ਕੌਮੀ ਜਰਨੈਲ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ ਦੀ ਯਾਦ ‘ਚ ਚੌਥਾ ਸਲਾਨਾ ਜੋੜ ਮੇਲਾ (ਚੱਕ ਟੋਡਰ ਮੱਲ) ਕਪੂਰਥਲਾ ਵਿਖੇ 5 ਸਤੰਬਰ ਤੋਂ 7 ਸਤੰਬਰ ਤੱਕ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ- ਜਥੇਦਾਰ ਬਾਬਾ ਬਲਬੀਰ ਸਿੰਘ

ਮਾਲਵਾ

ਕਪੂਰਥਲਾ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਕੌਮੀ ਜਰਨੈਲ ਧੰਨ ਧੰਨ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਜੀ (ਤਰਨਦਲ) ਮਿਸਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਜੀ ਯਾਦ’ਚ ਸਲਾਨਾ ਜੋੜ ਮੇਲਾ ਮਨਾਇਆ ਜਾਂਦਾ ਹੈ ਜਿਸ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਂਦੇ ਹਨ ਅਤੇ ਭੋਗ ਤੋਂ ਭਾਰੀ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਂਦੀ ਹੈ ਅਤੇ ਆਈਆਂ ਸੰਗਤਾਂ ਨੂੰ ਕੌਮੀ ਜਰਨੈਲ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀ ਦੇ ਨਾਲ ਨਾਲ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੀ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਇਸ ਵਾਰ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਜੀ ਦੀ ਯਾਦ ਵਿੱਚ 5 ਸਤੰਬਰ ਤੋਂ ਲੈਕੇ 7 ਸਤੰਬਰ ਤੱਕ ਸਲਾਨਾ ਜੋੜ ਮੇਲਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਜਥੇਦਾਰ ਬਾਬਾ ਬਲਬੀਰ ਸਿੰਘ ਤਰਨਾ ਦਲ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵਿਸ਼ੇਸ਼ ਯੋਗਦਾਨ ਇਤਿਹਾਸਕ ਗੁਰਦੁਆਰਾ ਗੁਰਸਰ ਸਾਹਿਬ ਫੈਸਲਾਬਾਦ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਲੀਡਰ ਸਿੰਘ ਜੀਆਂ ਦਾ ਹੋਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ,ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਕਪੂਰਥਲਾ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ 5 ਸਤੰਬਰ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਛਾਉਣੀ ਸਾਹਿਬ ( ਚੱਕ ਟੋਡਰਵਾਲ) ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ 7 ਸਤੰਬਰ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਵੱਲੋਂ ਗਤਕੇਬਾਜ਼ੀ ਦੇ ਜੌਹਰ ਵਿਖਾਏ ਜਾਣਗੇ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *