ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਇੱਕ ਪਾਸੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਦੀਆਂ ਬਟਾਲਾ ਦੀ ਧਰਤੀ ਤੇ ਬੇਅੰਤ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦੀ ਮਾਰ ਹੇਠ ਆਉਣ ਕਰਕੇ 12/12 ਫੁੱਟ ਪਾਣੀ ਆ ਗਿਆ ਹੈ ਅਤੇ ਇਸ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸ਼ਰਧਾ ਵਾਨ ਸੰਗਤਾਂ ਦੀਆਂ ਮਨ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਮਿਲ ਬੈਠ ਕੇ ਕੋਈ ਐਹੋ ਜਿਹੀ ਪਲਾਨਿੰਗ ਬਣਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਜਿਸ ਨਾਲ ਗੁਰੂ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰੇ ਕਰਤਾਰ ਸਾਹਿਬ ਵਿਖੇ ਦੁਬਾਰਾ ਰਾਵੀ ਦਰਿਆ ਦਾ ਪਾਣੀ ਮਾਰ ਨਾ ਕਰ ਸਕੇ ਜਿਸ ਨਾਲ ਸ਼ਰਧਾ ਭਾਵਨਾਵਾਂ ਨਾਲ ਕਰਤਾਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸਿੱਖ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਆਏ ਪਾਣੀ ਤੇ ਸੰਗਤਾਂ ਨੂੰ ਹੋਈ ਪ੍ਰਸ਼ਾਨੀ ਗਹਿਰੀ ਚਿੰਤਾ ਪ੍ਰਗਟ ਕੀਤੀ ਅਤੇ ਦੋਹਾਂ ਸਰਕਾਰਾਂ ਨੂੰ ਭਵਿੱਖ ਵਿਚ ਅਜਿਹੇ ਪਾਣੀ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਦੀ ਮੰਗ ਕੀਤੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਿਥੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਵੀ ਦਰਿਆ ਦਾ ਪਾਣੀ ਆਉਣ ਕਰਕੇ ਯਾਤਰੂਆਂ ਨੂੰ ਆਈਆਂ ਪ੍ਰੇਸ਼ਾਨੀਆਂ ਤੇ ਚਿੰਤਾ ਜਾਹਰ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਕਰਦੀ ਹੈ ਕਿ ਜੋ ਹੋਣਾ ਸੀ,ਉਸ ਨੂੰ ਕੁਦਰਤੀ ਭਾਣਾ ਮੰਨ ਕੇ ਭਵਿੱਖ ਵਿੱਚ ਰਾਵੀ ਦਰਿਆ ਦਾ ਪਾਣੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦੁਬਾਰਾ ਪਾਣੀ ਨਾ ਸਕੇ ਜਿਸ ਨਾਲ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਕਾਰਪੁਰ ਸਾਹਿਬ ਵਿਖੇ ਰਾਵੀ ਦਰਿਆ ਦੇ ਆਏ ਪਾਣੀ ਤੇ ਸੰਗਤਾਂ ਨੂੰ ਆਈ ਪ੍ਰੇਸ਼ਾਨੀ ਤੇ ਗਹਿਰੀ ਚਿੰਤਾ ਤੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਬੈਠ ਕੇ ਇਸ ਸਬੰਧੀ ਪੱਕੇ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਲੰਮੇ ਸਮੇਂ ਭਾਰਤੀ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਦੂਰ ਰਹੀਆਂ ਅਤੇ ਹੁਣੇ ਹੁਣੇ ਅਜੇ ਸਰਕਾਰਾਂ ਦੇ ਸਮਝੌਤੇ ਰਾਹੀਂ ਲੋਕਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ, ਭਾਈ ਖਾਲਸਾ ਨੇ ਦੱਸਿਆ ਭਾਈ ਲਹਿਦੇ ਪੰਜਾਬ ਦੀ ਮੁੱਖ ਮੰਤਰੀ ਨੇ ਫੌਜ ਰਾਹੀਂ ਕਰਤਾਰ ਪੁਰ ਗੁਰਦੁਆਰਾ ਸਾਹਿਬ ਦਾ ਪਾਣੀ ਕੱਢਣ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨੂੰ ਸ਼ਲਾਘਾਯੋਗ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਰਤਾਰ ਪੁਰ ਸਾਹਿਬ ਵਿਖੇ ਆਏ ਪਾਣੀ ਕਾਰਨ ਸੰਗਤਾਂ ਨੂੰ ਆਈ ਪ੍ਰੇਸ਼ਾਨੀ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ ਉਥੇ ਪਾਕਿਸਤਾਨ ਸਰਕਾਰ ਅਤੇ ਭਾਰਤ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਜੋ ਹੋਣਾ ਸੀ ਉਸ ਨੂੰ ਰੱਬ ਦਾ ਭਾਣਾ ਮੰਨ ਕੇ ਭਵਿੱਖ ਵਿੱਚ ਇਸ ਦੇ ਪੱਕੇ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਅੱਗੇ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਵੀ ਦਰਿਆ ਦਾ ਪਾਣੀ ਮਾਰ ਨਾ ਕਰ ਸਕੇ ।


