ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਆਤਮ ਚਲਾਣੇ ਤੇ ਸੰਤ ਸੁਖਵਿੰਦਰ ਸਿੰਘ ਫਿਲੌਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ- ਭਾਈ ਖਾਲਸਾ

ਦੋਆਬਾ

ਫਿਲੌਰ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਸੰਪਰਦ ਰਾੜਾ ਸਾਹਿਬ ਵਾਲਿਆਂ ਦੇ ਮੁੱਖੀ ਸੰਤ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲੇ ਅਕਾਲ ਪੁਰਖ ਵੱਲੋਂ ਬਖਸ਼ਿਸ਼ ਕੀਤੀ ਗਈ ਸ੍ਵਾਸਾ ਦੀ ਪੂਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਹਨਾਂ ਦੇ ਆਤਮ ਚਲਾਣੇ ਤੇ ਅਕਾਲ ਪੁਰਖ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਧਾਰਮਿਕ ਸਮਾਜਿਕ ਤੇ ਸਿਆਸੀਆਂ ਆਗੂਆਂ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਇਸ ਸੰਪਰਦਾਇ ਰਾੜਾ ਸਾਹਿਬ ਨੂੰ ਵੱਡਾ ਘਾਟਾ ਦੱਸਿਆ ਜਾ ਰਿਹਾ ਅਤੇ ਇਸੇ ਕੜੀ ਤਹਿਤ ਅੱਜ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਸੁੱਖਵਿੰਦਰ ਸਿੰਘ ਜੀ ਨੇ ਵੱਡੀ ਗਿਣਤੀ ਵਿੱਚ ਸੰਤਾਂ ਮਹਾਪੁਰਸ਼ਾਂ ਤੇ ਜਥੇ ਸਮੇਤ ਸਥਾਨਕ ਰਾੜਾ ਸਾਹਿਬ ਦੇ ਸੰਤਾਂ ਮਹਾਪੁਰਸ਼ਾਂ ਨਾਲ ਸੰਚਖੰਡ ਪਿਆਨਾ ਕਰ ਚੁੱਕੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਆਤਮ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਰਾੜਾ ਸਾਹਿਬ ਸੰਪਰਦਾਇ ਅਤੇ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਦੱਸਿਆ, ਇਹਨਾਂ ਸਭਨਾਂ ਨੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਕੀਤੇ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਿੱਖ ਪੰਥ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੁੱਖ ਸਾਂਝਾ ਕਰਨਗੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50 ਵੇ ਬਰਸੀ ਦੇ ਧਾਰਮਿਕ ਦੀਵਾਨਾਂ ਮੌਕੇ ਆਪਣੇ ਸੰਖੇਪ ਜਿਹੇ ਧਰਮ ਪ੍ਰਚਾਰ ਤੋਂ ਉਪਰੰਤ ਮਜੌਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਨੇ ਪ੍ਰਮਾਤਮਾ ਵੱਲੋਂ ਬਖਸ਼ਿਸ਼ ਕੀਤੀ ਸ੍ਵਾਸਾ ਰੂਪੀ ਪੂਜੀ ਨੂੰ ਖਤਮ ਕਰਦਿਆਂ ਗੁਰ ਚਰਨਾ ‘ਚ ਪਿਆਨਾ ਕੀਤਾ, ਉਹਨਾਂ ਵੱਲੋਂ ਸਿੱਖੀ ਪ੍ਰਚਾਰ ਹਿੱਤ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਆਪਣੇ ਜਥੇ ਸਮੇਤ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਮਹਾਂਪੁਰਸ਼ਾਂ ਦੇ ਅੰਤਿਮ ਦਰਸਨ ਦੀਦਾਰੇ ਕੀਤੇ, ਭਾਈ ਰਣਜੀਤ ਸਿੰਘ ਗੌਹਰ ਤੇ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਸਮੇਤ ਕਈ ਸੰਤ ਮਹਾਂਪੁਰਸ਼ ਹਾਜਰ ਸਨ ।

Leave a Reply

Your email address will not be published. Required fields are marked *