ਮਲੇਰਕੋਟਲਾ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ, ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਗੁਰਦੁਆਰਾ ਸਾਹਿਬ ਜੀ ਦੀ 26 ਵੇਂ ਨੀਂਹ ਪੱਥਰ ਨੂੰ ਸਮਰਪਿਤ ਵੱਡੇ ਗੁਰਮਤਿ ਸਮਾਗਮ 2 ਸਤੰਬਰ ਦਸਵੀਂ ਵਾਲੇ ਦਿਨ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ,ਅਖੰਡ ਪਾਠ ਸਾਹਿਬਾ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਸੰਗਤਾਂ ਨੂੰ ਜਿਥੇ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ,ਉਥੇ ਗੁਰਦੁਆਰਾ ਸਾਹਿਬ ਦੇ 26 ਵੇਂ ਨੀਂਹ ਪੱਥਰ ਅਤੇ ਇਸ ਗੁਰੂਦੁਵਾਰਾ ਸਾਹਿਬ ਜੀ ਦੇ ਬਾਨੀ ਸੰਚਖੰਡ ਵਾਸੀ, ਪੂਰਨ ਬ੍ਰਹਮਗਿਆਨੀ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜੀਵਨ ਇਤਿਹਾਸ ਅਤੇ ਉਹਨਾਂ ਵੱਲੋਂ ਗੁਰੂਘਰ ਸਬੰਧੀ ਨਿਭਾਈਆਂ ਮਹਾਂਨ ਤੇ ਵਿਸ਼ੇਸ਼ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਸਮੂਹ ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਸ਼ਖ਼ਸੀਅਤਾਂ ਦਾ ਮਜੌਦਾ ਗੱਦੀ ਨਸ਼ੀਨ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦੱਸਿਆ ਗੁਰਮਤਿ ਸਮਾਗਮ ਸਬੰਧੀ ਐਤਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 2 ਸਤੰਬਰ ਮੰਗਲਵਾਰ ਦਸਵੀਂ ਵਾਲੇ ਦਿਨ ਪਾਉਣ ਤੋਂ ਉਪਰੰਤ ਇੱਕ ਵੱਡੇ ਗੁਰਮਤਿ ਸਮਾਗਮ ਦੀ ਅਰੰਭਤਾ ਹੋਏਗੀ, ਗੁਰਦੁਆਰਾ ਸਾਹਿਬ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨੇ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਧਾਰਮਿਕ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ ਚੱਲ ਰਹੀਆਂ ਗੁਰੂ ਘਰ ਸੇਵਾਵਾਂ’ਚ ਤਨੋਂ ਮਨੋਂ ਤੇ ਧਨੋ ਸੇਵਾ ਕਰਨ ਦੀ ਅਪੀਲ ਕੀਤੀ ।


