ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ
ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜੀ – ਰਮਨ ਬਹਿਲ
ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫ਼ਗਾਨਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਕਾਰਨ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦੇ ਮਕਾਨਾਂ ਤੇ ਹੋਰ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਹੜ੍ਹ ਪੀੜ੍ਹਤ ਵਿਅਕਤੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਸੰਕਟ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਸੂਬਾ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਕਰੇਗੀ। ਬਹਿਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੱਕ ਪਹੁੰਚ ਕਰਕੇ ਜਿਨ੍ਹਾਂ ਲੋਕਾਂ ਦਾ ਨੁਕਸਾਨ ਹੋਇਆ ਹੈ ਉਸਦਾ ਮੁਆਵਜ਼ਾ ਦਿਵਾਉਣ ਦੀ ਚਾਰਾਜੋਈ ਕਰਨਗੇ।
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਨੀਰਜ ਸਲਹੋਤਰਾ, ਕਮਾਲਪੁਰ ਅਫ਼ਗਾਨਾ ਦੇ ਸਰਪੰਚ ਨਰਿੰਦਰ ਸਿੰਘ, ਪਿੰਡ ਬਲੱਗਣ ਦੇ ਸਰਪੰਚ ਪ੍ਰੀਤਮ ਸਿੰਘ, ਨਿਸ਼ਾਨ ਸਿੰਘ, ਨੰਬਰਦਾਰ ਅਮਰੀਕ ਸਿੰਘ, ਸੌਦਾਗਰ ਸਿੰਘ, ਰੋਬਿਨ, ਰਾਕੇਸ਼ ਸ਼ਰਮਾ ਤੇ ਹੈਪੀ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ।


