ਬਟਾਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮ ਤਿੰਨ ਦਿਨਾਂ ਤੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਮੀਂਹ ਵਰਨ ਦੇ ਬਾਵਜੂਦ ਵੱਡੀ ਪੱਧਰ ਤੇ ਮਨਾਏ ਜਾ ਰਹੇ ਹਨ ਅਤੇ ਅੱਜ ਆਖਰੀ ਦਿਨ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਹੈਡਕੁਆਰਟਰ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਨਾਲ ਸਬੰਧਤ ਗੁਰਦੁਆਰਾ ਨਾਨਕਪੁਰਾ ਸਾਹਿਬ ਬਟਾਲਾ ਵਿਖੇ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਜਲੇਬੀਆਂ ਪਕੌੜਿਆਂ ਤੇ ਹੋਰ ਦੇਗਾਂ ਸਰਦਾਈਆ ਦੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨਾਲ ਸਬੰਧਤ ਗੁਰਦੁਆਰਾ ਨਾਨਕਪੁਰਾ ਸਾਹਿਬ ਬਟਾਲਾ ਵਿਖੇ ਮਜੌਦਾ ਮਹੰਤ ਵੱਲੋਂ ਪਰਸੋਂ ਦੇ ਰੋਜ਼ ਤੋਂ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਹੋਰ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇ ਤੇ ਬੋਲਦਿਆਂ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਕਿਹਾ ਇਸ ਵੇਲੇ ਪੰਜਾਬ ਨੂੰ ਦਰਿਆਵਾਂ ਦੇ ਪਾਣੀਆਂ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘਰਾਂ ਦੇ ਘਰਾਂ ਉਜੜ ਗਏ,ਫਸਲਾ ਬਰਬਾਦ ਹੋ ਗਈਆਂ ਮਕਾਨ ਢਹਿ ਢੇਰੀ ਹੋ ਗਏ ਮਾਲ ਡੰਗਰ ਦੇ ਨਾਲ ਨਾਲ ਵੱਡੀ ਮਾਤਰਾ ਵਿਚ ਆਪਣਾ ਸਭ ਕੁਝ ਗੁਆ ਬੈਠੇ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਸ ਮੌਕੇ ਤੇ ਸਮੂਹ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਵੱਲੋਂ ਸਨਮਾਨਿਤ ਕੀਤਾ ਗਿਆ, ਇਸ ਮੌਕੇ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਮੱਖਣ ਸਿੰਘ ਰੰਘੜਨੰਗਲ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਬਾਬਾ ਨਰਿੰਦਰ ਸਿੰਘ ਵੱਲੋਂ, ਬਾਬਾ ਰਾਜਾ ਸਿੰਘ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ, ਇਸ ਮੌਕੇ ਤੇ ਜਲੇਬੀਆਂ ਪਕੌੜਿਆਂ ਤੇ ਦੇਗਾਂ ਸਰਦਾਈਆ ਦੇ ਲੰਗਰ ਅਟੁੱਟ ਵਰਤਾਏ ਗਏ।


