ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸੀਸ ਨੂੰ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦਾ ਜਨਮ ਦਿਹਾੜਾ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਆਪਣੀਆਂ ਸਮੇਤ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਚਾਲੇ ਪਾ ਰਹੇ ਹਨ ਅਤੇ ਇਸੇ ਕੜੀ ਤਹਿਤ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਗੁਰਦਾਸਪੁਰ ਵੱਲੋਂ ਇੱਕ ਵੱਡਾ ਜਥਾ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਰਵਾਨਾ ਕੀਤਾ ਜਾਵੇਗਾ, ਇਹ ਸਾਰੇ ਜਥੇ ਪਹਿਲਾਂ ਅੰਮ੍ਰਿਤਸਰ ਦੇ ਬਾਹਰ ਬਣੇ ਗੋਲਡਿੰਗ ਗੇਟ ਤੇ ਇਕੱਠੇ ਹੋਣਗੇ ਜਿਥੋਂ ਇੱਕ ਵੱਡੇ ਕਾਫਲੇ ਨਾਲ ਅਰਦਾਸ ਕਰਨ ਤੋਂ ਉਪਰੰਤ ਅਨੰਦਪੁਰ ਸਾਹਿਬ ਨੂੰ ਚਾਲੇ ਪਾਉਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨਾਲ ਇਸ ਸਬੰਧੀ ਗੱਲ ਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਗੁਰਦਾਸਪੁਰ ਦੀ ਅਗਵਾਈ ਹੇਠ ਇੱਕ ਵੱਡਾ ਜਥਾ ਪਿੰਡ ਮੁਸਤਫ਼ਾ ਪੁਰ ਤੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਇਸ ਵਾਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਸਿੱਖ ਕੌਮ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਨਾਲ ਕੇਸਗੜ੍ਹ ਸਾਹਿਬ ਅਨੰਦਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਅਤੇ 5 ਸਤੰਬਰ ਨੂੰ ਪਿੰਡ ਮੁਸਤਫ਼ਾ ਪੁਰ ਗੁਰਦਾਸਪੁਰ ਤੋਂ ਜਥੇਦਾਰ ਬਾਬਾ ਬਲਦੇਵ ਸਿੰਘ ਦੀ ਅਗਵਾਈ ਹੇਠ ਇੱਕ ਵੱਡਾ ਜਥਾ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਭਾਈ ਖਾਲਸਾ ਨੇ ਦੱਸਿਆ ਇਹ ਜਥਾ ਪਹਿਲਾਂ ਅੰਮ੍ਰਿਤਸਰ ਗੋਲਡਿੰਗ ਗੇਟ ਤੇ 8 ਵਜੇ ਪਹੁੰਚੇਗਾ ਜਿਥੋਂ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਅਰਦਾਸ ਬੇਨਤੀ ਕਰਨ ਤੋਂ ਉਪਰੰਤ ਇਹ ਜਥਾ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਰਵਾਨਾ ਹੋਵੇਗਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨੇ ਗੁਰਦਾਸਪੁਰ ਦੀਆਂ ਸਮੂਹ ਨਿਹੰਗ ਸਿੰਘ ਫ਼ੌਜਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਸਾਥੀਆਂ ਤੇ ਹੋਰ ਸੰਗਤਾਂ ਸਮੇਤ ਪਿੰਡ ਮੁਸਤਫ਼ਾ ਪੁਰ ਵਿਖੇ ਸਵੇਰੇ 8 ਵਜੇ ਪਹੁੰਚਣ ਦੀ ਲੋੜ ਤੇ ਜ਼ੋਰ ਦੇਣ, ਉਨ੍ਹਾਂ ਕਿਹਾ ਜੋਂ ਸੰਗਤ ਇਥੇ ਨਹੀਂ ਆ ਸਕਦੀ ਉਹ ਸਾਰੇ ਗੋਲਡਿੰਗ ਗੇਟ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ ਅਤੇ ਉਨ੍ਹਾਂ ਨੂੰ ਗੱਡੀਆਂ ਮਿਲ ਜਾਣਗੀਆਂ ।


