱਕ ਨਾਮਵਰ ਹਾਂਸਰਸ ਕਲਾਕਾਰ ਬਾਦਸ਼ਾਹ ਸਾਡੇ ਤੋਂ ਖੁਸ਼ ਗਿਆ ਉਥੇ ਜਸਵਿੰਦਰ ਭੱਲਾ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਪਿਆ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਹੇ ਵਾਹਿਗੁਰੂ ਦੁਨੀਆਂ ਨੂੰ ਹਸਾਉਣ ਵਾਲੇ ਕਲਾਕਾਰ ਬਾਦਸ਼ਾਹ ਜਸਵਿੰਦਰ ਭੱਲਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸਿਓ ਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਿਓ ।


