ਮਾਲੇਰਕੋਟਲਾ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਹਰ ਦਸਵੀਂ ਮੌਕੇ ਬ੍ਰਹਮ ਗਿਆਨੀ ਮਹਾਂਪੁਰਖ ਸੰਤ ਬਾਬਾ ਜੰਗ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ ਜਾਂਦੇ ਹਨ ਤੇ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਂਦਾ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਮਹਿਨੇ ਦੀ ਦਸਵੀਂ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀਆਂ ਦੀ ਯਾਦ ਅਤੇ ਗੁਰਦੁਆਰਾ ਸਾਹਿਬ ਦੇ 26 ਵੇਂ ਨੀਂਹ ਪੱਥਰ ਦਿਹਾੜੇ ਨੂੰ ਸਮਰਪਿਤ ਜਿਥੇ 2 ਸਤੰਬਰ ਦਸਵੀਂ ਵਾਲੇ ਦਿਨ ਧਾਰਮਿਕ ਸਮਾਗਮ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆਂ ਜਾਵੇਗਾ,ਉਥੇ ਐਸ ਪੀ ਐਸ ਹਸਪਤਾਲ ਦੀ ਡਾਕਟਰੀ ਟੀਮ ਵੱਲੋਂ ਕਈ ਰੋਗਾਂ ਦੀਆਂ ਬਿਮਾਰੀਆਂ ਸਬੰਧੀ ਫ੍ਰੀ ਜਾਂਚ ਕੈਂਪ ਲਗਾਇਆ ਜਾਵੇਗਾ ਤੇ ਜਲੇਬੀਆਂ ਦੇ ਲੰਗਰ ਲਾਏ ਜਾਣਗੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਹਰ ਦਸਵੀਂ ਮੌਕੇ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣ ਵਾਲੀ ਮਰਯਾਦਾ ਤਹਿਤ ਇਸ ਦਸਵੀਂ ਤੇ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਜਿਥੇ ਧਾਰਮਿਕ ਸਮਾਗਮ ਰਾਹੀਂ ਸੰਗਤਾਂ ਨੂੰ ਸ਼ਬਦ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਧਾਰਮਿਕ ਬੁਲਾਰਿਆਂ ਵਲੋਂ ਜੋੜਿਆ ਜਾਵੇਗਾ, ਉਥੇ ਐਸ ਪੀ ਐਸ ਹਸਪਤਾਲ ਸ਼ੇਰ ਪੁਰ ਚੌਂਕ ਲੁਧਿਆਣਾ ਦੀ ਡਾਕਟਰਾਂ ਦੀ ਮਾਹਿਰ ਟੀਮ ਵੱਲੋਂ ਪੇਂਟ ਅਤੇ ਜਿਗਰ ਦੇ ਰੋਗਾਂ, ਗੋਡੇ ਅਤੇ ਜੋੜਾਂ ਦੇ ਰੋਗਾ ਦੇ ਨਾਲ ਨਾਲ ਜਨਰਲ ਰੋਗਾਂ ਦੇ ਮਾਹਿਰ ਡਾਕਟਰੀ ਟੀਮ ਵੱਲੋਂ ਫਰੀ ਜਾਂਚ ਕੈਂਪ 11 ਵਜੇ ਤੋਂ ਲੈਕੇ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਹਰ ਰੋਗ ਤੋਂ ਪੀੜਤ ਲੋਕ 2 ਸਤੰਬਰ ਮੰਗਲਵਾਰ ਦਸਵੀਂ ਵਾਲੇ ਦਿਨ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਪਹੁੰਚ ਕੇ ਇਸ ਮੁਫ਼ਤ ਜਾਂਚ ਫਰੀ ਕੈਂਪ ਦਾ ਲਾਹਾ ਪ੍ਰਾਪਤ ਕਰ ਸਕਦੇ ਹਨ , ਭਾਈ ਖਾਲਸਾ ਨੇ ਦੱਸਿਆ ਡਾਕਟਰੀ ਮਾਹਿਰ ਟੀਮ ਵਿੱਚ ਡਾਕਟਰ ਗੁਰਸਿਮਰਨ ਕੌਰ ਪੇਂਟ ਅਤੇ ਜਿਗਰ ਰੋਗਾਂ ਦੇ ਮਾਹਿਰ, ਕੰਨਸਲੇਟ ਡਾਕਟਰ ਚੇਤਨ ਸ਼ਰਮਾ ਹੱਡੀਆਂ ਅਤੇ ਖੇਡਾਂ ਦੀਆਂ ਸੱਟਾ ਦੇ ਮਾਹਰ, ਸੀਨੀਅਰ ਕੰਨਸਲੇਟ ਡਾਕਟਰ ਆਸੀਆ ਜਨਰਲ ਰੋਗਾਂ ਦੇ ਮਾਹਿਰ ਵਿਸ਼ੇਸ਼ ਤੌਰ ਪਹੁੰਚ ਰਹੇ ਹਨ,ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ 31 ਅਗਸਤ ਦਿੱਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਫ੍ਰੀ ਜਾਂਚ ਕੈਂਪ ਲਗਾਇਆ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ,


