ਫਿਲੌਰ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਸਹਿਜਪਾਠ ਇੱਕ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ ਪੰਜ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਰਵਿੰਦਰ ਸਿੰਘ, ਭਾਈ ਮਨਜੀਤ ਸਿੰਘ ਤੇ ਭਾਈ ਓਂਕਾਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਮ ਨਾਮੇ ਦੀ ਕਥਾ ਵਿਚਾਰ ਕੀਤੀ ਗਈ ਅਤੇ ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਦੇ ਮੁਖੀ ਸੰਤ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪੰਜ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਹਿੱਸਾ ਲਿਆ, ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਕਥਾ ਵਿਚਾਰ ਰਾਹੀਂ ਹਾਜ਼ਰੀ ਲਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ,ਸਮਨਾਮ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਤੇ ਬਾਬਾ ਦਾਰਾ ਸਿੰਘ, ਭਾਈ ਗੁਰਮੇਲ ਸਿੰਘ ਭਾਈ ਰਵਿੰਦਰ ਸਿੰਘ, ਬੀਬੀ ਕਰਮਜੀਤ ਕੌਰ ਸੰਧੂ, ਚਰਨਜੀਤ ਸਿੰਘ, ਗੁਰ ਫਤਹਿ ਸਿੰਘ,ਗਰਬੀਰ ਸਿੰਘ, ਕੁਲਦੀਪ ਸਿੰਘ ਤੇ ਅਮਨਦੀਪ ਸਿੰਘ ਤੋਂ ਇਲਾਵਾ ਕਈ ਹਾਜ਼ਰ ਸਨ।



