ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਬੰਧੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਦੇ 8 ਲੜੀਵਾਰ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ- ਬਾਬਾ ਸੁਖਵਿੰਦਰ ਸਿੰਘ

ਮਾਲਵਾ

ਫਿਲੌਰ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਫਿਲੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮਾਂ ਦੀ ਖੁਸ਼ੀ ਵਿੱਚ ਪੰਜ ਲੜੀਵਾਰ ਅਖੰਡ ਪਾਠ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 8 ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਸ਼ਖ਼ਸੀਅਤਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਕਾਰੋਬਾਰ ਸਰਦਾਰ ਜਸਬੀਰ ਸਿੰਘ ਗਰੇਵਾਲ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਅਤੇ ਧਰਮੀ ਸਪੂਤ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਜਿਥੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਉਥੇ ਹਰ ਦੇਸੀ ਮਹੀਨੇ ਦੇ ਜੇਠੇ ਐਤਵਾਰ ਦੇ ਨਾਲ ਨਾਲ ਹਰ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵੱਲੋਂ ਰਖਵਾਏ ਲੜੀਵਾਰ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਇਸ ਐਤਵਾਰ ਨੂੰ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਬੰਧੀ ਪਰਸੋਂ ਦੇ ਰੋਜ਼ ਤੋਂ 8 ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸ਼ਬਦ ਗੁਰਬਾਣੀ ਕਥਾ ਵਿਚਾਰ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ, ਭਾਈ ਖਾਲਸਾ ਨੇ ਦੱਸਿਆ ਭਾਈ ਰਵਿੰਦਰ ਸਿੰਘ ਭਾਈ ਗੁਰਮੇਲ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਇਸ ਮੌਕੇ ਤੇ ਬੋਲਦਿਆਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਦੀਆਂ ਲੱਖ ਲੱਖ ਵਧਾਈਆਂ ਦੇਂਦੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਵੇਲੇ ਪੰਜਾਬ ਡੁੱਬਿਆ ਪਿਆ ਅਤੇ ਲੋਕਾਂ ਦਾ ਭਾਰੀ ਗਿਣਤੀ ਵਿੱਚ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਉਹਨਾਂ ਕਿਹਾ ਇਸ ਵੇਲੇ ਸਮੂਹ ਧਾਰਮਿਕ, ਸਿਆਸੀ ਸਮਾਜਿਕ ਤੇ ਹੋਰ ਦਾਨੀ ਸੱਜਣਾਂ ਨੂੰ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਸ ਮੌਕੇ ਤੇ ਸਮੂਹ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

Leave a Reply

Your email address will not be published. Required fields are marked *