ਅੰਮ੍ਰਿਤਸਰ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨਾਲ ਸਬੰਧਤ ਦੋ ਦਰਜਨ ਤੋਂ ਵੱਧ ਰੰਘਰੇਟਾ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਚੇਅਰਮੈਨ ਸੀਸ ਭੇਟ ਨਗਰ ਕੀਰਤਨ ਦੀ ਅਗਵਾਈ ‘ਚ ਹੋਈ ਜਿਸ ਵਿੱਚ ਆ ਰਹੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆ ਰਹੇ 350 ਸਾਲਾਂ ਸ਼ਤਾਬਦੀ ਦਿਹਾੜੇ ਨੂੰ ਵੱਡੀ ਪੱਧਰ ਤੇ ਮਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਉਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਆ ਰਹੇ 5 ਸਤੰਬਰ ਨੂੰ ਜਨਮ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ਨੂੰ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕੱਤਰਤਾ ‘ਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਅੱਜ ਦੀ ਇਕੱਤਰਤਾ ਵਿੱਚ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਗੁਰਦਾਸਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਜਥੇਦਾਰ ਬਾਬਾ ਮੱਖਣ ਸਿੰਘ ਰੰਘੜਨੰਗਲ ਜਥੇਦਾਰ ਬਾਬਾ ਗੁਰਮੀਤ ਸਿੰਘ ਸੈਕਟਰੀ, ਬਾਬਾ ਗੁਰਦਿੱਤ ਸਿੰਘ ਰੀਟਾਉਲ, ਬਾਬਾ ਰਾਜਾ ਸਿੰਘ ਵੱਲਾ, ਬਾਬਾ ਸੁੱਖਾ ਸਿੰਘ ਤਰਨ ਤਾਰਨ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ, ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨੇ ਜੋਰ ਦੇ ਕੇ ਕਿਹਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਵੱਡੀ ਪੱਧਰ ਤੇ ਮਨਾਉਣ ਅਤੇ ਗੁਰੂ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸੀਸ ਭੇਟ ਨਗਰ ਕੀਰਤਨ ਸਜਾਉਣ ਸਬੰਧੀ ਖੁੱਲ ਕੇ ਵਿਚਾਰਾ ਕੀਤੀਆਂ ਗਈਆਂ ਤੇ ਵੱਖ ਵੱਖ ਦਲਪੰਥਾ ਦੇ ਜਥੇਦਾਰ ਸਾਹਿਬਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਜੋ ਪਿੰਡ ਅਤੇ ਸ਼ਹਿਰ ਦੇ ਲੋਕਾਂ ਨੂੰ ਜਿਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਜਾਗਰੂਕ ਕਰਨਗੇ ਅਤੇ ਪੰਜ ਸਤੰਬਰ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਏ ਜਾ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਜਨਮ ਦਿਹਾੜੇ ਸਬੰਧੀ ਲੋਕਾਂ ਨੂੰ ਵਹੀਰਾਂ ਘੱਤ ਪਹੁੰਚਣ ਲਈ ਪ੍ਰੇਰਿਤ ਕਰਨਗੇ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਾਹਿਬ ਨੇ ਦੱਸਿਆ 5 ਸਤੰਬਰ ਸਵੇਰੇ ਨੌ ਵਜੇ ਗੋਲਡਿੱਗ ਗੇਟ ਅੰਮ੍ਰਿਤਸਰ ਤੋਂ ਇੱਕ ਵੱਡੇ ਕਾਫਲੇ ਨਾਲ ਜਥਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਵੇਗਾ ਜੋ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅਨੰਦਪੁਰ ਸਾਹਿਬ ਦੀ ਧਰਤੀ ਕੇਸ ਗੜ੍ਹ ਸਾਹਿਬ ਵਿਖੇ ਪਹੁੰਚੇਗਾ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਚੱਲ ਰਹੇ ਜ਼ਨਮ ਦਿਹਾੜੇ ਸਬੰਧੀ ਸਮਾਗਮ ਦੀਆਂ ਹਾਜ਼ਰੀਆਂ ਭਰੇਗਾ, ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਨੌਵੀਂ ਪਾਤਸ਼ਾਹ ਜੀ ਦੇ ਆ ਰਹੇ 350 ਸਾਲਾਂ ਸ਼ਤਾਬਦੀ ਦਿਵਸ ਨੂੰ ਵੱਡੀ ਪੱਧਰ ਤੇ ਮਨਾਉਣ ਲਈ 21 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਇਸ ਦੇ ਨਾਮ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਦੱਸੇਂ ਜਾਣਗੇ, ਦੂਜੇ ਮਤੇ ਰਾਹੀਂ ਸਮੂਹ ਸ਼ਹਿਰਾਂ ਤੇ ਪਿੰਡਾਂ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਹੀਰਾਂ ਘੱਤ ਕੇ ਪਹੁਚਣ ਦੀ ਅਪੀਲ ਕੀਤੀ ਗਈ ਅਤੇ ਸਮੂਹ ਸੰਗਤਾਂ ਨੂੰ 5 ਸਤੰਬਰ ਨੂੰ ਸਵੇਰੇ ਨੌ ਵਜੇ ਗੋਲਡਿੱਗ ਗੇਟ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ ਉਨ੍ਹਾਂ ਦੱਸਿਆ ਸੰਗਤਾਂ ਲਈ ਲੰਗਰ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ।


