ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਗੁਰਦਾਸਪੁਰ

ਬੀਤੀ ਸ਼ਾਮ ਤੱਕ 138042 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ

280 ਕਰੋੜ ਰੁਪਏ ਦੀ ਅਦਾਇਗੀ ਹੋਈ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਵੱਖ-ਵੱੱਖ ਖਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 138042 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੇ ਗਏ ਝੋਨੇ ਵਿਚੋਂ 136239 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਗਈ ਹੈ।

ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਖਰੀਦ ਏਜੰਸੀ ਪਨਗ੍ਰੇਨ ਨੇ 52363 ਮੀਟ੍ਰਿਕ ਟਨ, ਮਾਰਕਫ਼ੈਡ ਨੇ 34361 ਮੀਟ੍ਰਿਕ ਟਨ, ਪਨਸਪ ਨੇ 26434 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਨੇ 24013 ਮੀਟ੍ਰਿਕ ਟਨ, ਐਫ.ਸੀ.ਆਈ ਨੇ 870 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ ਅਤੇ 280 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਅਤੇ 136239 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 94 ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਥਾਪਤ ਕਿਸਾਨ ਸੇਵਾ ਕੇਂਦਰ ਵੀ ਕਿਸਾਨਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *