ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਦੀ ਪਿੰਡਾਂ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਤੇ ਆਪਣਾ ਪਿੰਡ ਆਪਣਾ ਬਾਗ਼ ਮੁਹਿੰਮ ਤਹਿਤ ਪਿੰਡ ਦੀਆਂ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਾਉਣ ਵਾਲੀ ਨੀਤੀ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲੀ ਕਹੀ ਜਾ ਸਕਦੀ ਹੈ, ਬਾਗਬਾਨੀ ਵਿਭਾਗ ਦੇ ਮੰਤਰੀ ਨੇ ਇਸ ਸਬੰਧੀ ਦੱਸਿਆ ਕਿ ਆਪਣਾ ਪਿੰਡ ਆਪਣਾ ਬਾਗ਼ ਮੁਹਿੰਮ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਜ਼ਮੀਨਾਂ ਤੇ ਬਾਗ਼ ਲਾ ਕੇ ਬਾਗਬਾਨੀ ਕਿਤੇ ਨੂੰ ਉਤਸ਼ਾਹਿਤ ਕਰਨਾ ਸਮੇਂ ਅਤੇ ਲੋਕਾਂ ਦੀ ਮੁੱਖ ਸੀ, ਇਸ ਕਰਕੇ ਸਰਕਾਰ ਇਸ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ ਤੋਂ ਪਿੰਡ ਦੀ ਪੰਜ ਏਕੜ ਪੰਚਾਇਤੀ ਜ਼ਮੀਨ ਤੇ ਬਾਗ਼ ਲਾਉਣ ਤੋਂ ਬਾਅਦ ਆਰੰਭ ਹੋ ਕਰਨ ਜਾ ਰਹੀ ਹੈ ਅਤੇ ਇਸੇ ਮੁਹਿੰਮ ਤਹਿਤ ਪੰਜਾਬ ਦੇ ਪਿੰਡਾਂ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਗਾਏ ਜਾਣਗੇ ਜਿਸ ਨਾਲ ਭਵਿੱਖ ਵਿੱਚ ਪੰਚਾਇਤ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕਦਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਸਰਕਾਰ ਦੀ ਬਾਗਬਾਨੀ ਕਿਤੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਆਪਣਾ ਪਿੰਡ ਆਪਣਾ ਬਾਗ਼ ਮੁਹਿੰਮ ਤਹਿਤ ਪਿੰਡ ਦੀਆਂ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਧੀਆ ਨੀਤੀ ਮੰਨਦੀ ਹੋਈ ਇਸ ਨੀਤੀ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਲਾਗੂ ਕਰਨ ਦੀ ਮੰਗ ਕਰਦੀ ਹੈ ਕਿਉਂਕਿ ਇਸ ਨਾਲ ਜਿੱਥੇ ਬਾਗਬਾਨੀ ਕਿੱਤੇ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕਦਾ ਹੈ ਉਥੇ ਇਸ ਨਾਲ ਪੰਚਾਇਤਾਂ ਦੀਆਂ ਆਮਦਨਾਂ ਵਿਚ ਵਾਧਾ ਹੋਵੇਗਾ ਅਤੇ ਪਿੰਡ ਦੀ ਵਧੀਆ ਵਿਕਾਸ ਕੀਤਾ ਜਾਵੇਗਾ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਦੀ ਆਪਣਾ ਪਿੰਡ ਆਪਣਾ ਬਾਗ਼ ਮੁਹਿੰਮ ਤਹਿਤ ਪਿੰਡ ਦੀਆਂ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਾਉਣ ਵਾਲੀ ਨੀਤੀ ਦੀ ਸ਼ਲਾਘਾ ਅਤੇ ਇਸ ਨੂੰ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਲਾਗੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਇਸ ਮੁਹਿੰਮ ਸਬੰਧੀ ਬਾਗਬਾਨੀ ਮੰਤਰੀ ਨੇ ਦੱਸਿਆ ਕਿ ਸਰਕਾਰ ਇਸ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ‘ਚ ਪੰਜ ਏਕੜ ਪੰਚਾਇਤੀ ਜ਼ਮੀਨ ਤੇ ਬਾਗ਼ ਲਾਉਣ ਤੋਂ ਬਾਅਦ ਇਸ ਦੀ ਅਰੰਭਤਾ ਕਰਨ ਜਾ ਰਹੀ ਹੈ ਅਤੇ ਇਸ ਨੂੰ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਸਰਕਾਰ ਦੀ ਆਪਣਾ ਪਿੰਡ ਆਪਣਾ ਬਾਗ਼ ਮੁਹਿੰਮ ਤਹਿਤ ਪਿੰਡਾਂ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਹਿਤ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲੀ ਨੀਤੀ ਦੱਸਦੇ ਹੋਏ ਮੰਗ ਕਰ ਰਹੇ ਹਨ ਕਿ ਇਹ ਨੀਤੀ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਜਲਦੀ ਤੋਂ ਜਲਦੀ ਅਮਲ ਵਿੱਚ ਲਿਆਂਦੀ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੀ ਇਸ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲੀ ਵਧੀਆ ਨੀਤੀ ਮੰਨਦੀ ਹੋਈ ਮੰਗ ਕਰਦੀ ਹੈ ਕਿ ਇਸ ਨੀਤੀ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਕਿਉਂਕਿ ਇਸ ਨਾਲ ਜਿੱਥੇ ਲੋਕਾਂ ਬਾਗਬਾਨੀ ਕਿਤੇ ਨਾਲ ਜੋੜਿਆ ਜਾ ਸਕਦਾ ਹੈ ਉਥੇ ਇਸ ਨਾਲ ਪੰਚਾਇਤਾਂ ਦੀਆਂ ਆਮਦਨਾਂ ਵਿੱਚ ਵੱਡਾ ਵਾਧਾ ਹੋ ਸਕਦਾ ਹੈ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕਦਾ ਹੈ।


